ਵੈੱਬ ਸੀਰੀਜ਼ 'ਲੁੱਖੇ' ਵਿਵਾਦ ਮਾਮਲਾ : ਅਦਾਲਤ ਨੇ ਅਦਾਕਾਰ ਯੋਗਰਾਜ ਸਿੰਘ ਦੀ ਅਗਾਂਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ    ਰਾਜਾ ਵੜਿੰਗ ਦੇ ਵਿਵਾਦਤ ਬਿਆਨ ਵਾਲਾ ਆਡੀਓ ਵਾਇਰਲ-ਐਸ.ਸੀ. ਕਮਿਸ਼ਨ ਨੇ ਲਿਆ ਸੂ ਮੋਟੋ    ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ    ਲੁਧਿਆਣਾ ਅਤੇ ਮੋਗਾ ‘ਚ ‘ਆਪ’ ਅਤੇ ਕਾਂਗਰਸ ਵਰਕਰਾਂ ‘ਚ ਝੜਪ    ਪੰਜਾਬ ‘ਚ ਚੋਣਾਂ ਵਿਚਾਲੇ ED ਦਾ ਵੱਡਾ ਐਕਸ਼ਨ! ਜ਼ੀਰਕਪੁਰ ‘ਚ ਮਸ਼ਹੂਰ ਬਿਲਡਰ ਦੇ ਘਰ ਸਣੇ ਕਈ ਹੋਰ ਟਿਕਾਣਿਆਂ ‘ਤੇ ਕੀਤੀ ਰੇਡ    ਦੀਨਾਨਗਰ ਸਣੇ 4 ਨਗਰ ਕੌਂਸਲਾਂ ‘ਚ ਹੁਣ 13 ਜੂਨ ਨੂੰ ਹੋਵੇਗੀ ਵੋਟਿੰਗ, ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤਾ ਐਲਾਨ    ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ    ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ    3 ਸਾਲਾ ਮਾਸੂਮ ਧੀ ਨੂੰ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਛੱਡੀ ਸੀ ਬੱਚੀ ਦੀ ਲਾਸ਼    26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ   
ਰਾਜਾ ਵੜਿੰਗ ਦੇ ਵਿਵਾਦਤ ਬਿਆਨ ਵਾਲਾ ਆਡੀਓ ਵਾਇਰਲ-ਐਸ.ਸੀ. ਕਮਿਸ਼ਨ ਨੇ ਲਿਆ ਸੂ ਮੋਟੋ
May 26, 2026
Raja-Wring-

ਰਾਜਾ ਵੜਿੰਗ ਦੇ ਵਿਵਾਦਤ ਬਿਆਨ ਵਾਲਾ ਆਡੀਓ ਵਾਇਰਲ-ਐਸ.ਸੀ. ਕਮਿਸ਼ਨ ਨੇ ਲਿਆ ਸੂ ਮੋਟੋ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਵਾਦਤ ਬਿਆਨ ਵਾਲਾ ਆਡੀਓ ਵਾਇਰਲ ਹੋਇਆ ਹੈ। ਜਦੋਂ ਇਹ ਆਡੀਓ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਮਿਲੀ ਤਾਂ ਉਨ੍ਹਾਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜੀ, ਜਿਸ ਤੇ ਕਮਿਸ਼ਨ ਨੇ ਸੂ ਮੋਟੋ ਲਿਆ। ਡਾ: ਬਲਜੀਤ ਕੌਰ ਨੇ 'ਅਜੀਤ' ਨੂੰ ਦੱਸਿਆ ਕਿ ਇਹ ਆਡੀਓ ਮਿਲਣ ਮਗਰੋਂ ਉਨ੍ਹਾਂ ਐਸ.ਸੀ. ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ। ਇਸ ਮਾਮਲੇ ਵਿਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ 29 ਮਈ ਤੱਕ ਰਿਪੋਰਟ ਤਲਬ ਕੀਤੀ ਹੈ ਅਤੇ ਰਾਜਾ ਵੜਿੰਗ ਦੀ ਆਵਾਜ਼ ਸੈਂਪਲ ਚੈੱਕ ਕਰਨ ਦੀ ਹਦਾਇਤ ਕੀਤੀ। ਇਸ 'ਤੇ ਰਾਜਾ ਵੜਿੰਗ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਇਹ ਨਕਲੀ ਆਡੀਓ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਾਂ ਲਈ ਗੰਦੀ ਸਿਆਸਤ ਕੀਤੀ ਜਾ ਰਹੀ ਹੈ। ਪੰਜਾਬ ਦੇ ਭਾਈਚਾਰੇ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਡੀਓ ਵਿਚ ਮੇਰੀ ਆਵਾਜ਼ ਨਾ ਹੋਈ ਤਾਂ ਐਸ.ਸੀ. ਕਮਿਸ਼ਨ 'ਤੇ ਕੇਸ ਕਰਾਂਗਾ। ਰਾਜਾ ਵੜਿੰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਸਵੀਰ ਗੜ੍ਹੀ ਵਲੋਂ ਕੁਰਸੀ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸ਼ਿਕਾਇਤ ਮਿਲਣ ਮਗਰੋਂ ਵੈਰੀਫਾਈ ਕਰਦੇ। ਪਰ ਉਨ੍ਹਾਂ ਸਿੱਧਾ ਸੂ ਮੋਟੋ ਲਿਆ। ਜ਼ਿਕਰਯੋਗ ਹੈ ਕਿ ਆਡੀਓ ਵਿਚ ਗਲਤ ਜਾਤੀ ਸੂਚਕ ਸ਼ਬਦ ਵਰਤਣ ਦੇ ਇਲਜ਼ਾਮ ਲੱਗੇ ਹਨ। ਜਦ ਕਿ ਰਾਜਾ ਵੜਿੰਗ ਨੇ ਇਸ ਆਡੀਓ ਨੂੰ ਫੇਕ ਦੱਸਿਆ

Raja Wring


Recommended Posts