ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ    ਰਾਤੋਂ-ਰਾਤ ਅਮੀਰ ਬਣਿਆ ਨੂਰਪੁਰ ਦਾ ਕਿਸਾਨ, ਪੈਸੇ ਖੁੱਲ੍ਹੇ ਕਰਵਾਉਣ ਦੇ ਚੱਕਰ 'ਚ ਖਰੀਦੀ ਸੀ ਲਾਟਰੀ    ਮੁਹਾਲੀ ‘ਚ ਐਕਸ ਗਰਲਫਰੈਂਡ ਦੇ ਕਾਤਲ ਨੂੰ ਆਇਆ ਹੋਸ਼, ਖੁਦ ਚੱਲ ਕੇ ਪਹੁੰਚਿਆ ਕੋਰਟ, ਕਤਲ ਤੋਂ ਬਾਅਦ ਵੱਢਿਆ ਸੀ ਆਪਣਾ ਗਲਾ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ    ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ ਦੇ ਦੋਸਤ ਨੇ ਮੁਕਾਏ ਆਪਣੇ ਹੀ ਸਾਹ    ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ    ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ    ਬਾਊਪੁਰ ਨੌਜਵਾਨ ਕਤਲ ਮਾਮਲੇ ’ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ    
ਰਾਤ ​​10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ
May 13, 2026
Banned-playing-the-horn

ਰਾਤ ​​10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ

ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਜਨਤਕ ਐਮਰਜੈਂਸੀ ਨੂੰ ਛੱਡ ਕੇ ਰਾਤ ​​10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ਵਿਚ ਹਾਰਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਸੰਦਰਭ ਵਿਚ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿਚ ਜਨਤਕ ਥਾਵਾਂ 'ਤੇ ਲਾਊਡਸਪੀਕਰ, ਜਨਤਕ ਸੰਬੋਧਨ ਪ੍ਰਣਾਲੀਆਂ ਜਾਂ ਕਿਸੇ ਹੋਰ ਧੁਨੀ ਪੈਦਾ ਕਰਨ ਵਾਲੇ ਸਰੋਤ ਦੀ ਵਰਤੋਂ ਨਿਰਧਾਰਤ ਸੀਮਾਵਾਂ ਦੇ ਅੰਦਰ ਰੱਖਣ ਲਈ ਕਿਹਾ ਗਿਆ ਹੈ।
ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਅਤੇ ਹੋਟਲਾਂ ਵਿਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ (ਜਨਤਕ ਐਮਰਜੈਂਸੀ ਨੂੰ ਛੱਡ ਕੇ) ਢੋਲ, ਸ਼ਹਿਨਾਈ, ਕੋਈ ਹੋਰ ਧੁਨੀ ਪੈਦਾ ਕਰਨ ਵਾਲਾ ਯੰਤਰ, ਸਾਊਂਡ ਐਂਪਲੀਫਾਇਰ ਜਾਂ ਡੀ.ਜੇ. ਨਹੀਂ ਵਜਾਏਗਾ। ਇਸੇ ਤਰ੍ਹਾਂ ਨਿੱਜੀ ਮਾਲਕੀ ਵਾਲੇ ਸਾਊਂਡ ਸਿਸਟਮਾਂ ਜਾਂ ਧੁਨੀ ਪੈਦਾ ਕਰਨ ਵਾਲੇ ਯੰਤਰਾਂ ਦਾ ਸ਼ੋਰ ਪੱਧਰ ਨਿੱਜੀ ਅਹਾਤਿਆਂ ਦੀਆਂ ਸੀਮਾਵਾਂ ਲਈ ਨਿਰਧਾਰਤ 5 ਡੀਬੀ(ਏ) ਦੇ ਸ਼ੋਰ ਮਾਪਦੰਡਾਂ ਤੋਂ ਵੱਧ ਨਹੀਂ ਹੋਣਾ ਚਾਹੀਦਾ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੰਗੀਤ ਪ੍ਰਣਾਲੀਆਂ ਨਾਲ ਲੈਸ ਵਾਹਨਾਂ ਦੇ ਮਾਮਲੇ ਵਿਚ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸੰਗੀਤ ਪ੍ਰਣਾਲੀ ਦੁਆਰਾ ਪੈਦਾ ਕੀਤੀ ਗਈ ਆਵਾਜ਼ ਕਿਸੇ ਵੀ ਸਮੇਂ ਵਾਹਨ ਦੇ ਬਾਹਰ ਨਾ ਸੁਣਾਈ ਦੇਵੇ। ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ, ਤਾਂ ਅਜਿਹੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਇਹ ਹੁਕਮ 8 ਜੁਲਾਈ 2026 ਤੱਕ ਲਾਗੂ ਰਹੇਗਾ।
 

Banned playing the horn


Recommended Posts