CBI ਕੋਰਟ ਦਾ ਵੱਡਾ ਫੈਸਲਾ: ਨਾਮਧਾਰੀ ਆਗੂ ਦਿਲੀਪ ਸਿੰਘ ਭਗੌੜਾ ਘੋਸ਼ਿਤ
April 17, 2026
CBI ਕੋਰਟ ਦਾ ਵੱਡਾ ਫੈਸਲਾ: ਨਾਮਧਾਰੀ ਆਗੂ ਦਿਲੀਪ ਸਿੰਘ ਭਗੌੜਾ ਘੋਸ਼ਿਤ
ਮੋਹਾਲੀ: ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਮਾਮਲੇ ਵਿੱਚ ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ
ਅਹਿਮ ਹੁਕਮ ਜਾਰੀ ਕਰਦੇ ਹੋਏ ਨਾਮਧਾਰੀ ਸੰਪਰਦਾ ਨਾਲ ਜੁੜੇ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਮੁਲਜ਼ਮ
ਕਰਾਰ ਦੇ ਦਿੱਤਾ ਹੈ।
ਅਦਾਲਤ ਨੇ ਇਸ ਤੋਂ ਪਹਿਲਾਂ ਅਖਬਾਰਾਂ ਰਾਹੀਂ ਦਿਲੀਪ ਸਿੰਘ ਨੂੰ 30 ਦਿਨਾਂ ਦੇ
ਅੰਦਰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਨਿਰਧਾਰਤ ਸਮਾਂ ਪੂਰਾ ਹੋਣ ਦੇ ਬਾਵਜੂਦ ਜਦੋਂ ਉਹ
ਅਦਾਲਤ ਵਿੱਚ ਹਾਜ਼ਰ ਨਹੀਂ ਹੋਇਆ, ਤਾਂ ਕੋਰਟ ਨੇ ਕਾਨੂੰਨੀ ਕਾਰਵਾਈ ਕਰਦਿਆਂ ਉਸ ਨੂੰ ਭਗੌੜਾ ਐਲਾਨ ਦਿੱਤਾ ਅਤੇ ਸੰਬੰਧਤ
ਅਧਿਕਾਰੀਆਂ ਨੂੰ ਉਸ ਦਾ ਨਾਂ ਰਿਕਾਰਡ ਵਿੱਚ ਦਰਜ ਕਰਨ ਦੇ ਹੁਕਮ ਦਿੱਤੇ।
ਇਸੇ ਦੌਰਾਨ ਸਰਕਾਰੀ ਗਵਾਹ ਸੁਰਿੰਦਰ ਸਿੰਘ ਨੇ ਅਦਾਲਤ ਦਾ ਦਰਵਾਜ਼ਾ ਖੜਕਾਉਂਦਿਆਂ
ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ। ਉਸ ਨੇ ਕਿਹਾ ਕਿ ਉਸ ਦਾ ਘਰ ਮੁਲਜ਼ਮਾਂ ਦੇ ਨੇੜੇ ਹੈ,
ਜਿਸ ਕਾਰਨ ਉਸ ਨੂੰ ਜਾਨ ਦਾ ਖਤਰਾ ਹੈ। ਇਸ ‘ਤੇ ਅਦਾਲਤ ਨੇ ਪੁਲਿਸ ਕਮਿਸ਼ਨਰ ਜਲੰਧਰ
ਨੂੰ ਗਵਾਹ ਦੀ ਅਰਜ਼ੀ ਦੀ ਜਾਂਚ ਕਰਕੇ ਜ਼ਰੂਰੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ
ਹਨ।
ਇਹ ਮਾਮਲਾ 4 ਦਸੰਬਰ 2015 ਨੂੰ ਜਲੰਧਰ ਵਿੱਚ ਹਰਿਵੱਲਭ ਸੰਗੀਤ ਸਮਾਗਮ ਦੌਰਾਨ ਟਿਫਿਨ ਬੰਬ ਧਮਾਕੇ ਦੀ ਸਾਜ਼ਿਸ਼
ਨਾਲ ਸੰਬੰਧਿਤ ਹੈ। ਜਾਂਚ ਏਜੰਸੀਆਂ ਦੇ ਮੁਤਾਬਕ ਇਸ ਸਾਜ਼ਿਸ਼ ਦਾ ਨਿਸ਼ਾਨਾ ਸਤਿਗੁਰੂ ਉਦੈ ਸਿੰਘ
ਅਤੇ ਜਗਤਾਰ ਸਿੰਘ ਸਨ।
ਇਹ ਕੇਸ ਉਸ ਸਮੇਂ ਕਾਫ਼ੀ ਚਰਚਾ ਵਿੱਚ ਰਿਹਾ ਸੀ ਅਤੇ ਹੁਣ ਅਦਾਲਤ ਦੇ ਇਸ ਫੈਸਲੇ
ਨਾਲ ਮਾਮਲੇ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ।
Dalip Singh Court
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories