‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਦੀਪਕੇ ਪਰਤ ਰਹੇ ਭਾਰਤ, 6 ਜੂਨ ਨੂੰ ਲੈ ਕੇ ਕੀਤਾ ਵੱਡਾ ਐਲਾਨ    ਲੁਧਿਆਣਾ ਪੁਲਿਸ ਨੇ ਸੁਲਝਾਈ ਪਤੀ-ਪਤਨੀ ਦੇ ਕਤਲ ਦੀ ਗੁੱਥੀ! ਭਤੀਜੇ ਨੇ ਹੀ ਉਤਾਰਿਆ ਸੀ ਮੌਤ ਦੇ ਘਾਟ    ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼     ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ    ਲੁਧਿਆਣਾ ਦੀ ਇੱਕ ਫੈਕਟਰੀ ‘ਚ ਹੋਈ ਗੈਸ ਲੀਕ, ਦਮ ਘੁੱਟਣ ਨਾਲ ਪਿਓ-ਪੁੱਤਰ ਦੀ ਹੋਈ ਮੌਤ    ਮਜੀਠੀਆ ਦੇ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਪਹੁੰਚੀ ਪੰਜਾਬ ਪੁਲਿਸ, ਮਜੀਠਾ ਥਾਣੇ ਦੇ ਬਾਹਰ ਹੰਗਾਮੇ ਦਾ ਹੈ ਮਾਮਲਾ    ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ    ਜਲੰਧਰ ’ਚ ਵਾਪਰੀ ਵੱਡੀ ਵਾਰਦਾਤ; RTI ਕਾਰਕੁਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ    ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ   
‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਦੀਪਕੇ ਪਰਤ ਰਹੇ ਭਾਰਤ, 6 ਜੂਨ ਨੂੰ ਲੈ ਕੇ ਕੀਤਾ ਵੱਡਾ ਐਲਾਨ
June 1, 2026
Cockroch-janata-party

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਦੀਪਕੇ ਪਰਤ ਰਹੇ ਭਾਰਤ, 6 ਜੂਨ ਨੂੰ ਲੈ ਕੇ ਕੀਤਾ ਵੱਡਾ ਐਲਾਨ



ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਸੋਮਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਅਭਿਜੀਤ ਨੇ ਕਿਹਾ ਕਿ ਉਹ ਪ੍ਰੀਖਿਆ ਨਾਲ ਸਬੰਧਤ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਇੱਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ 6 ਜੂਨ ਨੂੰ ਭਾਰਤ ਵਾਪਸ ਆਉਣਗੇ।
ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ, ਦੀਪਕੇ ਨੇ ਆਪਣੇ ਸਮਰਥਕਾਂ ਅਤੇ ਵਿਦਿਆਰਥੀਆਂ ਨੂੰ ਦਿੱਲੀ ਪਹੁੰਚਣ ਅਤੇ ਉਨ੍ਹਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਕੱਠੇ ਹੋਈਏ। ਸਾਨੂੰ ਭਾਰਤੀ ਸੰਵਿਧਾਨ ਦੇ ਰਸਤੇ ‘ਤੇ ਚੱਲਦੇ ਹੋਏ ਸ਼ਾਂਤੀਪੂਰਵਕ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।”

NEET, CBSE, CUET, ਅਤੇ SSCGD ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦਾ ਹਵਾਲਾ ਦਿੰਦੇ ਹੋਏ, ਦੀਪਕ ਨੇ ਕਿਹਾ, “ਅੱਜ, 22 ਲੱਖ NEET ਵਿਦਿਆਰਥੀ, 17 ਲੱਖ CBSE ਵਿਦਿਆਰਥੀ, 16 ਲੱਖ CUET ਵਿਦਿਆਰਥੀ, ਅਤੇ 40 ਲੱਖ SSCGD ਵਿਦਿਆਰਥੀ – ਕੁੱਲ 1 ਕਰੋੜ ਤੋਂ ਵੱਧ ਵਿਦਿਆਰਥੀ – ਦੀ ਜ਼ਿੰਦਗੀ ਦਾ ਮਜ਼ਾਕ ਉਡਾਇਆ ਗਿਆ ਹੈ।” “ਵਿਦਿਆਰਥੀ ਆਪਣੇ ਭਵਿੱਖ ਬਾਰੇ ਬਹੁਤ ਚਿੰਤਤ ਹਨ। ਕਿਸੇ ਨੂੰ ਤਾਂ ਇਸ ਦੀ ਜ਼ਿੰਮੇਵਾਰੀ ਲੈਣੀ ਹੀ ਪਵੇਗੀ।”
ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਇੰਨੀ ਵੱਡੀ ਗਲਤੀ ਦੇ ਬਾਵਜੂਦ ਅਸਤੀਫਾ ਨਹੀਂ ਦਿੰਦੇ ਹਨ, ਤਾਂ ਇਸਦਾ ਮਤਲਬ ਹੈ ਕਿ ਦੇਸ਼ ਵਿੱਚ ਜਵਾਬਦੇਹੀ ਦੀ ਪ੍ਰਣਾਲੀ ਖਤਮ ਹੋ ਚੁੱਕੀ ਹੈ। ਸਿਸਟਮ ਜਿੰਨੀਆਂ ਮਰਜ਼ੀ ਗਲਤੀਆਂ ਕਰ ਸਕਦਾ ਹੈ, ਪਰ ਸਜਾ ਵਿਦਿਆਰਥੀਆਂ ਨੂੰ ਭੁਗਤਨੀ ਪੈਂਦੀ ਹੈ।
 

Cockroch janata party


Recommended Posts