ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”    ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ    ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ ਜਾਰੀ, ਹੈਲਪਲਾਈਨ ਨੰਬਰ ਵੀ ਜਾਰੀ    ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ ਜਾਰੀ, ਹੈਲਪਲਾਈਨ ਨੰਬਰ ਵੀ ਜਾਰੀ    ਵੀਜ਼ਾ ਖਤਮ ਹੋਣ ‘ਤੇ ਵੀ ਨਹੀਂ ਛੱਡਣਾ ਪਵੇਗਾ ਕੈਨੇਡਾ! ਇਮੀਗ੍ਰੇਸ਼ਨ ਦੇ ਨਵੇਂ ਨਿਯਮਾਂ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ    ED ਨੇ ਰੇਡ ਦੌਰਾਨ 1 ਕਰੋੜ ਦੀ ਨਕਦੀ ਜ਼ਬਤ, AAP ਪ੍ਰਧਾਨ ਅਮਨ ਅਰੋੜਾ ਦਾ ਨੇੜਲਾ ਸਾਥੀ ਵੀ ਧੋਖਾਧੜੀ 'ਚ ਸ਼ਾਮਲ    ਲੁਧਿਆਣਾ ਦੇ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਵੀਡੀਓ ਬਣਾ 11 ਲੋਕਾਂ ਦੇ ਖੋਲ੍ਹੇ ਰਾਜ਼    ਕਮਲ ਕੌਰ ਭਾਬੀ ਕਤਲ ਕੇਸ ‘ਚ ਵੱਡਾ ਖੁਲਾਸਾ: 5ਵੇਂ ਮੁਲਜ਼ਮ ਦੀ ਪਛਾਣ    ਕਮਲ ਕੌਰ ਭਾਬੀ ਕਤਲ ਕੇਸ ‘ਚ ਵੱਡਾ ਖੁਲਾਸਾ: 5ਵੇਂ ਮੁਲਜ਼ਮ ਦੀ ਪਛਾਣ    MP ਅੰਮ੍ਰਿਤਪਾਲ ਸਿੰਘ ‘ਤੇ ਲਾਏ ਚਾਰਜਾਂ ਨੂੰ ਡਿਸਚਾਰਜ ਕਰਨ ਦੀ ਮੰਗ, ਅੰਮ੍ਰਿਤਸਰ ਕੋਰਟ ‘ਚ ਅਰਜ਼ੀ ਦਾਇਰ   
ਕਮਲ ਕੌਰ ਭਾਬੀ ਕਤਲ ਕੇਸ ‘ਚ ਵੱਡਾ ਖੁਲਾਸਾ: 5ਵੇਂ ਮੁਲਜ਼ਮ ਦੀ ਪਛਾਣ
May 7, 2026
5th-accused-identified

ਕਮਲ ਕੌਰ ਭਾਬੀ ਕਤਲ ਕੇਸ ‘ਚ ਵੱਡਾ ਖੁਲਾਸਾ: 5ਵੇਂ ਮੁਲਜ਼ਮ ਦੀ ਪਛਾਣ

ਮਸ਼ਹੂਰ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ “ਕਮਲ ਕੌਰ ਭਾਬੀ” ਦੇ ਕਤਲ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਇੱਕ ਹੋਰ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਬਠਿੰਡਾ ਪੁਲਿਸ ਨੇ ਇਸ ਕੇਸ ਵਿੱਚ ਪੰਜਵੇਂ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ। ਪੁਲਿਸ ਮੁਤਾਬਕ ਨਵੇਂ ਦੋਸ਼ੀ ਨੇ ਕਤਲ ਤੋਂ ਬਾਅਦ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਸੀ।
ਡੀਐਸਪੀ ਸਿਟੀ-2 ਅਰੁਣ ਮੁੰਡਨ ਨੇ ਦੱਸਿਆ ਕਿ ਨਵੇਂ ਨਾਮਜ਼ਦ ਦੋਸ਼ੀ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਾਸੀ ਝਬਾਲ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਸ਼ਮਸ਼ੇਰ ਸਿੰਘ ਅਤੇ ਰਣਜੀਤ ਸਿੰਘ ਨੇ ਕਤਲ ਤੋਂ ਬਾਅਦ ਮਹਿਰੋਂ ਨੂੰ ਬਠਿੰਡਾ ਤੋਂ ਸ੍ਰੀ ਅੰਮ੍ਰਿਤਸਰ ਹਵਾਈ ਅੱਡੇ ਤੱਕ ਪਹੁੰਚਾਇਆ, ਜਿੱਥੋਂ ਉਹ ਦੁਬਈ ਫਰਾਰ ਹੋ ਗਿਆ।
ਪੁਲਿਸ ਮੁਤਾਬਕ ਇਸ ਕੇਸ ਵਿੱਚ ਹੁਣ ਤੱਕ ਚਾਰ ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ, ਜਦਕਿ ਪੰਜਵੇਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅਧਿਕਾਰੀਆਂ ਦਾ ਦਾਅਵਾ ਹੈ ਕਿ ਉਸਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।
ਗੌਰਤਲਬ ਹੈ ਕਿ ਕੰਚਨ ਕੁਮਾਰੀ ਦਾ 11 ਜੂਨ 2025 ਨੂੰ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਕਤਲ ਤੋਂ ਬਾਅਦ ਉਸਦੀ ਲਾਸ਼ ਇੱਕ ਕਾਰ ਵਿੱਚ ਛੱਡ ਕੇ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਕਰ ਦਿੱਤੀ ਗਈ ਸੀ, ਜਿੱਥੋਂ ਪੁਲਿਸ ਨੇ ਮ੍ਰਿਤਕ ਦੇਹ ਬਰਾਮਦ ਕੀਤੀ ਸੀ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਸੰਯੁਕਤ ਅਰਬ ਅਮੀਰਾਤ ਵਿੱਚ ਲੁਕਿਆ ਹੋਇਆ ਸੀ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਉਸਦੀ ਲੋਕੇਸ਼ਨ ਟ੍ਰੇਸ ਕਰਕੇ 10 ਅਪ੍ਰੈਲ 2026 ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮਹਿਰੋਂ ਇਸ ਪੂਰੀ ਸਾਜ਼ਿਸ਼ ਦਾ ਮਾਸਟਰਮਾਈਂਡ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।
 

5th accused identified


Recommended Posts