ਵੱਡੀ ਖ਼ਬਰ! ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ
April 19, 2026 / main news
ਵੱਡੀ ਖ਼ਬਰ! ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ
ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਲੰਮੇ ਸਮੇਂ ਤੋਂ ਉਡੀਕਿਆ ਜਾ
ਰਿਹਾ ਸਖ਼ਤ ਕਾਨੂੰਨ ਹੁਣ ਲਾਗੂ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਵਿਰੁੱਧ
ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ’ਤੇ ਹਸਤਾਖਰ ਕਰ ਦਿੱਤੇ ਹਨ। ਇਸ ਨਵੇਂ ਕਾਨੂੰਨ ਤਹਿਤ
ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ
ਕੀਤੀ ਹੈ। ਉਨ੍ਹਾਂ ਲਿਖਿਆ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ
ਬਿੱਲ ‘ਤੇ ਰਾਜਪਾਲ ਜੀ ਨੇ ਦਸਤਖ਼ਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੇਰੇ
ਵਰਗੇ ਇੱਕ ਨਿਮਾਣੇ ਸੇਵਕ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿ-ਕੋਟਿ ਧੰਨਵਾਦ।”
ਨਵੇਂ ਕਾਨੂੰਨ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ
ਜਾਣਬੁੱਝ ਕੇ ਪਾੜਨਾ, ਸਾੜਨਾ, ਖੰਡਿਤ ਕਰਨਾ ਜਾਂ ਜਨਤਕ ਥਾਵਾਂ ’ਤੇ ਸੁੱਟਣਾ ਬੇਅਦਬੀ ਦੇ ਘੇਰੇ ਵਿੱਚ ਆਵੇਗਾ। ਇਸ
ਤੋਂ ਇਲਾਵਾ, ਪਵਿੱਤਰ ਬਾਣੀ ਪ੍ਰਤੀ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀਆਂ ਜਾਂ ਵੀਡੀਓ
ਬਣਾਉਣਾ ਅਤੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਨਸ਼ਾ ਕਰਨਾ ਵੀ ਸਖ਼ਤ ਅਪਰਾਧ ਮੰਨਿਆ ਜਾਵੇਗਾ।
Governor signs bill