ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ
June 4, 2026
ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ
ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ
ਪੰਜਾਬ ਮਹਿਲਾ ਕਮਿਸ਼ਨ ਨੇ ਸੋ-ਮੋਟੋ ਨੋਟਿਸ ਲਿਆ ਹੈ। ਪੁਲਿਸ ਨੇ FIR ਦਰਜ ਕਰਕੇ
ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। SSP ਰਵਜੋਤ ਗਰੇਵਾਲ ਨੇ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਭੇਜੀ ਰਿਪੋਰਟ ਜਾਵੇਗੀ।
ਦੱਸ ਦੇਈਏ ਕਿ ਪਤੀ ਨੇ ਪਤਨੀ ਨੂੰ ਪਿਛਲੇ ਕਾਫੀ ਸਮੇਂ ਤੋਂ ਘਰ ਵਿਚ ਕੈਦ ਕਰਕੇ
ਰੱਖਿਆ ਹੋਇਆ ਸੀ ਪਰ ਮਹਿਲਾ ਨੇ ਸੂਝਬੂਝ ਦਿਖਾਉਂਦੇ ਹੋਏ ਘਰ ਦੇ ਰੌਸ਼ਨਦਾਨ ਤੋਂ ਲੋਕਾਂ ਤੋਂ ਮਦਦ
ਮੰਗੀ ਤਾਂ ਸਾਰਾ ਸੱਚ ਸਾਹਮਣੇ ਆਇਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਤੇ ਤਾਲਾ ਤੋੜਿਆ ਤੇ ਦੋਵਾਂ
ਨੂੰ ਸੁਰੱਖਿਅਤ ਬਾਹਰ ਕੱਢਿਆ। ਪੀੜਤਾ ਪਿਛਲੇ 2 ਮਹੀਨੇ ਤੋਂ ਆਪਣੇ ਛੋਟੇ ਜਿਹੇ ਬੱਚੇ ਦੇ ਨਾਲ ਘਰ
ਵਿਚ ਬੰਦ ਸੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ
ਸਥਾਨਕ ਲੋਕਾਂ ਦੀ ਮਦਦ ਨਾਲ ਕਮਰੇ ਵਿਚ ਬੰਦ ਮਹਿਲਾ ਤੇ ਉਸ ਦੇ ਬੱਚੇ ਨੂੰ ਬਾਹਰ ਕੱਢਿਆ।
ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ ਤੇ ਨਸ਼ੇ ਦੇ ਪੈਸਿਆਂ
ਲਈ ਉਹ ਅਕਸਰ ਮੇਰੇ ਨਾਲ ਮਾਰਕੁੱਟ ਕਰਦਾ ਸੀ। ਉਸ ਨੇ ਪਿਛਲੇ 2 ਮਹੀਨੇ
ਤੋਂ ਮੈਨੂੰ ਤੇ ਮੇਰੇ ਬੱਚੇ ਨੂੰ ਕੈਦ ਕਰਕੇ ਰੱਖਿਆ ਹੋਇਆ ਸੀ ਤੇ ਉਨ੍ਹਾਂ ਨੂੰ ਲੋੜੀਂਦਾ ਭੋਜਨ ਵੀ
ਨਹੀਂ ਦਿੱਤਾ ਜਾ ਰਿਹਾ ਸੀ। ਮਹਿਲਾ ਨੇ ਦੱਸਿਆ ਕਿ ਮੇਰੇ ਪਤੀ ‘ਤੇ ਕਈ ਅਪਰਾਧਿਕ ਮਾਮਲੇ ਵੀ ਦਰਜ
ਹਨ।
Womens commission
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories