ਅਗਾਊਂ ਜ਼ਮਾਨਤ ਰੱਦ: ਭੁੱਲਰ ਪਰਿਵਾਰ ਨੂੰ ਵੱਡਾ ਝਟਕਾ
April 23, 2026
ਅਗਾਊਂ ਜ਼ਮਾਨਤ ਰੱਦ: ਭੁੱਲਰ ਪਰਿਵਾਰ ਨੂੰ ਵੱਡਾ ਝਟਕਾ
ਅੰਮ੍ਰਿਤਸਰ ਦੇ DM ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਹੈ। ਮਾਮਲੇ ਦੇ ਮੁੱਖ
ਮੁਲਜ਼ਮ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਕੋਰਟ ਤੋਂ
ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਭੁੱਲਰ ਨੇ ਗ੍ਰਿਫਤਾਰੀ ਤੋਂ ਬਚਣ ਲਈ ਅੰਮ੍ਰਿਤਸਰ
ਕੋਰਟ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਨੇ ਕੋਰਟ ਤੋਂ ਮੰਗ ਕੀਤੀ ਸੀ ਕਿ
ਉਨ੍ਹਾਂ ਨੂੰ ਬਿਨਾਂ ਗ੍ਰਿਫਤਾਰੀ ਦੇ ਜ਼ਮਾਨਤ ਦਿੱਤੀ ਜਾਵੇ ਤੇ ਪੰਜਾਬ ਪੁਲਿਸ ਉਨ੍ਹਾਂ ਨੂੰ
ਗ੍ਰਿਫਤਾਰ ਨਾ ਕਰੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਤੇ
ਪਟੀਸ਼ਨ ਖਾਰਜ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਮਾਮਲੇ ਵਿਚ ਮ੍ਰਿਤਕ ਅਧਿਕਾਰੀ ਰੰਧਾਵਾ ਨੇ ਇਕ ਵੀਡੀਓ ਜਾਰੀ
ਕਰਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਮਾਰਕੁੱਟ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ
ਸਨ। ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ
ਦੇ ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀਏ ਦਿਲਬਾਗ ਸਿੰਘ ਖਿਲਾਫ FIR ਦਰਜ ਕੀਤੀ
ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Laljeet Bhullar Father
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories