21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ    ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ    ਜਲੰਧਰ BSF ਹੈੱਡਕੁਆਰਟਰ ਧਮਾਕੇ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਸ਼ਹਿਜ਼ਾਦ ਭੱਟੀ ਨਾਲ ਲਿੰਕ ਆਏ ਸਾਹਮਣੇ    ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ    ਇੱਕੋ ਦਿਨ ਲਗਪਗ 10 ਹਜ਼ਾਰ ਵਧਿਆ ਸੋਨਾ, ਅੱਜ ਸਵੇਰੇ ਹੀ ਸਰਕਾਰ ਨੇ ਵਧਾਈ ਸੀ ਆਯਾਤ ਡਿਊਟੀ    ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ    ਰਾਤ ​​10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ   
CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ
May 9, 2026
Cm-bhagwant-mann

CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ

 
ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਸੀਐੱਮ ਭਗਵੰਤ ਮਾਨ ਨੇ ਸਾਫ ਤੌਰ ’ਤੇ ਕਿਹਾ ਕਿ ਜਥੇਦਾਰ ਸਾਹਿਬ ਜਦੋਂ ਮਰਜ਼ੀ ਸੱਦ ਲੈਣ ਇਕੱਤਰਤਾ ਚਾਹੇ 20 ਦਿਨਾਂ ਬਾਅਦ ਜਾਂ ਫੇਰ 25 ਦਿਨਾਂ ਬਾਅਦ ਪਰ ਹੁਣ ਇਹ ਕਾਨੂੰਨ ਵਾਪਸ ਨਹੀਂ ਹੋਵੇਗਾ।  
ਦੱਸ ਦਈਏ ਕਿ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਸਤਿਕਾਰ ਸੋਧ ਐਕਟ ਦਾ ਮਸੌਦਾ ਨਾ ਅਕਾਲ ਤਖਤ ਨਾ ਐਸਜੀਪੀਸੀ ਨੂੰ ਭੇਜਿਆ ਗਿਆ। ਸਿੱਖ ਰਹਿਤ ਮਰਿਆਦਾ ’ਤੇ ਸਰਕਾਰ ਕਾਨੂੰਨ ਨਹੀਂ ਬਣਾ ਸਕਦੀ। ਵੈੱਬਸਾਈਟ ’ਤੇ ਰਿਕਾਰਡ ਦਰਜ ਕਰਨ ਨਾਲ ਬੇਅਦਬੀਆਂ ’ਚ ਵਾਧਾ ਹੋਵੇਗਾ। ਵਿਧਾਨਸਭਾ ਸਿੱਧੇ ਤੌਰ ’ਤੇ ਪੰਥ ਦੇ ਕੰਮਾਂ ’ਚ ਦਖਲ ਨਹੀਂ ਦੇ ਸਕਦੀ। ਸਰਕਾਰ ਨੂੰ ਮੱਦਾ ’ਚ ਸੋਧ ਲਈ 15 ਦਿਨ ਦਾ ਸਮਾਂ ਦਿੱਤਾ ਜਾਂਦਾ ਹੈ। ਸੋਧ ਨਾ ਹੋਣ ’ਤੇ 5 ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕਰਕੇ ਫੈਸਲਾ ਲਿਆ ਜਾਵੇਗਾ।  ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਪੰਥ ਦੀ ਸ਼ਬਦਾਵਲੀ ਤੈਅ ਕਰੇ। ਸਰੂਪ ਸ਼ਬਦ ਚੰਗਾ ਪਰ ਬੀੜ ਸ਼ਬਦ ਵੀ ਮਾੜਾ ਨਹੀਂ ਹੈ। ਸਰਕਾਰ ਦੇ ਕਹਿਣ ’ਤੇ ਗੁਰੂ ਗ੍ਰੰਥ ਸਾਹਿਬ ’ਤੇ ਕੋਈ ਵੀ ਯੂਨੀਕ ਨੰਬਰ ਨਹੀਂ ਲੱਗੇਗਾ। ਉਨ੍ਹਾਂ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਜਦੋਂ ਤੱਕ ਅਕਾਲ ਤਖਤ ਸਾਹਿਬ ਤੋਂ ਮਨਜ਼ੂਰੀ ਨਹੀਂ ਤਾਂ ਕਾਨੂੰਨ ’ਤੇ ਰੋਕ ਲੱਗੇ, ਅਸੀਂ ਮੱਦਾਂ ’ਚ ਸੋਧ ਲਈ ਸਿੱਖ ਵਕੀਲਾਂ ਦਾ ਇੱਕ ਪੈਨਲ ਦੇਵਾਂਗੇ, ਜਦੋਂ ਤੱਕ ਇੰਨ੍ਹਾਂ ਮੱਦਾਂ ਤੇ ਸਹਿਮਤੀ ਨਹੀਂ ਕਾਨੂੰਨ ’ਤੇ ਲੱਗੇ ਰੋਕ।  

Cm bhagwant mann


Recommended Posts