ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ

ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ


ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ

ਪਿਛਲੇ ਦਿਨੀਂ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਾਰੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨਾਲ ਗੱਲਬਾਤ ਕੀਤੀ ਗਈ। ਇਸ ਉਪਰੰਤ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਭੁਖਤ ਸੋਧ ਬਿਲ ਵਿਚ ਇਤਰਾਜ਼ ਯੋਗ ਮੱਦਾਂ ਬਾਰੇ ਵਿਸਥਾਰਤ ਪੱਤਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਗਿਆ ਹੈ।
ਇਸ ਪੱਤਰ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸਪੀਕਰ ਸੰਧਵਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ 15 ਦਿਨਾਂ ਦੇ ਅੰਦਰ ਇਹਨਾਂ ਇਤਰਾਜਾਂ ਅਨੁਸਾਰ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਤਰਾਜ਼ ਯੋਗ ਮੱਦਾਂ ਨੂੰ ਉਕਤ ਐਕਟ ਵਿਚੋਂ ਹਟਾਇਆ ਜਾਵੇ ਤੇ ਜਦੋਂ ਤੱਕ ਇਹ ਇਤਰਾਜ਼ਯੋਗ ਮੱਦਾਂ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਇਸ ਕਾਨੂੰਨੀ ਸੋਧ ਦੀ ਅਗਲੇਰੀ ਕਾਰਵਾਈ ਉੱਤੇ ਮੁਕੰਮਲ ਰੋਕ ਲਗਾਈ ਜਾਵੇ।
ਇਸ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਕਾਲ ਤਖਤ ਸਾਹਿਬ ਪੰਜਾਬ ਸਰਕਾਰ ਨੂੰ ਸਿੱਖ ਕਨੂੰਨੀ ਮਾਹਰਾਂ ਅਤੇ ਜੱਜਾਂ ਦੀ ਇੱਕ ਟੀਮ ਦੇਵੇਗਾਂ ਜਿਸ ਰਾਹੀਂ ਸਰਕਾਰ ਇਸ ਕਾਨੂੰਨੀ ਸੋਧ ਬਾਰੇ ਸਿੱਖਾਂ ਨਾਲ ਸਹਿਮਤੀ ਬਣਾ ਸਕਦੀ ਹੈ। ਜੇਕਰ ਇਹਨਾਂ ਆਦੇਸ਼ਾਂ ਦੇ ਉਲੰਘਣਾ ਹੁੰਦੀ ਹੈ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਥਕ ਰਵਾਇਤਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Leter Write To Spekar


Sports/Health/Entertainmant

Advertise Here

Reach thousands of visitors daily. High-visibility premium placement.

Get Started
Latest