ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਅੱਜ ਪੰਜਾਬ ਭਰ ‘ਚ ਹੋਵੇਗਾ Blackout, ਵੱਜਣਗੇ ਸਾਇਰਨ ਰਾਤ 8 ਵਜੇ ਤੋਂ 8.15 ਵਜੇ ਤੱਕ ਹੋਵੇਗੀ ਮੌਕ ਡ੍ਰਿੱਲ

ਅੱਜ ਪੰਜਾਬ ਭਰ ‘ਚ ਹੋਵੇਗਾ Blackout, ਵੱਜਣਗੇ ਸਾਇਰਨ ਰਾਤ 8 ਵਜੇ ਤੋਂ


ਅੱਜ ਪੰਜਾਬ ਭਰ ‘ਚ ਹੋਵੇਗਾ Blackout, ਵੱਜਣਗੇ ਸਾਇਰਨ ਰਾਤ 8 ਵਜੇ ਤੋਂ 8.15 ਵਜੇ ਤੱਕ ਹੋਵੇਗੀ ਮੌਕ ਡ੍ਰਿੱਲ

 ਪੰਜਾਬ ਭਰ ਵਿਚ ਯੁੱਧ ਵਰਗੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਦੀਆਂ ਤਿਆਰੀਆਂ ਲਈ ਸਾਰੇ ਜ਼ਿਲ੍ਹਿਆਂ ਵਿਚ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਦੌਰਾਨ 8.00 ਵਜੇ ਤੋਂ 8.15 ਵਜੇ ਤੱਕ 15 ਮਿੰਟ ਲਈ ਬਲੈਕਆਊਟ ਹੋਵੇਗਾ ਤੇ ਸਾਇਰਨ ਵੀ ਵਜਾਏ ਜਾਣਗੇ। ਇਹ ਅਭਿਆਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਕੀਤਾ ਜਾ ਰਿਹਾ ਹੈ।
ਸਾਰੇ ਜ਼ਿਲ੍ਹਿਆਂ ਵਿਚ ਇਸ ਸਬੰਧੀ ਤਿਆਰੀ ਪੂਰੀ ਕਰ ਲਈ ਗਈ ਹੈ। ਬਲੈਕਆਊਟ ਦੌਰਾਨ ਜਨਰੇਟਰ ਤੇ ਟਾਰਚ ਦੇ ਇਸਤੇਮਾਲ ‘ਤੇ ਰੋਕ ਰਹੇਗੀ। ਲੋਕਾਂ ਨੂੰ ਜਾਗਰੂਕ ਕਰਨ ਲਈ ਐਲਾਨ ਕਰਵਾਏ ਜਾਣਗੇ। ਸਰਕਾਰ ਨੇ ਕਿਹਾ ਕਿ ਲੋਕ ਘਬਰਾਉਣ ਨਾ ਅਤੇ ਇਸ ਪ੍ਰੈਕਟਿਸ ਵਿਚ ਪੂਰਾ ਸਹਿਯੋਗ ਦੇਣ। ਪਿਛਲੇ ਸਾਲ ਮਈ ਵਿਚ ਆਪ੍ਰੇਸ਼ਨ ਸਿੰਦੂਰ ਦੇ ਬਾਅਦ ਵੀ ਪੰਜਾਬ ਵਿਚ ਮੌਕ ਡ੍ਰਿਲ ਕੀਤੀ ਗਈ ਸੀ।
ਬਿਜਲੀ ਵਿਭਾਗ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ, ਸਰਕਾਰੀ ਭਵਨਾਂ ਤੇ ਰਿਹਾਇਸ਼ੀ ਕਾਲੋਨੀਆਂ ਵਿਚ ਕੁਝ ਸਮੇਂ ਲਈ ਬਿਜਲੀ ਸਪਲਾਈ ਰੋਕੀ ਜਾਵੇਗੀ। ਪ੍ਰੈਕਟਿਸ ਦੇ ਅਖੀਰ ਵਿਚ 2 ਮਿੰਟ ਦਾ ਲਗਾਤਾਰ ਸਾਇਰਨ ਵਜੇਗਾ ਜੋ ‘ਆਲ ਕਲੀਅਰ’ ਦਾ ਸੰਕੇਤ ਹੋਵੇਗਾ ਜਿਸ ਦੇ ਬਾਅਦ ਆਮ ਹਾਲਾਤ ਬਹਾਲ ਹੋ ਜਾਣਗੇ। ਡ੍ਰਿਲ ਦੀ ਸ਼ੁਰੂਆਤ ਏਅਰ ਰੈੱਡ ਚੇਤਾਵਨੀ ਸਿਗਨਲ ਨਾਲ ਹੋਵੇਗੀ। 2 ਮਿੰਟ ਤੱਕ ਹਾਈ-ਲੋ ਪਿਚ ਦੇ ਸਾਇਰਨ ਵਜਾਏ ਜਾਣਗੇ। ਇਸ ਦੇ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਇਲਾਕਿਆਂ ਵਿਚ ਬਲੈਕਆਊਟ ਕੀਤਾ ਜਾਵੇਗਾ। ਇਨ੍ਹਾਂ ਇਲਾਕਿਆਂ ਵਿਚ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਲਈ ਕਿਹਾ ਜਾਵੇਗਾ ਜਦੋਂ ਕਿ ਜ਼ਰੂਰੀ ਸੇਵਾਵਾਂ ਆਮ ਦੀ ਤਰ੍ਹਾਂ ਹੀ ਰਹਿਣਗੀਆਂ।

blackout punjab


Sports/Health/Entertainmant

Advertise Here

Reach thousands of visitors daily. High-visibility premium placement.

Get Started
Latest