ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ

ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀ


ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ


ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਾਪਰੇ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਦੇ ਵਾਰਿਸਾਂ ਨੂੰ 2 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 34 ਜ਼ਖਮੀ ਹੋਏ ਸਨ।
ਦੱਸ ਦੇਈਏ ਕਿ ਬੀਤੀ 15 ਅਪ੍ਰੈਲ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ।। ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਬੱਸ ਵਿੱਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਪਲਟ ਗਈ। ਬੱਸ ਵਿੱਚ ਬੈਠੇ ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਪਲਟਣ ਤੋਂ ਬਾਅਦ ਉਸ ਵਿਚ ਅਚਾਨਕ ਕਰੰਟ ਆ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੁਆਵਜੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਔਖੀ ਘੜੀ ਵਿਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹਾਂ। ਹਾਦਸੇ ਦੌਰਾਨ ਜਾਨ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ 2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਵਿਚ ਜਖਮੀ ਹੋਏ 34 ਵਿਅਕਤੀਆਂ ਨੂੰ 50,000 ਪ੍ਰਤੀ ਜਖਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਜਖਮੀਆਂ ਦੇ ਜਲਦੀ ਸਿਹਤਯਾਬ ਹੋਣ ਦ ਅਰਦਾਸ ਕਰਦੀ ਹੈ।

Victims of bus accident


Sports/Health/Entertainmant

Advertise Here

Reach thousands of visitors daily. High-visibility premium placement.

Get Started
Latest