ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ


26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

 
 
ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਸਬੰਧੀ ਐਕਸਾਈਜ਼ ਕਮਿਸ਼ਨਰ ਪੰਜਾਬ ਜਤਿੰਦਰ ਜੌਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਾਲੇ ਇਲਾਕਿਆਂ ਵਿੱਚ 26 ਮਈ 2026 ਨੂੰ “ਡਰਾਈ ਡੇ” ਘੋਸ਼ਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਡਰਾਈ ਡੇ ਦੌਰਾਨ ਸੰਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪੂਰਨ ਪਾਬੰਦੀ ਰਹੇਗੀ। ਇਸ ਦਿਨ ਸਾਰੇ ਠੇਕੇ, ਅਹਾਤੇ, ਬਾਰ, ਹੋਟਲਾਂ ਵਿੱਚ ਸਥਿਤ ਬਾਰ ਅਤੇ ਹੋਰ ਸ਼ਰਾਬ ਵੇਚਣ ਵਾਲੇ ਸਥਾਨ ਬੰਦ ਰਹਿਣਗੇ।
ਐਕਸਾਈਜ਼ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਰਾਈ ਡੇ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਸਮੂਹ ਲਾਇਸੰਸੀ ਹੋਲਡਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ।
 
 

Dry day declared


Sports/Health/Entertainmant

Advertise Here

Reach thousands of visitors daily. High-visibility premium placement.

Get Started
Latest