ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਅੰਮ੍ਰਿਤਸਰ : ਗੁਆਂਢੀ ਨੇ ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦੇ ਮਾਰੀ ਗੋਲੀ; ਹੋਈ ਮੌਤ, ਇਨਵਰਟਰ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ

ਅੰਮ੍ਰਿਤਸਰ : ਗੁਆਂਢੀ ਨੇ ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦੇ ਮਾਰੀ


ਅੰਮ੍ਰਿਤਸਰ : ਗੁਆਂਢੀ ਨੇ ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦੇ ਮਾਰੀ ਗੋਲੀ; ਹੋਈ ਮੌਤ, ਇਨਵਰਟਰ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ



ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਇਲਾਕੇ ਵਿੱਚ ਦੇਰ ਰਾਤ ਇੱਕ ਸੰਸਨੀਖੇਜ਼ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਕੁੱਤੇ ਘੁਮਾਉਣ ਨਿਕਲੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਾਇਣ ਦਾਸ ਵਜੋਂ ਹੋਈ ਹੈ, ਜੋ ਆਪਣੇ ਘਰ ਦੇ ਨੇੜੇ ਹੀ ਜਨਰਲ ਸਟੋਰ ਚਲਾਉਂਦਾ ਸੀ।
ਪਰਿਵਾਰਕ ਮੈਂਬਰਾਂ ਦੇ ਮੁਤਾਬਕ, ਨਰਾਇਣ ਦਾਸ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣੇ ਕੁੱਤਿਆਂ ਨੂੰ ਘੁਮਾਉਣ ਲਈ ਬਾਹਰ ਨਿਕਲੇ ਹੋਏ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ ਅਤੇ ਉਨ੍ਹਾਂ ਨੇ ਘਰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਲੱਗ ਗਈ ਹੈ। ਪਰਿਵਾਰ ਤੁਰੰਤ ਮੌਕੇ ‘ਤੇ ਪਹੁੰਚਿਆ ਅਤੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਿਆ, ਜਿੱਥੇ ਕਰੀਬ ਅੱਧੇ ਘੰਟੇ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਨਰਾਇਣ ਦਾਸ ਦਾ ਕਿਸੇ ਨਾਲ ਕੋਈ ਵੱਡਾ ਝਗੜਾ ਨਹੀਂ ਸੀ। ਹਾਲਾਂਕਿ, ਨੇੜੇ ਦੀ ਇਕ ਦੁਕਾਨ ਨਾਲ ਇਨਵਰਟਰ ਨੂੰ ਲੈ ਕੇ ਹਲਕਾ ਵਿਵਾਦ ਚੱਲ ਰਿਹਾ ਸੀ, ਪਰ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਇਹ ਮਾਮਲਾ ਇਸ ਹੱਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਨੇ ਮੁਲਜ਼ਮ ਲਈ ਕੜੀ ਤੋਂ ਕੜੀ ਸਜ਼ਾ ਦੀ ਮੰਗ ਕੀਤੀ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਰਾਇਣ ਦਾਸ ਨੇ ਇੱਕ ਦੁਕਾਨ ਦੇ ਸ਼ਟਰ ‘ਤੇ ਲੱਕੜੀ ਨਾਲ ਵਾਰ ਕੀਤਾ, ਜਿਸ ਤੋਂ ਬਾਅਦ ਗੁਆਂਢੀ ਰਜਨੀਸ਼ ਨਾਲ ਤਕਰਾਰ ਹੋ ਗਈ। ਤਕਰਾਰ ਦੌਰਾਨ ਰਜਨੀਸ਼ ਨੇ ਆਪਣੀ 12 ਬੋਰ ਲਾਈਸੈਂਸੀ ਬੰਦੂਕ ਨਾਲ ਗੋਲੀ ਚਲਾਈ, ਜੋ ਨਰਾਇਣ ਦਾਸ ਦੀ ਲੱਤ ਵਿੱਚ ਲੱਗੀ। ਵੱਧ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।

Man Short Dead


Sports/Health/Entertainmant

Advertise Here

Reach thousands of visitors daily. High-visibility premium placement.

Get Started
Latest