21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ    ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ    ਜਲੰਧਰ BSF ਹੈੱਡਕੁਆਰਟਰ ਧਮਾਕੇ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਸ਼ਹਿਜ਼ਾਦ ਭੱਟੀ ਨਾਲ ਲਿੰਕ ਆਏ ਸਾਹਮਣੇ    ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ    ਇੱਕੋ ਦਿਨ ਲਗਪਗ 10 ਹਜ਼ਾਰ ਵਧਿਆ ਸੋਨਾ, ਅੱਜ ਸਵੇਰੇ ਹੀ ਸਰਕਾਰ ਨੇ ਵਧਾਈ ਸੀ ਆਯਾਤ ਡਿਊਟੀ    ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ    ਰਾਤ ​​10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ   
ਵੀਜ਼ਾ ਖਤਮ ਹੋਣ ‘ਤੇ ਵੀ ਨਹੀਂ ਛੱਡਣਾ ਪਵੇਗਾ ਕੈਨੇਡਾ! ਇਮੀਗ੍ਰੇਸ਼ਨ ਦੇ ਨਵੇਂ ਨਿਯਮਾਂ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ
May 7, 2026
Punjabis-Can-Now-Stay-In-Canada-

ਵੀਜ਼ਾ ਖਤਮ ਹੋਣ ‘ਤੇ ਵੀ ਨਹੀਂ ਛੱਡਣਾ ਪਵੇਗਾ ਕੈਨੇਡਾ! ਇਮੀਗ੍ਰੇਸ਼ਨ ਦੇ ਨਵੇਂ ਨਿਯਮਾਂ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ


ਕੈਨੇਡਾ ਵਿੱਚ ਰਹਿ ਰਹੇ ਪੰਜਾਬੀਆਂ ਅਤੇ ਹੋਰ ਵਿਦੇਸ਼ੀ ਨਾਗਰਿਕਾਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ (IRCC) ਵੱਲੋਂ ਨਵੇਂ ਨਿਯਮ ਲਾਗੂ ਕੀਤੇ ਗਏ ਹਨ, ਜਿਨ੍ਹਾਂ ਨਾਲ ਵਰਕ ਪਰਮਿਟ ਜਾਂ ਸਟੱਡੀ ਪਰਮਿਟ ਖਤਮ ਹੋਣ ਤੋਂ ਬਾਅਦ ਵੀ ਲੋਕ ਕੈਨੇਡਾ ਵਿੱਚ ਕਾਨੂੰਨੀ ਤੌਰ ‘ਤੇ ਰਹਿ ਸਕਣਗੇ।
ਨਵੇਂ ਨਿਯਮਾਂ ਮੁਤਾਬਕ, 1 ਮਈ 2026 ਤੋਂ ਜਿਨ੍ਹਾਂ ਲੋਕਾਂ ਦਾ ਵਰਕ ਜਾਂ ਸਟੱਡੀ ਪਰਮਿਟ ਖਤਮ ਹੋ ਜਾਵੇਗਾ, ਉਹ 90 ਦਿਨਾਂ ਦੇ ਅੰਦਰ “ਵਿਜ਼ਿਟਰ ਰਿਕਾਰਡ” ਲਈ ਅਰਜ਼ੀ ਦੇ ਸਕਣਗੇ। ਇਸ ਨਾਲ ਉਨ੍ਹਾਂ ਨੂੰ ਤੁਰੰਤ ਆਪਣੇ ਦੇਸ਼ ਵਾਪਸ ਜਾਣ ਦੀ ਲੋੜ ਨਹੀਂ ਰਹੇਗੀ ਅਤੇ ਉਹ ਕੈਨੇਡਾ ਵਿੱਚ ਲੀਗਲ ਸਟੇਟਸ ਨਾਲ ਰਹਿ ਸਕਣਗੇ।
ਹਾਲਾਂਕਿ, IRCC ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਨਵਾਂ ਵਿਜ਼ਿਟਰ ਰਿਕਾਰਡ ਮਨਜ਼ੂਰ ਹੋਣ ਤੱਕ ਸੰਬੰਧਿਤ ਵਿਅਕਤੀ ਨੂੰ ਆਪਣਾ ਕੰਮ ਜਾਂ ਪੜ੍ਹਾਈ ਰੋਕਣੀ ਪਵੇਗੀ। ਇਸ ਪ੍ਰਕਿਰਿਆ ਲਈ 346.25 ਡਾਲਰ ਦੀ ਫੀਸ ਰੱਖੀ ਗਈ ਹੈ।
ਪਹਿਲਾਂ, ਪਰਮਿਟ ਖਤਮ ਹੋਣ ਤੋਂ ਬਾਅਦ ਲੋਕਾਂ ਨੂੰ ਉਸੇ ਕੈਟਾਗਰੀ ਵਿੱਚ ਸਟੇਟਸ ਰੀਸਟੋਰ ਕਰਵਾਉਣਾ ਪੈਂਦਾ ਸੀ ਅਤੇ ਜੇ ਨਵੀਂ ਨੌਕਰੀ ਜਾਂ ਨਵਾਂ ਕੋਰਸ ਨਾ ਮਿਲਦਾ ਤਾਂ ਵਾਪਸ ਆਪਣੇ ਦੇਸ਼ ਜਾਣਾ ਮਜਬੂਰੀ ਬਣ ਜਾਂਦੀ ਸੀ। ਹੁਣ ਨਵੇਂ ਨਿਯਮਾਂ ਨਾਲ ਹਜ਼ਾਰਾਂ ਵਿਦਿਆਰਥੀਆਂ ਅਤੇ ਵਰਕਰਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ “ਇਨ-ਕੈਨੇਡਾ ਵਰਕਰਜ਼ ਇਨੀਸ਼ੀਏਟਿਵ” ਤਹਿਤ 33 ਹਜ਼ਾਰ ਵਰਕਰਾਂ ਨੂੰ ਪਰਮਾਨੈਂਟ ਰੈਜੀਡੈਂਸ (PR) ਦੇਣ ਦਾ ਵੀ ਫੈਸਲਾ ਕੀਤਾ ਹੈ। ਇਹ ਉਹ ਲੋਕ ਹਨ ਜੋ ਛੋਟੇ ਕਸਬਿਆਂ ਅਤੇ ਪੇਂਡੂ ਖੇਤਰਾਂ ਵਿੱਚ ਕੰਮ ਕਰਕੇ ਕੈਨੇਡੀਅਨ ਅਰਥਵਿਵਸਥਾ ਵਿੱਚ ਯੋਗਦਾਨ ਪਾ ਰਹੇ ਹਨ। ਕੈਨੇਡਾ ਵਿੱਚ ਮਜ਼ਦੂਰਾਂ ਦੀ ਘਾਟ ਨੂੰ ਦੇਖਦੇ ਹੋਏ ਇਹ ਕਦਮ ਅਹਿਮ ਮੰਨਿਆ ਜਾ ਰਿਹਾ ਹੈ।
 

Punjabis Can Now Stay In Canada Even After Visa Expiry


Recommended Posts