ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ    ਵੱਡੀ ਖ਼ਬਰ! ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ    ਵੱਡੀ ਖ਼ਬਰ! ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ    ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ    ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ    ਟਰੰਪ ਦੀ ਇਰਾਨ ਨੂੰ ਅੰਤਿਮ ਚਿਤਾਵਨੀ! ਯੂਰੇਨੀਅਮ ਲੈਣ ਦੀ ਜ਼ਿੱਦ ’ਤੇ ਅੜਿਆ ਅਮਰੀਕਾ    ਕੈਨੇਡਾ ਦੇ ਨਵੇਂ ਕਾਨੂੰਨ ਨਾਲ ਹਜ਼ਾਰਾਂ ਪੰਜਾਬੀ ਵਿਦਿਆਰਥੀ ਮੁਸ਼ਕਲ ’ਚ    ਕੈਨੇਡਾ ਦੇ ਨਵੇਂ ਕਾਨੂੰਨ ਨਾਲ ਹਜ਼ਾਰਾਂ ਪੰਜਾਬੀ ਵਿਦਿਆਰਥੀ ਮੁਸ਼ਕਲ ’ਚ    ਕਾਂਗਰਸ ਦੀ ਦਿੱਲੀ ‘ਚ ਵੱਡੀ ਮੀਟਿੰਗ,ਜਿੱਤਣ ਵਾਲਿਆਂ ਨੂੰ ਹੀ ਮਿਲੇਗੀ ਟਿਕਟ    ਕਾਂਗਰਸ ਦੀ ਦਿੱਲੀ ‘ਚ ਵੱਡੀ ਮੀਟਿੰਗ,ਜਿੱਤਣ ਵਾਲਿਆਂ ਨੂੰ ਹੀ ਮਿਲੇਗੀ ਟਿਕਟ   
ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਕਿਸਾਨਾਂ ਲਈ ਰਾਹਤ, ਪੰਚਾਇਤੀ ਹੱਦਬੰਦੀ ‘ਚ ਤਬਦੀਲੀਆਂ ਮਨਜ਼ੂਰ
April 17, 2026
-important-decisions-approved

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਕਿਸਾਨਾਂ ਲਈ ਰਾਹਤ, ਪੰਚਾਇਤੀ ਹੱਦਬੰਦੀ ‘ਚ ਤਬਦੀਲੀਆਂ ਮਨਜ਼ੂਰ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਅੱਜ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ। ਸਭ ਤੋਂ ਵੱਡਾ ਫੈਸਲਾ ਸਤਲੁਜ ਅਤੇ ਘੱਗਰ ਦਰਿਆਵਾਂ ਦੇ ਨੇੜਲੇ ਇਲਾਕਿਆਂ ਵਿੱਚ ਡੀਸਿਲਟਿੰਗ ਦੀ ਮਨਜ਼ੂਰੀ ਨਾਲ ਜੁੜਿਆ ਹੈ, ਜਿਸ ਨਾਲ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਪਿਛਲੇ ਸਾਲ ਆਈਆਂ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤ ਅਤੇ ਗਾਰ ਨੂੰ ਹਟਾਉਣ ਲਈ ਸਰਕਾਰ ਨੇ ‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ ਨੂੰ ਅੱਗੇ ਵਧਾਇਆ ਹੈ। ਹੁਣ 9 ਸੰਵੇਦਨਸ਼ੀਲ ਸਾਈਟਾਂ ਦੀ ਪਹਿਚਾਣ ਕੀਤੀ ਗਈ ਹੈ, ਜਿੱਥੇ ਕਿਸਾਨ ਆਪਣੇ ਖਰਚ ‘ਤੇ ਗਾਰ ਕੱਢ ਸਕਣਗੇ। ਇਹ ਪ੍ਰਕਿਰਿਆ 30 ਜੂਨ 2026 ਤੱਕ ਜਾਰੀ ਰਹੇਗੀ ਅਤੇ ਕਿਸਾਨ ਕੱਢੀ ਗਈ ਮਿੱਟੀ ਜਾਂ ਰੇਤ ਨੂੰ ਆਪਣੇ ਵਰਤੋਂ ਲਈ ਮੁਫ਼ਤ ਰੱਖ ਸਕਣਗੇ।
ਇਸਦੇ ਨਾਲ ਹੀ ਕੈਬਨਿਟ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼ 1994 ਵਿੱਚ ਸੋਧ ਨੂੰ ਵੀ ਹਰੀ ਝੰਡੀ ਦਿੱਤੀ ਹੈ। ਮੁਹਾਲੀ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੱਦਬੰਦੀ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਰਾਖਵੇਂਕਰਨ ਦੇ ਰੋਸਟਰ ‘ਚ ਵੀ ਬਦਲਾਅ ਆਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਤਾਬਕ ਇਹ ਕਦਮ ਭਵਿੱਖ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਵੱਲ ਮਹੱਤਵਪੂਰਨ ਹੈ। ਕੁੱਲ ਮਿਲਾ ਕੇ, ਕੈਬਨਿਟ ਦੇ ਇਹ ਫੈਸਲੇ ਕਿਸਾਨ ਭਲਾਈ ਅਤੇ ਪ੍ਰਸ਼ਾਸਨਿਕ ਸੁਧਾਰ ਵੱਲ ਵੱਡਾ ਕਦਮ ਮੰਨੇ ਜਾ ਰਹੇ ਹਨ।
 

important decisions approved


Recommended Posts