ਊਧਮਪੁਰ ‘ਚ ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਗਿਰੀ, 10+ ਮੌਤਾਂ
April 20, 2026 / main news
ਊਧਮਪੁਰ ‘ਚ ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਗਿਰੀ, 10+ ਮੌਤਾਂ
ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਸਵਾਰੀਆਂ ਨਾਲ
ਭਰੀ ਹੋਈ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ ਹੈ। ਹਾਦਸੇ ਵਿਚ 10 ਤੋਂ ਵੱਧ
ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਈ ਜਖਮੀ ਦੱਸੇ ਜਾ ਰਹੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਅੱਜ ਸਵੇਰੇ ਰਾਮਨਗਰ ਖੇਤਰ ਦਾ ਕਾਗੋਟ ਪਿੰਡ ਕੋਲ
ਹੋਇਆ ਜਦੋਂ ਇਕ ਯਾਤਰੀ ਬਸ ਪਹਾੜੀ ਸੜਕ ‘ਤੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਇਕ
ਦੂਰ-ਦੁਰਾਡੇ ਪਿੰਡ ਤੋਂ ਊਧਮਪੁਰ ਵੱਲ ਜਾ ਰਹੀ ਸੀ ਉਦੋਂ ਹੀ ਇਕ ਮੋੜ ‘ਤੇ ਡਰਾਈਵਰ ਦਾ ਸੰਤੁਲਨ
ਵਿਗੜ ਗਿਆ ਤੇ ਬੱਸ ਖੱਡ ਵਿਚ ਜਾ ਡਿੱਗੀ। ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ
ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਥੇ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਘਟਨਾ ਮਗਰੋਂ ਬਚਾਅ ਕਾਰਜ ਟੀਮਾਂ ਵੱਲੋਂ ਰੈਸਕਿਊ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਤੇ
ਪੁਲਿਸ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ
ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਸੋਗ ਦੀ ਲਹਿਰ ਹੈ।
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਊਧਮਪੁਰ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕੀਤੀ
ਅਤੇ ਉਨ੍ਹਾਂ ਨੂੰ ਦੱਸਿਆ ਕਿ ਗੰਭੀਰ ਜ਼ਖਮੀਆਂ ਨੂੰ ਏਅਰਲਿਫਟ ਰਾਹੀਂ ਲਿਜਾਣ ਦੇ ਪ੍ਰਬੰਧ ਕੀਤੇ ਜਾ
ਰਹੇ ਹਨ। ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਉਹ ਪ੍ਰਸ਼ਾਸਨ ਨਾਲ
ਲਗਾਤਾਰ ਸੰਪਰਕ ਵਿੱਚ ਹਨ।
Bus Accident