ਇਮਤਿਹਾਨ ਜ਼ਿੰਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੇ ">
ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦਫ਼ਤਰ ਵਿਖੇ ਸਾਂਭਿਆ ਪ੍ਰਧਾਨਗੀ ਦਾ ਅਹੁਦਾ    ਗੁੰਮਸ਼ੁਦਾ ਭਗੋੜੇ ਦੀ ਭਾਲ… ਮਜੀਠੀਆ ਦੇ ਲਾਪਤਾ ਹੋਣ ਦੇ ਲਗੇ ਪੋਸਟਰ, ਪੁਲਿਸ ਨੇ ਜਾਰੀ ਕੀਤਾ ਹੈ ਲੁੱਕਆਊਟ ਸਰਕੂਲਰ ਜਾਰੀ    ਨਹੀਂ ਚੱਲੇਗੀ ਨਿੱਜੀ ਸਕੂਲਾਂ ਦੀ ਮਨਮਰਜ਼ੀ, ਮੁੱਖ ਮੰਤਰੀ ਨੇ ਦੇ ਦਿੱਤਾ ਵੱਡਾ ਬਿਆਨ    ਹਿਮਾਚਲ ਦੇ ਐਂਟਰੀ ਟੈਕਸ ਵਿਰੁੱਧ ਨਿਹੰਗ ਸਿੰਘਾਂ ਦਾ ਵੱਡਾ ਐਕਸ਼ਨ, ਕੀਰਤਪੁਰ ‘ਚ ਲਗਾਇਆ ‘ਖ਼ਾਲਸਾ ਟੈਕਸ’    1 ਜੁਲਾਈ ਤੋਂ ਆਉਣਗੇ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁ., CM ਮਾਨ ਬੋਲੇ- ‘ਕਾਰਡ ਜਦੋਂ ਵੀ ਬਣੇ ਪੈਸੇ…’    ਮੁੜ ਖੁੱਲ੍ਹੀ ਲੁਧਿਆਣਾ ਦੀ Tiger Safari, ਬਾਦਲ ਤੇ ਬਿਜਲੀ ਦੀ ਜੋੜੀ ਆਈ Zoo ‘ਚ, ਲੱਗੀਆਂ ਖੂਬ ਰੌਣਕਾਂ!    ਮੁੜ ਚਰਚਾ ‘ਚ Kulhad Pizza Couple, ਸਾਹਮਣੇ ਆਇਆ ਗੁਰਪ੍ਰੀਤ ਕੌਰ ਦਾ ਵੀਡੀਓ, ਭੁੱਬਾਂ ਮਾਰ ਕੇ ਰੋਈ    ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ    ਵਿਧਵਾ ਔਰਤ ਨਾਲ ਇਸ਼ਕ, 4 ਸਾਲ ਲਿਵ-ਇਨ ਰਿਲੇਸ਼ਨ ਆਖ਼ਿਰ ਕੀ ਹੋਇਆ ਕਿ ਡਰਾਈਵਰ ਨੇ ਦੇ ਦਿੱਤੀ ਜਾਨ    ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਖਾਲਿਸਤਾਨੀ ਸਮਰਥਕ ਧੱਕੇ ਮਾਰ ਕੇ ਕੱਢੇ ਗਏ ਬਾਹਰ   
10ਵੀਂ ਅਤੇ 12ਵੀਂ ਦੇ ਬੋਰਡ ਨਤੀਜੇ ਜਲਦ ਹੋਣਗੇ ਜਾਰੀ
May 8, 2025
Https-livepunjabitv-com-control-

Punjabi Pehchan / MOHALI

ਇਮਤਿਹਾਨ ਜ਼ਿੰਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੇ ਹਨ। ਜਦੋ ਵੀ ਕਿਸੇ ਕੰਮ ਵਿੱਚ ਸਖ਼ਤ ਮਿਹਨਤ ਕੀਤੀ ਹੋਵੇ ਤਾਂ  ਉਸ ਦੇ ਨਤੀਜੇ  ਦਾ ਇੰਤਜ਼ਾਰ ਤਾਂ ਹੁੰਦਾ ਹੀ ਹੈ । ਦੱਸ ਦਿੰਦੇ ਹਾਂ ਕੇ ਇਸੇ ਤਰ੍ਹਾਂ  ਹੀ ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਜਲਦੀ ਹੀ ਦੋਵਾਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰਨ ਜਾ ਰਿਹਾ ਹੈ।

ਦਸਵੀਂ ਜਮਾਤ ਦੇ ਨਤੀਜੇ ਮਈ ਦੇ ਦੂਜੇ ਹਫ਼ਤੇ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ ਦੱਸੀ ਜਾ ਰਹੀ ਹੈ।   ਜਦੋਂ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਵੀ ਮਈ ਦੇ ਦੂਜੇ ਹਫ਼ਤੇ ਤੱਕ ਜਾਰੀ ਕੀਤੇ ਜਾ ਸਕਦੇ ਹਨ। ਹਾਲਾਂਕਿ, ਨਤੀਜੇ ਕਦੋਂ ਜਾਰੀ ਕੀਤੇ ਜਾਣਗੇ, ਇਸਦੀ ਤਰੀਕ ਦਾ ਐਲਾਨ ਅਜੇ ਬਾਕੀ ਹੈ । ਇਸ ਸਾਲ ਬੋਰਡ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਅਤੇ 19 ਫ਼ਰਵਰੀ ਤੋਂ 4 ਅਪ੍ਰੈਲ ਤੱਕ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ  ਕਰਵਾਈਆਂ ਸਨ।

 ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੇ ਜਾਣਗੇ ਨਤੀਜੇ :

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।

ਇਸ ਤਰ੍ਹਾਂ ਵੇਖ ਸਕਦੇ ਹੋ ਨਤੀਜੇ : 

ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।

ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।

ਇਸ ਤੋਂ ਬਾਅਦ 10ਵੀਂ ਜਮਾਤ ਜਾਂ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ

ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।

ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਜਲਦੀ ਹੀ ਦੋਵਾਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰਨ ਜਾ ਰਿਹਾ ਹੈ।


Powered by Froala Editor

Https livepunjabitv com control add posts php


Recommended Posts