ਜਲੰਧਰ BSF ਹੈੱਡਕੁਆਰਟਰ ਧਮਾਕੇ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਸ਼ਹਿਜ਼ਾਦ ਭੱਟੀ ਨਾਲ ਲਿੰਕ ਆਏ ਸਾਹਮਣੇ    ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ    ਇੱਕੋ ਦਿਨ ਲਗਪਗ 10 ਹਜ਼ਾਰ ਵਧਿਆ ਸੋਨਾ, ਅੱਜ ਸਵੇਰੇ ਹੀ ਸਰਕਾਰ ਨੇ ਵਧਾਈ ਸੀ ਆਯਾਤ ਡਿਊਟੀ    ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ    ਰਾਤ ​​10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ    ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਗੋਲ਼ੀਬਾਰੀ ਮਾਮਲੇ 'ਚ ਆਇਆ ਨਵਾਂ ਮੋੜ     PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ    ਸੋਸ਼ਲ ਮੀਡੀਆ ਉੱਪਰ "ਡਰੱਗ ਤਸਕਰ" ਕਹੇ ਜਾਣ 'ਤੇ ਭੜਕੇ ਗਾਇਕ ਮੱਖਣ, ਐਸ.ਐਸ.ਪੀ. ਨੂੰ ਕੀਤੀ ਸ਼ਿਕਾਇਤ    ਪ੍ਰਾਪਰਟੀ ਡੀਲਰ ‘ਤੇ ਜਾਨਲੇਵਾ ਹਮਲਾ, ਜ਼ਮੀਨ ਦੇ ਲਾਲਚ ‘ਚ ਸਾਥੀ ਨੇ ਹੀ ਰਚੀ ਸਾਜ਼ਿਸ਼, ਹੋਏ ਵੱਡੇ ਖੁਲਾਸੇ    NEET 2026 ਦੀ ਪ੍ਰੀਖਿਆ ਰੱਦ, ਪੇਪਰ ਲੀਕ ਤੋਂ ਬਾਅਦ NTA ਦਾ ਫੈਸਲਾ, CBI ਜਾਂਚ ਦਾ ਆਦੇਸ਼   
ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ
May 14, 2026
Yograj-Singh

ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਵਿਰੁੱਧ ਚੰਡੀਗੜ੍ਹ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ‘ਚ ਇੱਕ ਵਾਇਰਲ ਕਲਿੱਪ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ‘ਚ ਇੱਕ ਮਹਿਲਾ ਜੋ ਪੁਲਿਸ ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਹੈ, ਉਸ ‘ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਹ ਸ਼ਿਕਾਇਤ ਵਕੀਲ ਉੱਜਵਲ ਭਸੀਨ ਦੁਆਰਾ ਦਿੱਤੀ ਗਈ ਹੈ। ਵਕੀਲ ਵੱਲੋਂ ਯੋਗਰਾਜ ਸਿੰਘ ਸਮੇਤ ਨਿਰਦੇਸ਼ਨ, ਪ੍ਰਸਾਰਣ ਕਰਨ ਵਾਲਿਆਂ ਵਿਰੁੱਧ ਤੁਰੰਤ ਐਫਆਈਆਰ ਦਰਜ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਸ਼ਿਕਾਇਤ ‘ਚ ਕੀ ਕਿਹਾ?
ਸ਼ਿਕਾਇਤ ਦੇ ਅਨੁਸਾਰ, ਵਾਇਰਲ ਕਲਿੱਪ ‘ਚ ਕੀਤੀ ਗਈ ਟਿੱਪਣੀ ਔਰਤਾਂ ਪ੍ਰਤੀ ਅਪਮਾਨਜਨਕ ਹੈ ਤੇ ਜਨਤਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਪਟੀਸ਼ਨ ‘ਚ ਅੱਗੇ ਕਿਹਾ ਗਿਆ ਹੈ ਕਿ ਅਜਿਹੀ ਸਮੱਗਰੀ ਔਰਤਾਂ ਵਿਰੁੱਧ ਅਪਮਾਨਜਨਕ ਰਵੱਈਏ ਨੂੰ ਉਤਸ਼ਾਹਿਤ ਕਰਦੀ ਹੈ ਤੇ ਸੰਬੰਧਿਤ ਕਾਨੂੰਨੀ ਪ੍ਰਬੰਧਾਂ ਦੇ ਤਹਿਤ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।
 
ਸ਼ਿਕਾਇਤ ‘ਚ ਕਿਹਾ ਕਿਆ ਹੈ ਕਿ ਇਹ ਸਿਰਫ਼ ਅਪਰਾਧ ਨਹੀਂ ਸਗੋਂ ਔਰਤਾਂ ਦੇ ਮਾਣ-ਸਨਮਾਨ ਤੇ ਸਤਿਕਾਰ ਦਾ ਅਪਮਾਨ ਹੈ। ਇਹ ਬਹੁਤ ਹੀ ਦੁਖਦਾਈ ਹੈ ਕਿ ਯੋਗਰਾਜ ਸਿੰਘ ਜੋ ਆਪਣੇ ਆਪ ਨੂੰ ‘ਗੁਰੂ ਸਿੱਖ’ ਵਜੋਂ ਦਰਸਾਉਂਦੇ ਹਨ, ਉਨ੍ਹਾਂ ਨੇ ਇੰਨੀ ਅਪਮਾਨਜਨਕ ਤੇ ਬੇਸ਼ਰਮੀ ਵਾਲੀ ਸ਼ਬਦਾਵਲੀ ਔਰਤਾਂ ਲਈ ਵਰਤੀ ਹੈ।
 

Yograj Singh


Recommended Posts