ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਲੁਧਿਆਣਾ ਦੀਆਂ 9 ਕੁੜੀਆਂ ਦੇ ਲਾਪਤਾ ਮਾਮਲੇ 'ਚ ਵੱਡੀ ਅੱਪਡੇਟ, ਮਹਿਲਾ ਕਮਿਸ਼ਨ ਨੇ ਕੀਤਾ ਸੀ ਤਲਬ

ਲੁਧਿਆਣਾ ਦੀਆਂ 9 ਕੁੜੀਆਂ ਦੇ ਲਾਪਤਾ ਮਾਮਲੇ 'ਚ ਵੱਡੀ ਅੱਪਡੇਟ, ਮਹਿਲਾ ਕ


ਲੁਧਿਆਣਾ ਦੀਆਂ 9 ਕੁੜੀਆਂ ਦੇ ਲਾਪਤਾ ਮਾਮਲੇ 'ਚ ਵੱਡੀ ਅੱਪਡੇਟ, ਮਹਿਲਾ ਕਮਿਸ਼ਨ ਨੇ ਕੀਤਾ ਸੀ ਤਲਬ

ਬੀਤੇ ਕੁਝ ਦਿਨਾਂ ਤੋਂ ਲਗਾਤਾਰ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਖਬਰਾਂ ਅਤੇ ਲੁਧਿਆਣਾ ਦੇ ਏਡੀਸੀਪੀ ਰਮਨਦੀਪ ਭੁੱਲਰ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਆਪਣੇ ਸੋਸ਼ਲ ਮੀਡੀਆ 'ਤੇ ਏਡੀਸੀਪੀ ਦੀ ਵੀਡੀਓ ਨੂੰ ਟੈਗ ਕਰਦੇ ਹੋਏ ਇਸ ਮਾਮਲੇ 'ਤੇ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਨੂੰ ਗੰਭੀਰਤਾ ਦੇ ਨਾਂ ਲੈਂਦੇ ਹੋਏ ਜਲਦ ਨਤੀਜੇ 'ਤੇ ਪਹੁੰਚਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿੱਚ ਲੁਧਿਆਣਾ ਦੇ ਕਮਿਸ਼ਨਰ ਨੂੰ ਵੀ ਮਹਿਲਾ ਕਮਿਸ਼ਨ ਨੇ ਤਲਬ ਕੀਤਾ ਹੈ। ਇਹ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਗਈ ਹੈ।ਦੱਸ ਦਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਏਡੀਸੀਪੀ ਰਮਨਦੀਪ ਭੁੱਲਰ ਵੱਲੋਂ ਸੋਸ਼ਲ ਮੀਡੀਆ ਦੀਆਂ ਖਬਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 'ਲੁਧਿਆਣਾ ਕਮਿਸ਼ਨਰੇਟ ਅਧੀਨ ਆਉਂਦੇ ਇਲਾਕੇ ਦੇ ਵਿੱਚੋਂ ਲੜਕੀਆਂ ਦੇ ਲਾਪਤਾ ਹੋਣ ਸਬੰਧੀ ਲਗਾਤਾਰ ਮੀਡੀਆ ਦੇ ਵਿੱਚ ਰਿਪੋਰਟਾਂ ਚੱਲ ਰਹੀਆਂ ਹਨ। ਉਨ੍ਹਾਂ ਖੁਦ ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ 10 ਮਾਮਲੇ ਪੁਲਿਸ ਕਮਿਸ਼ਨਰ ਰੇਟ ਵੱਲੋਂ ਦਰਜ ਕੀਤੇ ਗਏ ਸਨ। ਜਿਵੇਂ ਹੀ ਇਨ੍ਹਾਂ ਕੁੜੀਆਂ ਦੇ ਲਾਪਤਾ ਹੋਣ ਬਾਰੇ ਪਤਾ ਲੱਗਾ ਵੱਖ-ਵੱਖ ਇਲਾਕਿਆਂ ਦੇ ਵਿੱਚ ਇਨ੍ਹਾਂ ਦੇ ਲਾਪਤਾ ਹੋਣ ਦੀਆਂ ਰਿਪੋਰਟਾਂ ਪੁਲਿਸ ਸਟੇਸ਼ਨਾਂ ਦੇ ਵਿੱਚ ਦਰਜ ਹੋਈਆਂ ਨੇ ਅਤੇ ਸ਼ਿਕਾਇਤ ਦਰਜ ਹੁੰਦੇ ਹੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਜਿਸ ਤਰ੍ਹਾਂ ਦੀ ਵੀ ਕੋਈ ਸੂਚਨਾ ਹੈ ਜੇਕਰ ਉਹ ਕਿਸੇ ਦੇ ਨਾਲ ਗਈ ਹੈ ਜਾਂ ਖੁਦ ਕਿਤੇ ਘਰ ਤੋਂ ਚਲੀ ਗਈ ਤਾਂ ਉਸ ਮੁਤਾਬਕ ਨਾਲ ਦੀ ਨਾਲ ਹੀ ਇਸ ਸਬੰਧੀ ਕਾਰਵਾਈ ਕੀਤੀ ਗਈ ਹੈ।'
ਇਸ ਦੇ ਨਾਲ ਹੀ ਉਨ੍ਹਾਂ ਇੱਕ ਮੁਕੱਦਮੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ 'ਮੁਕੱਦਮਾ ਨੰਬਰ 130 ਜੋ ਕਿ ਜਮਾਲਪੁਰ ਦੇ ਵਿੱਚ ਦਰਜ ਕੀਤਾ ਗਿਆ ਹੈ। ਜੋ ਕਿ 29 ਮਈ ਨੂੰ ਦਰਜ ਕੀਤਾ ਗਿਆ ਸੀ ਜਿਸ ਵਿੱਚ ਤਿੰਨ ਕੁੜੀਆਂ ਦੇ ਲਾਪਤਾ ਹੋਣ ਦੀ ਖਬਰ ਸੀ ਇਨ੍ਹਾਂ ਦੀ ਭਾਲ ਕਰਦੇ ਹੋਏ ਪੁਲਿਸ ਵੱਲੋਂ ਪਤਾ ਲਗਾਇਆ ਗਿਆ ਕਿ ਇਹ ਤਿੰਨੇ ਕੁੜੀਆਂ ਆਪਣੇ ਪਿੰਡ ਉੱਤਰ ਪ੍ਰਦੇਸ਼ ਚਲੀਆਂ ਗਈਆਂ। ਜਿਸ ਤੋਂ ਬਾਅਦ ਇਨ੍ਹਾਂ ਨੂੰ ਮਾਪਿਆਂ ਕੋਲ ਲਿਆਉਣ ਲਈ ਲੁਧਿਆਣਾ ਪੁਲਿਸ ਵੱਲੋਂ ਟੀਮ ਭੇਜੀ ਗਈ ਸੀ ਜੋ ਕਿ ਵਾਪਸ ਆ ਚੁੱਕੀ ਹੈ। ਅੱਜ ਦੇ ਸਮੇਂ ਦੇ ਵਿੱਚ ਤਿੰਨੋਂ ਕੁੜੀਆਂ ਆਪਣੇ ਮਾਪਿਆਂ ਦੇ ਸਪੁਰਦ ਕਰ ਦਿੱਤੀਆਂ ਗਈਆਂ ਹਨ ਅਤੇ ਅਸੀਂ ਹੋਰਨਾਂ ਮਾਮਲਿਆਂ ਦੇ ਵਿੱਚ ਵੀ ਲਗਾਤਾਰ ਕਾਰਵਾਈ ਕਰਦੇ ਹੋਏ ਜਿੰਨੀਆਂ ਵੀ ਲੜਕੀਆਂ ਦੀ ਲਾਪਤਾ ਹੋਣ ਦੀ ਰਿਪੋਰਟ ਹੈ ਉਹ ਅਸੀਂ ਇਨ੍ਹਾਂ ਦੇ ਮਾਪਿਆਂ ਨੂੰ ਜਲਦ ਹੀ ਲੱਭ ਕੇ ਸਪੁਰਦ ਕਰ ਦੇਵਾਂਗੇ।'

Police commissioner in case of missing 9


Sports/Health/Entertainmant

Advertise Here

Reach thousands of visitors daily. High-visibility premium placement.

Get Started
Latest