ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ ਖ਼ਤਮ

ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ


ਕੇਂਦਰ ਦਾ ਪੰਜਾਬ ’ਤੇ ਇੱਕ ਹੋਰ ਸਿਆਸੀ ਹਮਲਾ! ਪੰਜਾਬ-ਹਰਿਆਣਾ ਦਾ ਦਬਦਬਾ ਖ਼ਤਮ

 
 ਕੇਂਦਰੀ ਬਿਜਲੀ ਮੰਤਰਾਲੇ ਨੇ ਸੋਮਵਾਰ ਨੂੰ ਇੱਕ ਅਹਿਮ ਨੋਟੀਫਿਕੇਸ਼ਨ ਜਾਰੀ ਕਰਦਿਆਂ ‘ਬੀਬੀਐਮਬੀ ਨਿਯਮ 1974’ ਵਿੱਚ ਵੱਡੀ ਸੋਧ ਕਰ ਦਿੱਤੀ ਹੈ। ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 97 ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦਿਆਂ ਕੇਂਦਰ ਨੇ ਬੋਰਡ ਦੇ ਦੋ ਸਭ ਤੋਂ ਅਹਿਮ ਤਕਨੀਕੀ ਅਹੁਦਿਆਂ ਮੈਂਬਰ (ਸਿੰਚਾਈ) ਅਤੇ ਮੈਂਬਰ (ਬਿਜਲੀ)- ਲਈ ਨਿਯੁਕਤੀ ਦੇ ਮਾਪਦੰਡ ਬਦਲ ਦਿੱਤੇ ਹਨ।
ਪੰਜਾਬ-ਹਰਿਆਣਾ ਦਾ ਕੋਟਾ ਖ਼ਤਮ
ਪਹਿਲਾਂ ਮੈਂਬਰ (ਬਿਜਲੀ) ਦਾ ਅਹੁਦਾ ਪੰਜਾਬ ਅਤੇ ਮੈਂਬਰ (ਸਿੰਚਾਈ) ਦਾ ਅਹੁਦਾ ਹਰਿਆਣਾ ਦੇ ਅਧਿਕਾਰੀਆਂ ਲਈ ਰਾਖਵਾਂ ਹੁੰਦਾ ਸੀ। ਨਵੇਂ ਨਿਯਮਾਂ ਮੁਤਾਬਕ ਇਹ ਲਾਜ਼ਮੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਹਾਲਾਂਕਿ ਨੋਟੀਫਿਕੇਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੂੰ ‘ਤਰਜੀਹ’ (Preference) ਦੇਣ ਦੀ ਗੱਲ ਕਹੀ ਗਈ ਹੈ, ਪਰ ਇਹ ਪਹਿਲਾਂ ਵਾਂਗ ਕੋਈ ਪੱਕੀ ਗਰੰਟੀ ਨਹੀਂ ਹੋਵੇਗੀ। ਹੁਣ ਦੇਸ਼ ਭਰ ਤੋਂ ਕੋਈ ਵੀ ਯੋਗ ਉਮੀਦਵਾਰ ਮੈਰਿਟ ਦੇ ਆਧਾਰ ’ਤੇ ਚੁਣਿਆ ਜਾ ਸਕੇਗਾ।
ਸਖ਼ਤ ਯੋਗਤਾ ਸ਼ਰਤਾਂ:
ਮੈਂਬਰ (ਸਿੰਚਾਈ): ਸਿਵਲ ਜਾਂ ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ, 20 ਸਾਲ ਦਾ ਤਜਰਬਾ (ਜਿਸ ਵਿੱਚ 1 ਸਾਲ ਚੀਫ਼ ਇੰਜੀਨੀਅਰ ਵਜੋਂ) ਅਤੇ ਪਿਛਲੇ 10 ਸਾਲਾਂ ਵਿੱਚੋਂ 5 ਸਾਲ ਸਿੰਚਾਈ ਪ੍ਰਣਾਲੀ ਦੇ ਡਿਜ਼ਾਈਨ ਜਾਂ ਰੱਖ-ਰਖਾਅ ਦਾ ਤਜਰਬਾ ਲਾਜ਼ਮੀ ਹੈ।
ਮੈਂਬਰ (ਬਿਜਲੀ): ਇਲੈਕਟ੍ਰੀਕਲ ਜਾਂ ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਦੇ ਨਾਲ 20 ਸਾਲ ਦਾ ਤਜਰਬਾ। ਉਮੀਦਵਾਰ ਕੋਲ ਪਿਛਲੇ 10 ਸਾਲਾਂ ਵਿੱਚੋਂ 5 ਸਾਲ ਪਾਵਰ ਪਲਾਂਟ ਜਾਂ 66 KV ਤੋਂ ਉੱਪਰ ਦੀਆਂ ਟਰਾਂਸਮਿਸ਼ਨ ਲਾਈਨਾਂ ਦਾ ਤਜਰਬਾ ਹੋਣਾ ਚਾਹੀਦਾ ਹੈ। ਇਸ ਅਹੁਦੇ ਲਈ ਪੰਜਾਬ ਦੇ ਵਿਭਾਗਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਤਰਜੀਹ ਮਿਲੇਗੀ।
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਇਸ ਨੂੰ ਪੰਜਾਬ ਨੂੰ ਪ੍ਰੇਸ਼ਾਨ ਕਰਨ ਦੀ ਚਾਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਰਾਣੇ ਸਿਸਟਮ ਤਹਿਤ ਮੈਂਬਰ ਸਹੀ ਕੰਮ ਕਰ ਰਹੇ ਸਨ, ਤਾਂ ਨਿਯਮ ਬਦਲਣ ਦੀ ਕੋਈ ਲੋੜ ਨਹੀਂ ਸੀ। ਪੰਜਾਬ ਇਸ ਨੂੰ ਆਪਣੇ ਅਧਿਕਾਰਾਂ ’ਤੇ ਸਿੱਧਾ ਹਮਲਾ ਮੰਨ ਰਿਹਾ ਹੈ। ਦੂਜੇ ਪਾਸੇ ਕੇਂਦਰ ਦਾ ਤਰਕ ਹੈ ਕਿ ਇਸ ਨਾਲ ਤਕਨੀਕੀ ਅਹੁਦਿਆਂ ‘ਤੇ ਵਧੇਰੇ ਪ੍ਰਤਿਭਾਸ਼ਾਲੀ ਲੋਕ ਆਉਣਗੇ ਅਤੇ ਮੁਕਾਬਲੇਬਾਜ਼ੀ ਵਧੇਗੀ।

Centre notifies


Sports/Health/Entertainmant

Advertise Here

Reach thousands of visitors daily. High-visibility premium placement.

Get Started
Latest