ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ
April 18, 2026
ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ
ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ
ਅਗਵਾਈ ਹੇਠ ਸਿਹਤ ਵਿਭਾਗ ਨੇ ਸੂਬੇ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਹਨ। ਸਿਹਤ ਮੰਤਰੀ ਡਾ.
ਬਲਬੀਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ‘ਹੀਟ
ਸਟ੍ਰੋਕ’ ਤੋਂ ਬਚਾਅ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।
ਹਸਪਤਾਲਾਂ ਵਿੱਚ ਵਿਸ਼ੇਸ਼ ਪ੍ਰਬੰਧ: ਸੂਬੇ ਦੇ
ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਹੀਟ ਸਟ੍ਰੋਕ ਯੂਨਿਟ’ ਕਾਰਜਸ਼ੀਲ ਕਰ ਦਿੱਤੇ ਗਏ ਹਨ। ਸਿਵਲ
ਸਰਜਨਾਂ ਨੂੰ 24 ਘੰਟੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ
ਵਿੱਚ ਮਰੀਜ਼ਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ। ਹਸਪਤਾਲਾਂ ਵਿੱਚ ORS ਅਤੇ ਹੋਰ
ਜ਼ਰੂਰੀ ਐਮਰਜੈਂਸੀ ਦਵਾਈਆਂ ਦਾ ਪੂਰਾ ਸਟਾਕ ਮੌਜੂਦ ਹੈ। ਇਸ ਤੋਂ ਇਲਾਵਾ, ਐਂਬੂਲੈਂਸਾਂ
ਵਿੱਚ ਮਰੀਜ਼ਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ‘ਕੂਲਿੰਗ’ (Cooling) ਦੀ
ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ।ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ
ਸਿਹਤ ਸਬੰਧੀ ਐਮਰਜੈਂਸੀ ਹੋਣ ’ਤੇ ਤੁਰੰਤ 104, 108 ਜਾਂ 112 ਨੰਬਰ ’ਤੇ
ਕਾਲ ਕੀਤੀ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਬਿਨਾਂ ਵਜ੍ਹਾ ਗਰਮੀ ਵਿੱਚ ਬਾਹਰ ਨਾ ਨਿਕਲਣ ਅਤੇ
ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ।
Heatwawe
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories