ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਦੀ ਮੰਗ, SGPC ਮੈਂਬਰਾਂ ਦਾ ਇੱਕ ਵਫ਼ਦ ਅਕਾਲ ਤਖ਼ਤ ਸਾਹਿਬ ਪਹੁੰਚਿਆ    DM Randhawa Case ’ਚ 35 ਦਿਨ ਬਾਅਦ ਵੀ ਨਹੀਂ ਮਿਲਿਆ ਪਰਿਵਾਰ ਨੂੰ ਇਨਸਾਫ, ਹੁਣ ਹਾਈਕੋਰਟ ਦਾ ਰੁਖ ਕਰੇਗਾ ਪਰਿਵਾਰ    'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ    ਮੁਅੱਤਲ ਡੀ.ਆਈ.ਜੀ. ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਘਰ ਤੇ ਫ਼ਾਰਮ ਹਾਊਸ ’ਤੇ ED ਵਲੋਂ ਛਾਪੇਮਾਰੀ    ਜਲੰਧਰ ‘ਚ ਹਰਭਜਨ ਸਿੰਘ ਦੇ ਘਰ ਦੀਆਂ ਕੰਧਾਂ ‘ਤੇ ‘ਆਪ’ ਵਰਕਰਾਂ ਨੇ ਲਿਖਿਆ ‘ਗੱਦਾਰ’, LPU ਦੇ ਬਾਹਰ ਵੀ ਪ੍ਰਦਰਸ਼ਨ    MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ    ਕੌਮੀ ਇਨਸਾਫ਼ ਮੋਰਚੇ ਵਲੋਂ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪਾਰਲੀਮੈਂਟ ਹਾਊਸ ਤੱਕ ਕੀਤਾ ਜਾਵੇਗਾ ਰੋਸ ਮਾਰਚ    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ    ਆਮ ਆਦਮੀ ਪਾਰਟੀ ਨੇ ਲਵਲੀ ਯੂਨੀਵਰਸਿਟੀ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ   
ਅਗਾਊਂ ਜ਼ਮਾਨਤ ਰੱਦ: ਭੁੱਲਰ ਪਰਿਵਾਰ ਨੂੰ ਵੱਡਾ ਝਟਕਾ
April 23, 2026
Laljeet-Bhullar-Father-

ਅਗਾਊਂ ਜ਼ਮਾਨਤ ਰੱਦ: ਭੁੱਲਰ ਪਰਿਵਾਰ ਨੂੰ ਵੱਡਾ ਝਟਕਾ


ਅੰਮ੍ਰਿਤਸਰ ਦੇ DM ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਹੈ। ਮਾਮਲੇ ਦੇ ਮੁੱਖ ਮੁਲਜ਼ਮ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਭੁੱਲਰ ਨੇ ਗ੍ਰਿਫਤਾਰੀ ਤੋਂ ਬਚਣ ਲਈ ਅੰਮ੍ਰਿਤਸਰ ਕੋਰਟ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਨੇ ਕੋਰਟ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਬਿਨਾਂ ਗ੍ਰਿਫਤਾਰੀ ਦੇ ਜ਼ਮਾਨਤ ਦਿੱਤੀ ਜਾਵੇ ਤੇ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਨਾ ਕਰੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਤੇ ਪਟੀਸ਼ਨ ਖਾਰਜ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਮਾਮਲੇ ਵਿਚ ਮ੍ਰਿਤਕ ਅਧਿਕਾਰੀ ਰੰਧਾਵਾ ਨੇ ਇਕ ਵੀਡੀਓ ਜਾਰੀ ਕਰਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਮਾਰਕੁੱਟ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਸਨ। ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀਏ ਦਿਲਬਾਗ ਸਿੰਘ ਖਿਲਾਫ FIR ਦਰਜ ਕੀਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Laljeet Bhullar Father


Recommended Posts