ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾ ਦੇ ਰੋਸ ਵਜੋਂ ਕਾਂਗਰਸ ਪਾਰਟੀ ਨੇ ਗੱਡਿਆਂ ਤੇ ਸਾਇਕਲਾਂ ਦੀ ਸਵਾਰੀ ਕਰਕੇ ਜਤਾਇਆ ਰੋਸ

ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾ ਦੇ ਰੋਸ ਵਜੋਂ ਕਾਂਗਰਸ ਪਾਰਟੀ ਨੇ ਗੱਡ


ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾ ਦੇ ਰੋਸ ਵਜੋਂ ਕਾਂਗਰਸ ਪਾਰਟੀ ਨੇ ਗੱਡਿਆਂ ਤੇ ਸਾਇਕਲਾਂ ਦੀ ਸਵਾਰੀ ਕਰਕੇ ਜਤਾਇਆ ਰੋਸ

ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਦੇ ਖਿਲਾਫ਼ ਕਾਂਗਰਸ ਪਾਰਟੀ ਵਲੋਂ ਪ੍ਰਦਰਸ਼ਨ ਕਰਦਿਆਂ ‘ਗੱਡਾ ਮਾਰਚ’ ਕੱਢਿਆ ਗਿਆ। ਕਾਂਗਰਸੀਆਂ ਵਲੋਂ ‘ਮੋਦੀ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੱਚਰਾਂ ਵਾਲੇ ਗੱਡਿਆਂ ਤੇ ਸਾਈਕਲਾਂ ’ਤੇ ਸਵਾਰ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ।
ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਕਾਂਗਰਸ ਵਰਕਰ ਰੈਸਟ ਹਾਊਸ ਜੀ.ਟੀ. ਰੋਡ ਫਗਵਾੜਾ ਵਿਖੇ ਇਕੱਤਰ ਹੋਏ। ਉੱਥੋਂ ਇਹ ਰੋਸ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ਫਗਵਾੜਾ ਤੱਕ ਪਹੁੰਚਿਆ।
ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਹੱਥਾਂ ’ਚ ਤਖ਼ਤੀਆਂ ਤੇ ਬੈੱਨਰ ਫੜ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ’ਚ ਬੇਰੁਜ਼ਗਾਰੀ ਤੇ ਮਹਿੰਗਾਈ ਚਰਮ ‘ਤੇ ਹੈ, ਦੂਜੇ ਪਾਸੇ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਹਰ ਵਰਗ ਦੀ ਕਮਰ ਤੋੜ ਦਿੱਤੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ’ਚ ਲੱਗੀ ਹੋਈ ਹੈ ਜਦਕਿ ਆਮ ਜਨਤਾ ਮਹਿੰਗਾਈ ਦੀ ਮਾਰ ਹੇਠ ਪਿਸ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਜਦੋਂ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ਲਗਭਗ ਜ਼ੀਰੋ ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਸੀ, ਉਸ ਸਮੇਂ ਵੀ ਕੇਂਦਰ ਸਰਕਾਰ ਨੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ।
ਧਾਲੀਵਾਲ ਨੇ ਕਿਹਾ ਕਿ ਪੱਛਮੀ ਬੰਗਾਲ ਚੋਣਾਂ ਦੌਰਾਨ ਖੁਦ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਭਾਰਤ ਤੇਲ ਦੀਆਂ ਕੀਮਤਾਂ ਨਹੀਂ ਵਧਣਗੀਆਂ, ਜਿਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਲੋਕ ਹਿੱਤ ਨਹੀਂ ਸਗੋਂ ਰਾਜਨੀਤਿਕ ਫ਼ਾਇਦੇ ਦੇ ਅਧਾਰ ’ਤੇ ਫ਼ੈਸਲੇ ਲੈਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਘਰੇਲੂ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ ਤੇ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਕਮਾਉਣਾ ਵੀ ਔਖਾ ਹੋ ਗਿਆ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਸੜਕਾਂ ‘ਤੇ ਸੰਘਰਸ਼ ਕਰਦੀ ਰਹੇਗੀ ਅਤੇ ਜਦੋਂ ਤੱਕ ਕੇਂਦਰ ਸਰਕਾਰ ਮਹਿੰਗਾਈ ‘ਤੇ ਕਾਬੂ ਨਹੀਂ ਪਾਉਂਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।

Protest Against Bjp


Sports/Health/Entertainmant

Advertise Here

Reach thousands of visitors daily. High-visibility premium placement.

Get Started
Latest