ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ
May 11, 2026
ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ
ਪਿਛਲੇ ਦਿਨੀਂ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ
ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026
ਬਾਰੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨਾਲ ਗੱਲਬਾਤ ਕੀਤੀ ਗਈ। ਇਸ
ਉਪਰੰਤ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਭੁਖਤ ਸੋਧ ਬਿਲ ਵਿਚ ਇਤਰਾਜ਼ ਯੋਗ ਮੱਦਾਂ ਬਾਰੇ
ਵਿਸਥਾਰਤ ਪੱਤਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਗਿਆ ਹੈ।
ਇਸ ਪੱਤਰ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸਪੀਕਰ ਸੰਧਵਾਂ ਨੂੰ ਆਦੇਸ਼
ਕੀਤਾ ਗਿਆ ਹੈ ਕਿ 15 ਦਿਨਾਂ ਦੇ ਅੰਦਰ ਇਹਨਾਂ ਇਤਰਾਜਾਂ ਅਨੁਸਾਰ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦਾ
ਸੈਸ਼ਨ ਬੁਲਾ ਕੇ ਇਤਰਾਜ਼ ਯੋਗ ਮੱਦਾਂ ਨੂੰ ਉਕਤ ਐਕਟ ਵਿਚੋਂ ਹਟਾਇਆ ਜਾਵੇ ਤੇ ਜਦੋਂ ਤੱਕ ਇਹ
ਇਤਰਾਜ਼ਯੋਗ ਮੱਦਾਂ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਇਸ ਕਾਨੂੰਨੀ ਸੋਧ ਦੀ ਅਗਲੇਰੀ ਕਾਰਵਾਈ
ਉੱਤੇ ਮੁਕੰਮਲ ਰੋਕ ਲਗਾਈ ਜਾਵੇ।
ਇਸ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਕਾਲ ਤਖਤ ਸਾਹਿਬ ਪੰਜਾਬ ਸਰਕਾਰ ਨੂੰ
ਸਿੱਖ ਕਨੂੰਨੀ ਮਾਹਰਾਂ ਅਤੇ ਜੱਜਾਂ ਦੀ ਇੱਕ ਟੀਮ ਦੇਵੇਗਾਂ ਜਿਸ ਰਾਹੀਂ ਸਰਕਾਰ ਇਸ ਕਾਨੂੰਨੀ ਸੋਧ
ਬਾਰੇ ਸਿੱਖਾਂ ਨਾਲ ਸਹਿਮਤੀ ਬਣਾ ਸਕਦੀ ਹੈ। ਜੇਕਰ ਇਹਨਾਂ ਆਦੇਸ਼ਾਂ ਦੇ ਉਲੰਘਣਾ ਹੁੰਦੀ ਹੈ ਤਾਂ
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਥਕ ਰਵਾਇਤਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।
Leter Write To Spekar
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories