ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਸੁਵੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਅਮਿਤ ਸ਼ਾਹ ਨੇ ਖੁਦ ਕੀਤਾ ਨਾਂ ਦਾ ਐਲਾਨ

ਸੁਵੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਅਮਿਤ ਸ਼ਾਹ ਨੇ


ਸੁਵੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਅਮਿਤ ਸ਼ਾਹ ਨੇ ਖੁਦ ਕੀਤਾ ਨਾਂ ਦਾ ਐਲਾਨ



ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਫਾਈਨਲ ਐਲਾਨ ਹੋਣ ਗਿਆ ਹੈ। ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਅਗਨੀਮਿੱਤਰਾ ਪਾਲ ਅਤੇ ਨਿਸਿਥ ਪ੍ਰਮਾਣਿਕ ​​ਉਪ ਮੁੱਖ ਮੰਤਰੀ ਹੋਣਗੇ। ਕੋਲਕਾਤਾ ਵਿਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਵਾਂ ‘ਤੇ ਮੋਹਰ ਲਾਈ ਗਈ। ਹੁਣ ਉਹ ਕੱਲ੍ਹ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ, ਸੁਵੇਂਦੂ ਅੱਜ ਸ਼ਾਮ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਨੀਲ ਬਾਂਸਲ, ਅਮਿਤ ਮਾਲਵੀਆ, ਬਿਪਲਬ ਦੇਬ, ਨਿਸਿਥ ਪ੍ਰਮਾਣਿਕ, ਅਗਨੀਮਿੱਤਰ ਪਾਲ ਅਤੇ ਸ਼ੰਕਰ ਘੋਸ਼ ਦੇ ਨਾਲ ਅੱਜ ਦੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਮੌਜੂਦ ਸਨ। ਅਮਿਤ ਸ਼ਾਹ ਨੇ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਆਪਣਾ ਭਰੋਸਾ ਰੱਖਿਆ ਹੈ। “ਮੈਂ ਹੱਥ ਜੋੜ ਕੇ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਹਿੰਸਾ ਦੇ ਵਿਚਾਲੇ ਸੂਬੇ ਦੇ ਲੋਕਾਂ ਨੇ ਇੱਕ ਵੱਡਾ ਫਤਵਾ ਦਿੱਤਾ ਹੈ। 321 ਵਰਕਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਅੱਜ, ਗੰਗਾ ਤੋਂ ਗੰਗਾਸਾਗਰ ਤੱਕ ਭਾਜਪਾ ਦੀਆਂ ਸਰਕਾਰਾਂ ਹਨ। ਸਾਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਮਰਤਾ ਨਾਲ ਨਿਭਾਉਣੀਆਂ ਚਾਹੀਦੀਆਂ ਹਨ।”
 
ਦੱਸ ਦੇਈਏ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਨੂੰ ਸਵੇਰੇ 10 ਵਜੇ ਰਵਿੰਦਰ ਜਯੰਤੀ ਦੇ ਮੌਕੇ ‘ਤੇ ਬ੍ਰਿਗੇਡ ਪਰੇਡ ਗਰਾਊਂਡ ਵਿਖੇ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ, ਭਾਜਪਾ ਪ੍ਰਧਾਨ ਨਿਤਿਨ ਨਵੀਨ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਮੌਜੂਦ ਰਹਿਣਗੇ। 20 ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ। ਰਵਿੰਦਰ ਜਯੰਤੀ ਦੇ ਮੌਕੇ ‘ਤੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਬੰਗਾਲੀ ਰੰਗ ਦੀ ਝਲਕ ਵੀ ਵੇਖਣ ਨੂੰ ਮਿਲੇਗੀ।
ਦੱਸਿਆ ਜਾ ਰਿਹਾ ਹੈ ਕਿ ਦਿਲੀਪ ਘੋਸ਼, ਸ਼ੰਕਰ ਘੋਸ਼, ਸਵਪਨ ਦਾਸਗੁਪਤਾ, ਨਿਸ਼ਿਤ ਪ੍ਰਮਾਣਮਿਕ, ਜਤਿੰਦਰ ਤਿਵਾੜੀ ਅਤੇ ਸ਼ਰਦਵਤ ਮੁਖਰਜੀ ਮੰਤਰੀ ਬਣ ਸਕਦੇ ਹਨ। ਨੀਲਾਦਰੀ ਸ਼ੇਖਰ ਅਤੇ ਪ੍ਰਣਤ ਟੁਡੂ ਵੀ ਮੰਤਰੀ ਅਹੁਦਿਆਂ ਦੀ ਦੌੜ ਵਿੱਚ ਹਨ। ਰੁਦਰਨੀਲ ਘੋਸ਼, ਦੁੱਧਕੁਮਾਰ ਮੰਡਲ ਅਤੇ ਬੰਕਿਮ ਘੋਸ਼ ਵੀ ਮੰਤਰੀ ਬਣ ਸਕਦੇ ਹਨ।

Cm For Bangal


Sports/Health/Entertainmant

Advertise Here

Reach thousands of visitors daily. High-visibility premium placement.

Get Started
Latest