ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਯਾਤਰੀਆਂ ਨਾਲ ਭਰੀ ਬੱਸ ਪਲਟੀ, ਫਤਿਹਗੜ੍ਹ ਸਾਹਿਬ ‘ਚ ਮਚਿਆ ਹੜਕੰਪ

ਯਾਤਰੀਆਂ ਨਾਲ ਭਰੀ ਬੱਸ ਪਲਟੀ, ਫਤਿਹਗੜ੍ਹ ਸਾਹਿਬ ‘ਚ ਮਚਿਆ ਹੜਕੰਪ


ਯਾਤਰੀਆਂ ਨਾਲ ਭਰੀ ਬੱਸ ਪਲਟੀ, ਫਤਿਹਗੜ੍ਹ ਸਾਹਿਬ ‘ਚ ਮਚਿਆ ਹੜਕੰਪ

ਫਤਿਹਗੜ੍ਹ ਸਾਹਿਬ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ 6 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ, 25 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੱਸ ‘ਚ 35 ਤੋਂ 40 ਲੋਕ ਸਵਾਰ ਸਨ। ਹਾਦਸਾ ਬੀਤੀ ਰਾਤ 9:30 ਤੋਂ 10 ਕਰੀਬ ਵਾਪਰਿਆ।
ਬੱਸ ‘ਚ ਮੈਣ ਮਾਜਰੀ ਪਿੰਡ ਦੀ ਸੰਗਤ ਸੀ। ਇਹ ਸਾਰੇ ਸ਼ਰਧਾਲੂ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਇਸ ਦੌਰਾਨ ਬੱਸੀ ਪਠਾਣਾ ਦੇ ਨੇੜੇ ਹਾਦਸਾ ਵਾਪਰ ਗਿਆ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਸਥਾਨਕ ਵਾਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੂਰ ਤੋਂ ਬਹੁਤ ਤੇਜ਼ ਆਵਾਜ਼ ਆਈ। ਇਸ ਤੋਂ ਬਾਅਦ ਹੋਰ ਵੀ ਪਿੰਡ ਦੇ ਲੋਕ ਇਕੱਠੇ ਹੋ ਗਏ, ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਬੱਸ ‘ਚ 35 ਤੋਂ 40 ਲੋਕ ਸਵਾਰ ਸਨ। ਮੌਕੇ ‘ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਦੱਸਿਆ ਕਿ ਹਾਦਸਾ ਬਹੁਤ ਭਿਆਨਕ ਸੀ। ਸੂਚਨਾ ਦੇਣ ਤੋਂ ਬਾਅਦ ਇੱਕ ਹੀ ਐਂਬੂਲੈਂਸ ਮੌਕੇ ‘ਤੇ ਪਹੁੰਚੀ, ਜਦਕਿ ਬਾਕੀ ਯਾਤਰੀਆਂ ਨੂੰ ਨਿੱਜੀ ਵਾਹਨਾਂ ਦੁਆਰਾ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਨੇ ਦੱਸਿਆ ਬੱਸ ‘ਚ ਮੈਣ ਮਾਜਰੀ ਦੀ ਸੰਗਤ ਸੀ।
ਪੀੜਤ ਨੇ ਬਿਆਨ ਕੀਤਾ ਮੰਜ਼ਰ
ਹਾਦਸੇ ‘ਚ ਪੀੜਤ ਇੱਕ ਮਹਿਲਾ ਨੇ ਦੱਸਿਆ ਕਿ ਬੱਸ ਦੇ ਇੱਕ ਟਾਇਰ ‘ਚ ਅਚਾਨਕ ਕੋਈ ਗੜਬੜੀ ਆ ਗਈ, ਜਿਸ ਕਾਰਨ ਬੱਸ ਇੱਕ ਪਾਸੇ ਨੂੰ ਝੁੱਕ ਗਈ ਸੀ। ਇਸ ਤੋਂ ਬਾਅਦ ਬੱਸ ਖੰਭੇ ਨਾਲ ਟਕਰਾ ਗਈ ਤੇ ਬੱਸ ‘ਚ ਕਰੰਟ ਵਾਂਗ ਫੈਲ ਗਿਆ।
ਪੁਲਿਸ ਦੀ ਜਾਣਕਾਰੀ
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ, ਸ਼ੁਭਮ ਅਗਰਵਾਲ ਨੇ ਦੱਸਿਆ ਕਿ ਹਾਦਸਾ ਰਾਤ ਦੇ ਕਰੀਬ 9:30 ਤੋਂ 10 ਵਜੇ ਕਰੀਬ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਬੱਸ ਦੇ ਕਿਸੇ ਅੰਦਰੂਨੀ ਪਾਰਟ ‘ਚ ਕੋਈ ਖ਼ਰਾਬੀ ਆ ਗਈ ਸੀ, ਜਿਸ ਕਰਕੇ ਬੱਸ ਦਾ ਅਚਾਨਕ ਸੰਤੁਲਨ ਖੋਹ ਗਿਆ। ਇਸ ਤੋਂ ਬਾਅਦ ਬੱਸ ਦਾ ਹਾਦਸਾ ਵਾਪਰ ਗਿਆ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ 15 ਦੇ ਕਰੀਬ ਪੀੜਤਾਂ ਨੂੰ ਮੋਰਿੰਡਾ ਹਸਪਤਾਲ ਭੇਜਿਆ ਗਿਆ ਤੇ 9 ਦੇ ਕਰੀਬ ਜ਼ਖ਼ਮੀਆਂ ਨੂੰ ਫਤਿਹਗੜ੍ਹ ਹਸਪਤਾਲ ‘ਚ ਇਲਾਜ਼ ਲਈ ਭੇਜਿਆ ਗਿਆ।
 

Bus accident deaths


Sports/Health/Entertainmant

Advertise Here

Reach thousands of visitors daily. High-visibility premium placement.

Get Started
Latest