ਮਜੀਠੀਆ ਦੇ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਪਹੁੰਚੀ ਪੰਜਾਬ ਪੁਲਿਸ, ਮਜੀਠਾ ਥਾਣੇ ਦੇ ਬਾਹਰ ਹੰਗਾਮੇ ਦਾ ਹੈ ਮਾਮਲਾ
June 1, 2026
ਮਜੀਠੀਆ ਦੇ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਪਹੁੰਚੀ ਪੰਜਾਬ ਪੁਲਿਸ, ਮਜੀਠਾ ਥਾਣੇ ਦੇ ਬਾਹਰ ਹੰਗਾਮੇ ਦਾ ਹੈ ਮਾਮਲਾ
ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਪੰਜਾਬ ਪੁਲਿਸ ਪਹੁੰਚੀ ਹੈ। ਅੰਮ੍ਰਿਤਸਰ ਸਥਿਤ
ਰਿਹਾਇਸ਼ ਬਾਹਰ ਪੁਲਿਸ ਦੀ ਵੱਡੀ ਗਿਣਤੀ ‘ਚ ਤਾਇਨਾਤੀ ਕੀਤੀ ਗਈ ਹੈ। ਪੰਜਾਬ ਪੁਲਿਸ ਦੀਆਂ 12
ਟੀਮਾਂ ਪਹੁੰਚੀਆਂ ਮਜੀਠੀਆ ਦੇ ਘਰ ਪਹੁੰਚੀਆਂ ਹਨ। ਪੁਲਿਸ ਵੱਲੋਂ ਘਰ ਦੇ ਬਾਹਰ
ਬੈਰੀਕੇਡਿੰਗ ਕੀਤੀ ਗਈ ਹੈ। ਪੂਰੇ ਇਲਾਕੇ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਇਥੇ ਪੁਲਿਸ
ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਕਿਹਾ ਜਾ ਰਿਹਾ ਹੈ ਕਿ ਬੀਤੇ ਦਿਨੀਂ ਮਜੀਠੀਆ ਵੱਲੋਂ ਆਪਣੇ
ਸਮਰਥਕਾਂ ਸਣੇ ਥਾਣੇ ਦੇ ਬਾਹਰ ਧਰਨਾ ਲਗਾਇਆ ਗਿਆ ਸੀ ਜਿਸ ਕਰਕੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ
ਗਿਆ ਸੀ ਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਹਿਰਾਸਤ ਵਿਚ ਮੌਜੂਦ ਇਕ ਵਿਅਕਤੀ ਨੂੰ ਜਬਰਨ ਛੁਡਾ
ਲਿਆ ਸੀ। ਪੂਰੇ ਮਾਮਲੇ ਦੀ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।
ਟੀਮਾਂ ਲਗਾਤਾਰ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰ ਰਹੀਆਂ ਹਨ ਤੇ ਮਾਮਲੇ ਨਾਲ
ਜੁੜੇ ਮੁਲਜ਼ਮਾਂ ਦੀ ਭਾਲ ਵਿਚ ਲੱਗੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਹੱਥ ਵਿਚ ਲੈਣ
ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਵਿਚ ਦਰਜ FIR ਦੇ ਆਧਾਰ
‘ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਗ੍ਰਿਫਤਾਰੀ ਲਈ ਕਈ ਥਾਵਾਂ ‘ਤੇ ਲਗਾਤਾਰ ਛਾਪੇਮਾਰੀ
ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ 26 ਮਈ ਨੂੰ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਵੀਡੀਓਜ਼ ਵਿਚ ਪੁਲਿਸ ਤੇ ਬਿਕਰਮ ਮਜੀਠੀਆ
ਵਿਚਾਲੇ ਬਹਿਸ ਹੁੰਦੀ ਦਿਖਾਈ ਦਿੱਤੀ ਸੀ ਤੇ ਜਾਂ ਫਿਰ ਕੁਝ ਪੁਲਿਸ ਅਧਿਕਾਰੀਆਂ ਵੱਲੋਂ ਕਿਹਾ ਗਿਆ
ਸੀ ਕਿ ਜਿਨ੍ਹਾਂ ਵੱਲੋਂ ਚੋਣਾਂ ਵਿਚ ਰੁਕਾਵਟ ਪਾਈ ਗਈ ਹੈ, ਉਨ੍ਹਾਂ
ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ
ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਵੀ ਝੜਪ ਹੋਈ ਸੀ ਤੇ ਪੁਲਿਸ ਵੱਲੋਂ ਕਈ ਨੌਜਵਾਨਾਂ ਨੂੰ ਉਸ
ਮੌਕੇ ਹਿਰਾਸਤ ਵਿਚ ਵੀ ਲਿਆ ਗਿਆ ਸੀ, ਜਿਸ ਮਗਰੋਂ ਬੀਤੇ ਦਿਨੀਂ ਥਾਣੇ ਦੇ ਬਾਹਰ ਮਜੀਠੀਆ ਪਹੁੰਚੇ ਸਨ ਤੇ ਉਨ੍ਹਾਂ ਵੱਲੋਂ
ਕਿਹਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੇ ਵਰਕਰ ਖਿਲਾਫ ਮਾਮਲਾ ਦਰਜ ਕੀਤਾ ਜਾਵੇ ਕਿਉਂਕਿ ਉਨ੍ਹਾਂ
ਵੱਲੋਂ ਸਾਡੇ ‘ਤੇ ਹਮਲਾ ਕੀਤਾ ਗਿਆ ਹੈ ਪਰ ਪੁਲਿਸ ਵੱਲੋਂ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਸੀ।
ਇਸ ਤੋਂ ਬਾਅਦ ‘ਆਪ’ ਤੇ ਅਕਾਲੀ ਦਲ ਦੇ ਵਰਕਰਾਂ ਨੂੰ ਛੱਡ ਦਿੱਤਾ ਗਿਆ ਸੀ।
punjab police reaches majithias
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories