ਜਲੰਧਰ ‘ਚ ਬੇਖੌਫ਼ ਲੁਟੇਰੇ—ਸਕੂਟਰੀ ‘ਤੇ ਆ ਕੇ ਬੈਂਕ ਲੁੱਟਿਆ
April 6, 2026 / main news
ਜਲੰਧਰ ‘ਚ ਬੇਖੌਫ਼ ਲੁਟੇਰੇ—ਸਕੂਟਰੀ ‘ਤੇ ਆ ਕੇ ਬੈਂਕ ਲੁੱਟਿਆ
ਮਹਾਨਗਰ ਜਲੰਧਰ ‘ਚ ਦਿਨ-ਦਿਹਾੜੇ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ
ਗਿਆ। ਲੁਟੇਰੇ ਪਿਸਤੌਲ ਦੀ ਨੋਕ ‘ਤੇ ਮਹਿਲਾ ਕੈਸ਼ੀਅਰ ਤੋਂ ਕੈਸ਼ ਖੋਹ ਕੇ ਫਰਾਰ ਹੋ ਗਏ। ਜਾਣਕਾਰੀ
ਮੁਤਾਬਕ ਦੋ ਲੁਟੇਰੇ ਸਕੂਟਰੀ ‘ਤੇ ਸਵਾਰ ਹੋ ਕੇ ਆਏ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ
ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।
ਜਲੰਧਰ ਦੇ ਕੁਕੀ ਟਾਬ ਨੇੜੇ ਬੈਂਕ ਇਨਕਲੇਵ ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ
ਲੁਟੇਰੇ ਦਾਖਲ ਹੋਏ। ਰਿਪੋਰਟਾਂ ਮੁਤਾਬਕ ਦੋਵੇਂ ਲੁਟੇਰੇ ਸਕੂਟਰੀ ‘ਤੇ ਸਵਾਰ ਹੋ ਕੇ ਆਏ ਸਨ। ਉਹ
ਹਥਿਆਰਾਂ ਨਾਲ ਬੈਂਕ ਵਿਚ ਦਾਖਲ ਹੋਏ। ਇਸ ਘਟਨਾ ਨਾਲ ਬੈਂਕ ਕਰਮਚਾਰੀਆਂ ਵਿੱਚ ਦਹਿਸ਼ਤ ਫੈਲ ਗਈ।
ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਕੈਸ਼ੀਅਰ ਤੋਂ ਨਕਦੀ ਖੋਹ ਲਈ ਅਤੇ ਮੌਕੇ ਤੋਂ ਭੱਜ ਗਏ।
ਬੈਂਕ ਕਰਮਚਾਰੀਆਂ ਮੁਤਾਬਕ ਦੋ ਲੁਟੇਰੇ ਦੁਪਹਿਰ 2:30 ਵਜੇ
ਪਿਸਤੌਲਾਂ ਨਾਲ ਲੈਸ ਹੋ ਕੇ ਬੈਂਕ ਵਿਚ ਵੜੇ। ਇਹ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ
ਵਿੱਚ ਕੈਦ ਹੋ ਗਈ। ਬੈਂਕ ਕਰਮਚਾਰੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਪੁਲਿਸ ਟੀਮ ਨਾਲ
ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਵੇਰਵੇ ਦਿੰਦੇ ਹੋਏ ਡੀਸੀਪੀ ਢਿੱਲੋਂ
ਨੇ ਦੱਸਿਆ ਕਿ ਦੁਪਹਿਰ 2:30 ਵਜੇ, ਇੱਕ ਲੁਟੇਰਾ ਕੈਸ਼ੀਅਰ ਕੋਲ ਆਇਆ ਅਤੇ ਸਾਰੀ ਨਕਦੀ ਦੀ ਮੰਗਣ ਲੱਗਾ। ਕੈਸ਼ੀਅਰ
ਪਹਿਲਾਂ ਪੈਸੇ ਦੇਣ ਨੂੰ ਲੈ ਕੇ ਟਾਲਣ ਦੀ ਕੋਸ਼ਿਸ਼ ਕਰਦੀ ਰਹੀ। ਜਿਸ ‘ਤੇ ਕੈਸ਼ ਨਾ ਦੇਣ ‘ਤੇ ਲੁਟੇਰਾ
ਪਿਸਤੌਲ ਕੱਢਦਾ ਤੇ ਮਾਰਨ ਦੀ ਧਮਕੀ ਦਿੰਦਾ। ਫਿਰ ਕਾਊਂਟਰ ‘ਤੇ ਰੱਖਿਆ ਪੈਸਿਆਂ ਨਾਲ ਭਰਿਆ ਬੈਗ ਲੈ
ਕੇ ਭੱਜ ਗਿਆ। ਇਸ ਦੌਰਾਨ ਦੂਜਾ ਲੁਟੇਰਾ ਬਾਹਰ ਨਿਗਰਾਨੀ ਕਰ ਰਿਹਾ ਸੀ। ਦੋਵੇਂ ਲੁਟੇਰਿਆਂ ਨੇ
ਆਪਣੇ ਚਿਹਰੇ ਢੱਕੇ ਹੋਏ ਸਨ। ਡੀਸੀਪੀ ਨੇ ਕਿਹਾ ਕਿ ਸਟਾਫ ਵੱਲੋਂ ਨਕਦੀ ਦਾ ਮੁਲਾਂਕਣ ਕੀਤਾ ਜਾ
ਰਿਹਾ ਹੈ। ਘਟਨਾ ਤੋਂ ਬਾਅਦ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਪੁਲਿਸ ਟੀਮਾਂ ਤਾਇਨਾਤ ਕੀਤੀਆਂ
ਗਈਆਂ ਹਨ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Bank Loot