ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਊਧਮਪੁਰ ‘ਚ ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਗਿਰੀ, 10+ ਮੌਤਾਂ

ਊਧਮਪੁਰ ‘ਚ ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਗਿਰੀ, 10+


ਊਧਮਪੁਰ ‘ਚ ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਗਿਰੀ, 10+ ਮੌਤਾਂ


ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਸਵਾਰੀਆਂ ਨਾਲ ਭਰੀ ਹੋਈ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ ਹੈ। ਹਾਦਸੇ ਵਿਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਈ ਜਖਮੀ ਦੱਸੇ ਜਾ ਰਹੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਅੱਜ ਸਵੇਰੇ ਰਾਮਨਗਰ ਖੇਤਰ ਦਾ ਕਾਗੋਟ ਪਿੰਡ ਕੋਲ ਹੋਇਆ ਜਦੋਂ ਇਕ ਯਾਤਰੀ ਬਸ ਪਹਾੜੀ ਸੜਕ ‘ਤੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਇਕ ਦੂਰ-ਦੁਰਾਡੇ ਪਿੰਡ ਤੋਂ ਊਧਮਪੁਰ ਵੱਲ ਜਾ ਰਹੀ ਸੀ ਉਦੋਂ ਹੀ ਇਕ ਮੋੜ ‘ਤੇ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਖੱਡ ਵਿਚ ਜਾ ਡਿੱਗੀ। ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਥੇ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਘਟਨਾ ਮਗਰੋਂ ਬਚਾਅ ਕਾਰਜ ਟੀਮਾਂ ਵੱਲੋਂ ਰੈਸਕਿਊ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਤੇ ਪੁਲਿਸ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਸੋਗ ਦੀ ਲਹਿਰ ਹੈ।
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਊਧਮਪੁਰ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਗੰਭੀਰ ਜ਼ਖਮੀਆਂ ਨੂੰ ਏਅਰਲਿਫਟ ਰਾਹੀਂ ਲਿਜਾਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ।
 

Bus Accident


Sports/Health/Entertainmant

Advertise Here

Reach thousands of visitors daily. High-visibility premium placement.

Get Started
Latest