ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਦਾਲਤੀ ਕਾਰਵਾਈ, ਹੁਣ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ
April 30, 2026
ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਦਾਲਤੀ ਕਾਰਵਾਈ, ਹੁਣ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ
ਸਾਂਸਦ
ਅਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰੰਸਿੰਗ (VC) ਰਾਹੀਂ
ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅੱਜ ਦੀ ਸੁਣਵਾਈ ਦੌਰਾਨ ਪੁਲਿਸ ਵੱਲੋਂ ਜਾਂਚ ਪੂਰੀ
ਕਰਕੇ ਕੋਰਟ ‘ਚ ਚਲਾਨ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦਾ ਟ੍ਰਾਇਲ ਅੰਮ੍ਰਿਤਸਰ ਦੀ ਸੈਸ਼ਨ ਕੋਰਟ ‘ਚ
ਚਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ
ਅੱਜ ਅਮ੍ਰਿਤਪਾਲ ਸਿੰਘ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤਾਰੀਖ ਸੀ, ਜਿਸ ਕਾਰਨ
ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਜਾਂਚ ਪੂਰੀ ਕਰਕੇ ਚਲਾਨ
ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਅੰਮ੍ਰਿਤਸਰ ਦੀ ਸੈਸ਼ਨ
ਕੋਰਟ ‘ਚ ਹੋਵੇਗੀ, ਜਿੱਥੇ 2 ਮਈ ਤੋਂ ਟ੍ਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਐਫਆਈਆਰ ਨੰਬਰ 39 ਨਾਲ
ਸੰਬੰਧਿਤ ਇਸ ਮਾਮਲੇ ‘ਚ ਹੁਣ ਤੱਕ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਤੇ ਸਭ ਨੂੰ
ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਅਮ੍ਰਿਤਪਾਲ ਸਿੰਘ ਇਸ ਕੇਸ ਦੇ ਆਖਰੀ ਮੁਲਜ਼ਮ ਸਨ,
ਜਿਨ੍ਹਾਂ ਦੀ ਅੱਜ ਪੇਸ਼ੀ ਪੂਰੀ ਹੋਈ। ਅਦਾਲਤ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ
ਨੂੰ ਅਸਾਮ ਦੀ ਜੇਲ੍ਹ ‘ਚ ਹੀ ਨਿਆਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ ਤੇ ਅਗਲੀਆਂ ਪੇਸ਼ੀਆਂ ਵੀ
ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹੋਣਗੀਆਂ।
ਐਡਵੋਕੇਟ ਸੰਧੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ‘ਚ ਪੁਲਿਸ ਨੂੰ ਅਮ੍ਰਿਤਪਾਲ
ਸਿੰਘ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਰਿਕਵਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਹਨਾਂ ਤੇ
ਹਥਿਆਰਾਂ ਦੀ ਬਰਾਮਦਗੀ ਬਾਰੇ ਦਾਅਵੇ ਕੀਤੇ ਜਾ ਰਹੇ ਸਨ, ਪਰ ਜਾਂਚ
ਦੌਰਾਨ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ। ਇਸ ਕਰਕੇ ਪੁਲਿਸ ਨੂੰ ਸਿਰਫ਼ ਦੋ ਦਿਨ ਦਾ ਰਿਮਾਂਡ
ਮਿਲਿਆ ਤੇ ਇੱਕ ਹਫ਼ਤੇ ਦੇ ਅੰਦਰ ਹੀ ਜਾਂਚ ਪੂਰੀ ਕਰ ਲਈ ਗਈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ
ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਹੋਵੇਗੀ, ਜਿੱਥੋਂ ਟਰਾਇਲ ਦੀ ਅਧਿਕਾਰਤ ਸ਼ੁਰੂਆਤ ਕੀਤੀ ਜਾਵੇਗੀ। ਇਸ ਕੇਸ ਦੀ ਅਗਲੀ ਕਾਰਵਾਈ
ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
Amritpal singh ajnala court peshi
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories