ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
May 30, 2026 / main news
ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
ਪੰਜਾਬ ਵਿੱਚ ਵੱਧ ਰਹੀ ਗਰਮੀ ਅਤੇ ਗਰਮੀ ਦੀਆਂ ਲਹਿਰਾਂ ਦੇ ਮੱਦੇਨਜ਼ਰ, ਪੰਜਾਬ
ਸਰਕਾਰ ਦੇ ਸਿੱਖਿਆ ਵਿਭਾਗ (ਸਿੱਖਿਆ-6 ਸ਼ਾਖਾ) ਨੇ ਅਧਿਕਾਰਤ ਤੌਰ 'ਤੇ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀਆਂ ਦੀਆਂ
ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1
ਜੂਨ ਤੋਂ ਲੈ ਕੇ 30 ਜੂਨ ਤੱਕ ਬੰਦ ਰਹਿਣਗੇ।
ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (IAS) ਦੁਆਰਾ
ਜਾਰੀ ਇੱਕ ਅਧਿਕਾਰਤ ਆਦੇਸ਼ ਅਨੁਸਾਰ, ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ
ਪ੍ਰਾਪਤ ਅਤੇ ਨਿੱਜੀ ਸਕੂਲਾਂ 'ਤੇ ਲਾਗੂ ਹੋਣਗੀਆਂ।
Summer vacation schools