ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਧੀ ਜੈ ਇੰਦਰ ਕੌਰ ਨੇ ਪ੍ਰਗਟਾਈ ਖੁਸ਼ੀ

ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ,




ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਗਏ। ਇਸ ਦੌਰੇ ਦੌਰਾਨ, ਡੇਰਾ ਬਿਆਸ ਮੁਖੀ ਨੇ ਸਾਬਕਾ ਮੁੱਖ ਮੰਤਰੀ ਦੀ ਸਿਹਤ ਬਾਰੇ ਪੁੱਛਿਆ ਅਤੇ ਪਰਿਵਾਰ ਨੂੰ ਆਪਣਾ ਆਸ਼ੀਰਵਾਦ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਦਾ ਹਾਲ-ਚਾਲ ਜਾਣਨ ਪਹੁੰਚੇ ਡੇਰਾ ਬਿਆਸ ਮੁਖੀ ਪੰਜਾਬ ਦੀ ਸਿਆਸਤ ਅਤੇ ਅਧਿਆਤਮ ਦੇ ਨਜਰੀਏ ਤੋਂ ਇਹ ਇੱਕ ਬਹੁਤ ਖਾਸ ਤ ਪਰਿਵਾਰਕ ਮੁਲਾਕਾਤ ਰਹੀ। ਰਾਧਾ ਸਵਾਮੀ ਸਤਿਸੰਗ ਬਿਆਸ ਦੇ ਪੂਜਨੀਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅਚਾਨਕ ਚੰਡੀਗੜ੍ਹ ਵਿਖੇ ਸਾਬਕਾ ਮੁੱਖ ਮੰਤਰੀ ਦੇ ਘਰ ਪਹੁੰਚ ਕੇ ਸਾਰਿਆਂ ਨੂੰ ਖੁਸ਼ੀ ਭਰੀ ਹੈਰਾਨੀ ਵਿਚ ਪਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਭਾਰਤੀ ਜਨਤਾ ਪਾਰਟੀ ਦੀ ਆਗੂ ਜੈ ਇੰਦਰ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਵਿਸ਼ੇਸ਼ ਮੌਕੇ ਦੀਆਂ ਫੋਟੋਆਂ ਅਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਤਸਵੀਰਾਂ ਦੇ ਨਾਲ ਇੱਕ ਭਾਵੁਕ ਸੁਨੇਹਾ ਵੀ ਲਿਖਿਆ, ਜਿਸ ਵਿੱਚ ਡੇਰਾ ਮੁਖੀ ਦੇ ਆਉਣ ‘ਤੇ ਆਪਣੀ ਡੂੰਘੀ ਖੁਸ਼ੀ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ ਗਿਆ।
ਜੈ ਇੰਦਰ ਕੌਰ ਨੇ ਆਪਣੀ ਪੋਸਟ ਵਿੱਚ ਲਿਖਿਆ, “ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਅੱਜ ਚੰਡੀਗੜ੍ਹ ਵਿਖੇ ਸਾਡੇ ਘਰ ਆਏ। ਉਨ੍ਹਾਂ ਨੇ ਮੇਰੇ ਪਿਤਾ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਬਾਰੇ ਪੁੱਛਿਆ। ਅਸੀਂ ਬਾਬਾ ਗੁਰਿੰਦਰ ਢਿੱਲੋਂ ਜੀ ਦਾ ਸਾਡੇ ਘਰ ਆਉਣ ਅਤੇ ਸਾਡੇ ਸਾਰਿਆਂ ‘ਤੇ ਆਪਣਾ ਕੀਮਤੀ ਆਸ਼ੀਰਵਾਦ ਦੇਣ ਲਈ ਦਿਲੋਂ ਧੰਨਵਾਦ ਕਰਦੇ ਹਾਂ।”
ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਉਮਰ ਵਿੱਚ ਕੁਝ ਸਮੇਂ ਤੋਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਰਾਧਾ ਸੁਆਮੀ ਸਤਿਸੰਗ ਬਿਆਸ ਵਰਗੀ ਅਧਿਆਤਮਿਕ ਸੰਸਥਾ ਦੇ ਮੁਖੀ ਦਾ ਉਨ੍ਹਾਂ ਦੇ ਘਰ ਆਉਣਾ ਇੱਕ ਵੱਡੀ ਗੱਲ ਹੈ।
ਰਾਧਾ ਸੁਆਮੀ ਸਤਿਸੰਗ ਬਿਆਸ ਦੇ ਪੰਜਾਬ ਅਤੇ ਦੇਸ਼ ਭਰ ਵਿੱਚ ਲੱਖਾਂ ਪੈਰੋਕਾਰ ਹਨ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਾਰੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਬਹੁਤ ਸਤਿਕਾਰੇ ਜਾਂਦੇ ਹਨ। ਜਿਵੇਂ ਹੀ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਈਆਂ, ਉਹ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਈਆਂ।

Dera beas chief reaches


Sports/Health/Entertainmant

Advertise Here

Reach thousands of visitors daily. High-visibility premium placement.

Get Started
Latest