DM Randhawa Case ’ਚ 35 ਦਿਨ ਬਾਅਦ ਵੀ ਨਹੀਂ ਮਿਲਿਆ ਪਰਿਵਾਰ ਨੂੰ ਇਨਸਾਫ, ਹੁਣ ਹਾਈਕੋਰਟ ਦਾ ਰੁਖ ਕਰੇਗਾ ਪਰਿਵਾਰ
April 27, 2026
DM Randhawa Case ’ਚ 35 ਦਿਨ ਬਾਅਦ ਵੀ ਨਹੀਂ ਮਿਲਿਆ ਪਰਿਵਾਰ ਨੂੰ ਇਨਸਾਫ, ਹੁਣ ਹਾਈਕੋਰਟ ਦਾ ਰੁਖ ਕਰੇਗਾ ਪਰਿਵਾਰ
ਪਿਛਲੇ ਮਹੀਨੇ ਡੀਐਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ
ਵਿੱਚ ਅੱਜ ਇੱਕ ਵਾਰ ਫਿਰ ਉਨ੍ਹਾਂ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰਕੇ ਇਨਸਾਫ ਦੀ ਮੰਗ ਕੀਤੀ।
ਇਸ ਦੌਰਾਨ ਮ੍ਰਿਤਕ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ
ਕਰਦਿਆਂ ਕਿਹਾ ਕਿ ਘਟਨਾ ਨੂੰ ਕਰੀਬ 35 ਦਿਨ ਹੋ ਚੁੱਕੇ ਹਨ, ਪਰ ਹਾਲੇ ਤੱਕ ਕੇਵਲ ਇੱਕ ਹੀ ਗ੍ਰਿਫਤਾਰੀ ਹੋਈ ਹੈ, ਜਦਕਿ ਕਈ
ਹੋਰ ਲੋਕਾਂ ਦੇ ਨਾਮ ਸਾਹਮਣੇ ਆਏ ਸਨ।
ਉਪਿੰਦਰ ਕੌਰ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ
ਸੁਖਦੇਵ ਭੁੱਲਰ ਵੱਲੋਂ ਬੇਲ ਲਈ ਅਦਾਲਤ ਵਿੱਚ ਗਲਤ ਦਲੀਲਾਂ ਦਿੱਤੀਆਂ ਗਈਆਂ। ਉਹਨਾਂ ਨੇ ਕਿਹਾ ਕਿ
ਜੇਕਰ ਉਹ ਆਪਣੇ ਆਪ ਨੂੰ ਬਜ਼ੁਰਗ ਦੱਸ ਰਹੇ ਹਨ, ਤਾਂ ਫਿਰ ਉਹ ਆਪਣੇ ਨਾਮ ‘ਤੇ ਟੈਂਡਰ ਕਿਵੇਂ ਅਪਲਾਈ
ਕਰ ਰਹੇ ਹਨ। ਉਨ੍ਹਾਂ ਕਿਹਾ ਲਾਇਆ ਕਿ ਪੰਜਾਬ ਪੁਲਿਸ ਨੇ ਹਾਲੇ ਤੱਕ ਭੁੱਲਰ ਦੇ ਪੀਏ, ਪਿਤਾ ਅਤੇ
ਹੋਰ ਅਣਪਛਾਤੇ ਲੋਕਾਂ ਨੂੰ ਨਾ ਤਾਂ ਗ੍ਰਿਫਤਾਰ ਕੀਤਾ ਅਤੇ ਨਾ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ
ਹਨ।
ਉਪਿੰਦਰ ਕੌਰ ਨੇ ਕਿਹਾ ਕਿ 164 ਦੇ ਬਿਆਨ ਵੀ ਹਾਲੇ ਤੱਕ ਨਹੀਂ ਕਰਵਾਏ ਗਏ,
ਜਿਸ ਕਾਰਨ ਉਨ੍ਹਾਂ ਨੂੰ ਜਾਂਚ ‘ਤੇ ਸ਼ੱਕ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਹੁਣ
ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੀਬੀਆਈ ਜਾਂਚ ਲਈ ਪਟੀਸ਼ਨ ਦਾਇਰ ਕਰੇਗਾ,
ਕਿਉਂਕਿ ਹੁਣ ਪੰਜਾਬ ਪੁਲਿਸ ‘ਤੇ ਵਿਸ਼ਵਾਸ ਨਹੀਂ ਰਿਹਾ।
ਉਪਿੰਦਰ ਕੌਰ ਨੇ ਭਾਵੁਕ ਹੋ ਕੇ ਕਿਹਾ ਕਿ ਜਿਸ ਨੇ ਮੇਰਾ ਘਰ ਬਰਬਾਦ ਕੀਤਾ,
ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੇਰੇ ਬੱਚੇ ਆਪਣੇ ਪਿਤਾ ਲਈ
ਤਰਸ ਰਹੇ ਹਨ। ਜੇ ਦੋਸ਼ੀ ਬਾਹਰ ਆ ਗਏ ਤਾਂ ਸਾਡੇ ਪਰਿਵਾਰ ਨੂੰ ਖ਼ਤਰਾ ਹੈ। ਉਨ੍ਹਾਂ ਇਹ ਵੀ ਕਿਹਾ
ਕਿ ਕੁਝ ਲੋਕਾਂ ਵੱਲੋਂ ਰਾਜ਼ੀਨਾਮੇ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ
ਪਰਿਵਾਰ ਕਦੇ ਵੀ ਸਮਝੌਤਾ ਨਹੀਂ ਕਰੇਗਾ।
Gagandeep singh randhawa
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories