ਵੱਧ ਸਕਦਾ ਹੈ ਤੇਲ ਸੰਕਟ ! ਈਰਾਨ ਨੇ ਭਾਰਤ ਆ ਰਹੇ ਦੋ ਜਹਾਜ਼ਾਂ 'ਤੇ ਕੀਤੀ ਗੋਲੀਬਾਰੀ, ਕਬਜ਼ੇ 'ਚ ਲਿਆ    ਹੁਣ ਆਨਲਾਈਨ ਗੇਮਾਂ ’ਤੇ ਤਿੱਖੀ ਨਜ਼ਰ ਰੱਖੇਗੀ ਮੋਦੀ ਸਰਕਾਰ    ਪੰਜਾਬ ਵਿਚ 24 ਅਪ੍ਰੈਲ ਨੂੰ ਮੁੜ ਹੋਵੇਗਾ 'ਬਲੈਕਆਊਟ'    ਭਾਈ ਰਾਜੋਆਣਾ ਦੀ ਪਟੀਸ਼ਨ ’ਤੇ 2 ਹਫ਼ਤਿਆਂ ’ਚ ਮੰਗਿਆ ਜਵਾਬ    ‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ    ਆਂਗਣਵਾੜੀ ਸੈਂਟਰ ‘ਚ ਵੜ ਕੇ ਮਹਿਲਾ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ    ਲੁਧਿਆਣਾ ‘ਚ ਦੁੱਧ ਮਹਿੰਗਾ: 1 ਮਈ ਤੋਂ 5 ਰੁਪਏ ਵਾਧਾ, ਨਵੇਂ ਰੇਟ ਲਾਗੂ    ਟਾਵਰ ‘ਤੇ 578 ਦਿਨ ਬੈਠੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ    ਵੈਟੀਕਨ ਸਿਟੀ ਨੇੜੇ ਸਿੰਘਾਂ ਦਾ ਵਿਸਾਖੀ ਨਗਰ ਕੀਰਤਨ, ਗੂੰਜਿਆ ਸ਼ਹਿਰ ‘ਜੋ ਬੋਲੇ ਸੋ ਨਿਹਾਲ’ ਨਾਲ    ਅੰਮ੍ਰਿਤਸਰ : ਗੁਆਂਢੀ ਨੇ ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦੇ ਮਾਰੀ ਗੋਲੀ; ਹੋਈ ਮੌਤ, ਇਨਵਰਟਰ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ   
ਭਾਈ ਰਾਜੋਆਣਾ ਦੀ ਪਟੀਸ਼ਨ ’ਤੇ 2 ਹਫ਼ਤਿਆਂ ’ਚ ਮੰਗਿਆ ਜਵਾਬ
April 22, 2026
Balwant-Singh-Rajoana

ਭਾਈ ਰਾਜੋਆਣਾ ਦੀ ਪਟੀਸ਼ਨ ’ਤੇ 2 ਹਫ਼ਤਿਆਂ ’ਚ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਕੋਈ ਹੋਰ ਮੁਲਤਵੀ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ।
ਅਦਾਲਤ ਵੱਲੋਂ ਸਖ਼ਤ ਸਵਾਲ
ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਵਿਜੇ ਬਿਸ਼ਨੋਈ ਦੇ ਬੈਂਚ ਨੇ ਕੇਂਦਰ ਦੇ ਵਕੀਲ ਨੂੰ ਪੁੱਛਿਆ ਕਿ ਹੁਣ ਤੱਕ ਜਵਾਬੀ ਹਲਫ਼ਨਾਮਾ ਦਾਇਰ ਕਿਉਂ ਨਹੀਂ ਕੀਤਾ ਗਿਆ? ਜਦੋਂ ਕੇਂਦਰ ਦੇ ਵਕੀਲ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਦਸਤਾਵੇਜ਼ ਪੇਸ਼ ਕਰਨ ਦੀ ਗੱਲ ਕਹੀ, ਤਾਂ ਬੈਂਚ ਨੇ ਕਿਹਾ, “ਤੁਸੀਂ ਆਪਣਾ ਪੱਖ ਹਲਫ਼ਨਾਮੇ ਵਿੱਚ ਰੱਖੋ, ਨਹੀਂ ਤਾਂ ਰਾਜੋਆਣਾ ਦੇ ਦੋਸ਼ਾਂ ਦਾ ਕੋਈ ਖੰਡਨ ਨਹੀਂ ਹੋਵੇਗਾ।”
ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਭਾਈ ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ, ਜਿਸ ਵਿੱਚੋਂ 15 ਸਾਲ ਉਨ੍ਹਾਂ ਨੇ ਫਾਂਸੀ ਦੇ ਸਾਏ ਹੇਠ ਬਿਤਾਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਲ 2012 ਵਿੱਚ ਪਾਈ ਗਈ ਰਹਿਮ ਦੀ ਅਪੀਲ ’ਤੇ ਕੇਂਦਰ ਸਰਕਾਰ ਫੈਸਲਾ ਲੈਣ ਵਿੱਚ ਬੇਲੋੜੀ ਦੇਰੀ ਕਰ ਰਹੀ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਦੱਸ ਦੇਈਏ 31 ਅਗਸਤ 1995 ਨੂੰ ਚੰਡੀਗੜ੍ਹ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋ ਗਈ ਸੀ। ਵਿਸ਼ੇਸ਼ ਅਦਾਲਤ ਨੇ 2007 ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਦੀ ਮੰਗ ਹੈ ਕਿ ਫੈਸਲੇ ਵਿੱਚ ਹੋਈ ਲੰਮੀ ਦੇਰੀ ਦੇ ਆਧਾਰ ’ਤੇ ਉਨ੍ਹਾਂ ਦੀ ਸਜ਼ਾ ਬਦਲੀ ਜਾਵੇ।

Balwant Singh Rajoana


Recommended Posts