ਪੰਜਾਬ ਵਿਧਾਨ ਸਭਾ ’ਚ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ' 2026 ਸੋਧ ਬਿੱਲ ਪਾਸ
April 13, 2026 / main news
ਪੰਜਾਬ ਵਿਧਾਨ ਸਭਾ ’ਚ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ' 2026 ਸੋਧ ਬਿੱਲ ਪਾਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਕਿਹਾ
ਕਿ ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਖਿਆ ਕਰੇਗਾ। ਬੇਅਦਬੀ ਦੇ ਦੋਸ਼ੀ ਵਿਰੁੱਧ ਗੈਰ
ਜ਼ਮਾਨਤੀ ਗੰਭੀਰ ਧਾਰਾ ਲਗਾਈ ਜਾਵੇਗੀ। ਦੋਸ਼ੀ ਨੂੰ ਛੁੱਟੀਆਂ ਜਾਂ ਪੈਰੋਲ ਨਹੀਂ ਮਿਲੇਗੀ। ਇਸ ਦੌਰਾਨ
ਉਨ੍ਹਾਂ ਕਿਹਾ ਕਿ ਇਹ ਬਿੱਲ ਕਾਨੂੰਨ ਮਾਹਿਰਾਂ ਨਾਲ ਰਾਇ ਤੋਂ ਬਾਅਦ ਲਿਆਂਦਾ ਗਿਆ ਹੈ। ਇਹ ਸਟੇਟ
ਐਕਟ ਹੈ ਤੇ ਇਸ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਵੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦਾ ਮੁੱਦਾ ਪੰਜਾਬ ਦੀ ਅਮਨ ਸ਼ਾਂਤੀ ਨਾਲ ਜੁੜਿਆ
ਹੋਇਆ ਹੈ। ਅੱਜ ਦੇ ਇਨ ਦੀ ਇਤਿਹਾਸਿਕ ਮਾਨਤਾ ਹੈ। ਅਸੀ ਭਾਗਾਂ ਵਾਲੇ ਹਾਂ ਕਿ ਸਾਡੇ ਹਿੱਸੇ ਇਹ
ਸੇਵਾ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ
ਰਹੀ ਸਿਲੈਕਟ ਕਮੇਟੀ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ 6 ਮਹੀਨੇ ਦਾ
ਸਮਾਂ ਹੋਰ ਮੰਗਿਆ ਹੈ ਤੇ ਕਮੇਟੀ ਨੂੰ 6 ਮਹੀਨੇ ਹੋਰ ਦਿੱਤੇ ਗਏ ਹਨ। 6 ਮਹੀਨਿਆਂ ਬਾਅਦ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ।
Amendment bill passed unanimously