ਮਾਨਸਾ ਦੀ ਅਦਾਲਤ ਵਲੋਂ ਮੁੱਖ ਮੰਤਰੀ ਨੂੰ 1 ਮਈ ਨੂੰ ਪੇਸ਼ ਹੋਣ ਦੇ ਹੁਕਮ
April 28, 2026
ਮਾਨਸਾ ਦੀ ਅਦਾਲਤ ਵਲੋਂ ਮੁੱਖ ਮੰਤਰੀ ਨੂੰ 1 ਮਈ ਨੂੰ ਪੇਸ਼ ਹੋਣ ਦੇ ਹੁਕਮ
ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਮੁੱਖ
ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ 1 ਮਈ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਕੀਤੇ ਹਨ। ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਮੌਕੇ ਉਨ੍ਹਾਂ
ਦੀ ਵੀਡੀਓ ਕਾਨਫ਼ਰੰਸ ਰਾਹੀਂ ਹਾਜ਼ਰੀ ਦੀ ਅਰਜ਼ੀ ਰੱਦ ਕਰ ਕੇ 28 ਅਪ੍ਰੈਲ
ਨੂੰ ਹਾਜ਼ਰ ਹੋਣ ਦੇ ਹੁਕਮ ਦਿੱਤੇ ਸਨ ਪਰ ਮੁੱਖ ਮੰਤਰੀ ਅੱਜ ਵੀ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਪੇਸ਼
ਨਾ ਹੋ ਸਕੇ। ਅਦਾਲਤ ਨੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ ਜੇਕਰ ਅਗਲੀ ਤਾਰੀਖ਼ 'ਤੇ ਉਹ
ਹਾਜ਼ਰ ਨਾ ਹੋਏ ਤਾਂ ਜ਼ਮਾਨਤ ਰੱਦ ਕੀਤੀ ਜਾ ਸਕਦੀ ਹੈ। ਕਾਬਲੇ-ਗ਼ੌਰ ਰਹੇ ਇਹ ਮੁਕੱਦਮਾ ਨਾਜ਼ਰ ਸਿੰਘ
ਮਾਨਸ਼ਾਹੀਆ ਨੇ ਵਿਧਾਇਕ ਹੁੰਦਿਆਂ ਉਦੋਂ ਦਰਜ ਕਰਵਾਇਆ ਸੀ ਜਦੋਂ ਉਹ ਜੁਲਾਈ 2019 'ਚ ਆਮ
ਆਦਮੀ ਪਾਰਟੀ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਸਨ।
Chief Minister Directed To Appear Before Mansa Court
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories