ਆਂਗਣਵਾੜੀ ਸੈਂਟਰ ‘ਚ ਵੜ ਕੇ ਮਹਿਲਾ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ
April 22, 2026
ਆਂਗਣਵਾੜੀ ਸੈਂਟਰ ‘ਚ ਵੜ ਕੇ ਮਹਿਲਾ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ
ਪਿੰਡ ਫਤਿਹਪੁਰ ਮਣੀਆਂ ਵਾਲਾ (ਲੰਬੀ) ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ
ਦਿਨ-ਦਿਹਾੜੇ ਆਂਗਣਵਾੜੀ ਵਿਚ ਵੜ ਕੇ ਇਕ ਮਹਿਲਾ ਦਾ ਅਣਪਛਾਤੇ ਵਿਅਕਤੀ ਵੱਲੋਂ ਕਤਲ ਕੀਤਾ ਗਿਆ।
ਮਹਿਲਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਮੌਕੇ ਦੀ ਸੀਸਟੀਵੀ ਵੀਡੀਓ ਵੀ ਸਾਹਮਣੇ ਆਈ
ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮਹਿਲਾ ਆਂਗਣਵਾੜੀ ਵਿਚ ਹੈਲਪਰ ਵਜੋਂ ਕੰਮ ਕਰਦੀ
ਸੀ, ਜਿਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਮਹਿਲਾ ਅੱਜ
ਸਵੇਰੇ ਜਦੋਂ ਡਿਊਟੀ ‘ਤੇ ਪਹੁੰਚਦੀ ਹੈ ਤੇ ਆਂਗਣਵਾੜੀ ਸੈਂਟਰ ਵਿਚ ਸਫਾਈ ਕਰ ਰਹੀ ਹੁੰਦੀ ਹੈ ਕਿ
ਉਸ ਦਾ ਕਤਲ ਕਰ ਦਿੱਤਾ ਜਾਂਦਾ ਹੈ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਲਗਭਗ ਸਵੇਰੇ 9
ਵਜੇ ਮਹਿਲਾ ਦਾ ਕਤਲ ਕੀਤਾ ਗਿਆ। ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ
ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ
ਹੈ।
DSP ਲੰਬੀ ਨੇ ਦੱਸਿਆ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ੀ ਨੂੰ ਛੇਤੀ
ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਹਾਲਾਂਕਿ ਪਰਿਵਾਰਕ ਮੈਂਬਰਾਂ ਵੱਲੋਂ ਹਮਲਾਵਰਾਂ ਨੂੰ ਪਛਾਣਨ ਤੋਂ
ਇਨਕਾਰ ਕਰ ਦਿੱਤਾ ਗਿਆ ਹੈ ਕਿ ਉਹ ਪਹਿਲਾਂ ਅਜਿਹੇ ਕਿਸੇ ਵੀ ਵਿਅਕਤੀ ਨੂੰ ਨਹੀਂ ਮਿਲੇ ਹਨ।
Brutally murdered
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories