ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਭਾਜਪਾ ਦਫ਼ਤਰ ਨਿਸ਼ਾਨੇ ‘ਤੇ, ਸੁਰੱਖਿਆ ਏਜੰਸੀਆਂ ਨੇ ਸਾਜ਼ਿਸ਼ ਬੇਨਕਾਬ ਕੀਤੀ

ਭਾਜਪਾ ਦਫ਼ਤਰ ਨਿਸ਼ਾਨੇ ‘ਤੇ, ਸੁਰੱਖਿਆ ਏਜੰਸੀਆਂ ਨੇ ਸਾਜ਼ਿਸ਼ ਬੇਨਕਾਬ ਕ


ਭਾਜਪਾ ਦਫ਼ਤਰ ਨਿਸ਼ਾਨੇ ‘ਤੇ, ਸੁਰੱਖਿਆ ਏਜੰਸੀਆਂ ਨੇ ਸਾਜ਼ਿਸ਼ ਬੇਨਕਾਬ ਕੀਤੀ

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਕਾਊਂਟਰ ਇੰਟੈਲੀਜੈਂਸ ਅਤੇ ਚੰਡੀਗੜ੍ਹ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਗ੍ਰਨੇਡ ਅਤੇ ਹਥਿਆਰਾਂ ਦਾ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ।
ਡੀਜੀਪੀ ਅਨੁਸਾਰ ਇਸ ਪੂਰੀ ਸਾਜ਼ਿਸ਼ ਦੇ ਤਾਰ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਪੁਰਤਗਾਲ ਵਿੱਚ ਬੈਠੇ ਬਲਜੋਤ ਸਿੰਘ ਉਰਫ਼ ਜੋਤ ਦੇ ਨਿਰਦੇਸ਼ਾਂ ’ਤੇ ਹੀ ਇਸ ਹਮਲੇ ਦੀ ਵਿਉਂਤਬੰਦੀ ਕੀਤੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨੀ ਖੁਫ਼ੀਆ ਏਜੰਸੀ ISI ਪੰਜਾਬ ਵਿੱਚ ਅਫ਼ਰਾ-ਤਫ਼ਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ। ਇਸ ਹਮਲੇ ਦੇ ਮੁੱਖ ਮੁਲਜ਼ਮ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
·          
 

Bjp office blast case solved


Sports/Health/Entertainmant

Advertise Here

Reach thousands of visitors daily. High-visibility premium placement.

Get Started
Latest