MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest
April 20, 2026
MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest
ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਅੱਜ ਪਟਿਆਲਾ ਅਦਾਲਤ ਵਿੱਚ ਆਤਮ
ਸਮਰਪਣ ਕੀਤਾ ਗਿਆ। ਬੀਤੇ ਸਮੇਂ ਥਾਣਾ ਜੁਲਕਾ, ਹਲਕਾ ਸਨੋਰ ਦੇ ਅਧੀਨ ਦਰਜ ਐਫਆਈਆਰ ਨੰਬਰ 87,
ਜੋ ਕਿ ਮਾਈਨਿੰਗ ਨਾਲ ਸੰਬੰਧਿਤ ਹੈ, ਉਸ ਮਾਮਲੇ
ਵਿੱਚ ਪਠਾਨਮਾਜਰਾ ਵੱਲੋਂ ਆਪਣੀ ਗ੍ਰਿਫਤਾਰੀ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਹਰਬੰਸ ਬੈਂਸ ਨੇ ਦੱਸਿਆ ਕਿ
ਜ਼ਬਰ-ਜਨਾਹ ਮਾਮਲੇ ਵਿੱਚ ਪਹਿਲਾਂ ਹੀ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪਟਿਆਲਾ ਅਦਾਲਤ ਵੱਲੋਂ 14
ਦਿਨਾਂ ਦੀ ਮੁੜ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਉਨ੍ਹਾਂ ਹੋਰ ਦੱਸਿਆ ਕਿ ਥਾਣਾ ਜੁਲਕਾ ਵਿੱਚ ਦਰਜ ਐਫਆਈਆਰ ਨੰਬਰ 87 ਦੇ ਮਾਮਲੇ
ਵਿੱਚ ਵੀ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਆਤਮ ਸਮਰਪਣ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ
ਪੁਲਿਸ ਵੱਲੋਂ ਰਿਮਾਂਡ ਨਹੀਂ ਲਿਆ ਗਿਆ, ਪਰ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਵੀ ਰਿਮਾਂਡ ਲਈ ਕਾਰਵਾਈ ਕੀਤੀ
ਜਾਵੇਗੀ।
Harmeet singh pathanmajra
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories