ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ

ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿ


ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ

 
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਇਸਦਾ ਦੂਜਾ ਖਿਡਾਰੀ ਭਾਰਤੀ ਟੀਮ ਵਲੋਂ ਖੇਡੇਗਾ। ਆਗਾਮੀ ਅਫ਼ਗਾਨਿਸਤਾਨ ਵਿਰੁੱਧ ਹੋਣ ਵਾਲੀ ਇਕ ਦਿਨਾਂ ਲੜੀ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਬਲਾਕ ਦੇ ਪਿੰਡ ਖਿਉਵਾਲੀ ਦਾ ਜੰਮਪਲ ਗੁਰਨੂਰ ਸਿੰਘ ਬਰਾੜ ਭਾਰਤ ਦੀ ਰਾਸ਼ਟਰੀ ਇਕ ਦਿਨਾਂ ਟੀਮ ਲਈ ਚੁਣਿਆ ਗਿਆ ਹੈ। ਗੁਰਨੂਰ ਦੇ ਨੇੜਲੇ ਪਿੰਡ ਭਾਗਸਰ ਪਿੰਡ ਵਿਚ ਨਾਨਕੇ ਹਨ। 6 ਫੁੱਟ 5 ਇੰਚ ਕੱਦ ਦਾ ਸੋਹਣਾ ਜਵਾਨ ਗੁਰਨੂਰ ਸਿੰਘ ਇਸ ਸਮੇਂ ਭਾਰਤ ਦੇ ਪ੍ਰਮੁੱਖ ਤੇਜ ਗੇੰਦਬਾਜਾਂ ਵਿਚੋਂ ਇਕ ਹੈ, ਜੋ 145 ਦੀ ਸਪੀਡ ਨਾਲ ਗੇਂਦ ਸੁੱਟਦਾ ਹੈ। ਗੁਰਨੂਰ ਦੇ ਰਣਜੀ ਟਰਾਫੀ ਤੇ ਫਿਰ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਵਿਚ ਚੋਣਕਰਤਾਵਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਗੁਰਨੂਰ ਬਰਾੜ ਇਸ ਸਮੇਂ ਆਈ.ਪੀ.ਐੱਲ. ਵਿਚ ਗੁਜਰਾਤ ਟਾਇਟਨਸ ਵਲੋਂ ਖੇਡ ਰਿਹਾ ਹੈ, ਜਿਸ ਨੇ ਗੁਰਨੂਰ ਨੂੰ 1.3 ਕਰੋੜ ਵਿਚ ਖ਼ਰੀਦਿਆ ਸੀ। ਗੁਰਨੂਰ ਸਿੰਘ ਦੇ ਪਿਤਾ ਸੁਖਵੀਰ ਸਿੰਘ ਬਰਾੜ ਪੁਲਿਸ ਅਫ਼ਸਰ ਹਨ, ਜਦਕਿ ਉਸਦਾ ਛੋਟਾ ਭਰਾ ਵਰਨੂਰ ਬਰਾੜ ਵੀ ਮੋਹਾਲੀ ਜ਼ਿਲ੍ਹੇ ਵੱਲੋਂ ਕ੍ਰਿਕਟ ਖੇਡਦਾ ਹੈ। ਇਹ ਦੂਜਾ ਮੌਕਾ ਹੈ, ਜਦ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਕੋਈ ਖਿਡਾਰੀ ਭਾਰਤ ਦੀ ਸੀਨੀਅਰ ਕ੍ਰਿਕਟ ਟੀਮ ਲਈ ਚੁਣਿਆ ਗਿਆ ਹੋਵੇ, ਇਸਤੋਂ ਪਹਿਲਾਂ ਪਿੰਡ ਬਾਂਮ ਦਾ ਗੁਰਕੀਰਤ ਮਾਨ ਇਹ ਵੱਡੀ ਪ੍ਰਾਪਤੀ ਹਾਸਲ ਕਰ ਚੁੱਕਿਆ ਹੈ। 

Gurnoor Brar


Sports/Health/Entertainmant

Advertise Here

Reach thousands of visitors daily. High-visibility premium placement.

Get Started
Latest