ਹਾਈਕੋਰਟ ਦੇ ਹੁਕਮਾਂ ਮਗਰੋਂ ਰਿਹਾਅ ਹੋਇਆ ਜੋਬਨਪ੍ਰੀਤ ਸਿੰਘ, ਜੇਲ੍ਹ ਤੋਂ ਬਾਹਰ ਆਇਆ ਮਜੀਠੀਆ ਦਾ ਸਾਥੀ
June 5, 2026 / main news
ਹਾਈਕੋਰਟ ਦੇ ਹੁਕਮਾਂ ਮਗਰੋਂ ਰਿਹਾਅ ਹੋਇਆ ਜੋਬਨਪ੍ਰੀਤ ਸਿੰਘ, ਜੇਲ੍ਹ ਤੋਂ ਬਾਹਰ ਆਇਆ ਮਜੀਠੀਆ ਦਾ ਸਾਥੀ
ਅਕਾਲੀ ਆਗੂ ਜੋਬਨਪ੍ਰੀਤ ਸਿੰਘ ਨੂੰ ਪੰਜਾਬ ਹਰਿਆਣਾ ਦੇ ਹੁਕਮਾਂ ਮਗਰੋਂ ਰਿਹਾਅ ਕਰ
ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਬੁੱਧਵਾਰ ਨੂੰ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ
ਗੈਰ-ਕਾਨੂੰਨੀ ਐਲਾਨੇ ਜਾਣ ਅਤੇ ਉਸਦੀ ਤੁਰੰਤ ਰਿਹਾਈ ਦਾ ਹੁਕਮ ਦਿੱਤੇ ਜਾਣ ਤੋਂ ਬਾਅਦ ਵੀ ਉਸ ਨੂੰ
ਰਿਹਾਅ ਨਹੀਂ ਕੀਤਾ ਗਿਆ ਸੀ। ਜਿਸ ‘ਤੇ ਜੋਬਨਪ੍ਰੀਤ ਦੇ ਪਿਤਾ, ਮੁਖਵੰਤ
ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਮਾਣਹਾਨੀ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ
ਦੋਸ਼ ਲਗਾਇਆ ਗਿਆ ਕਿ ਅਦਾਲਤ ਦੇ ਸਪੱਸ਼ਟ ਆਦੇਸ਼ਾਂ ਦੇ ਬਾਵਜੂਦ ਉਸਦੇ ਪੁੱਤਰ ਨੂੰ ਸਮੇਂ ਸਿਰ
ਰਿਹਾਅ ਨਹੀਂ ਕੀਤਾ ਗਿਆ।
3 ਜੂਨ, 2026 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਸੁਣਵਾਈ ਦੌਰਾਨ ਜੋਬਨਪ੍ਰੀਤ ਸਿੰਘ ਦੀ
ਗ੍ਰਿਫ਼ਤਾਰੀ ਅਤੇ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ, ਜਿਸ ਨਾਲ
ਉਨ੍ਹਾਂ ਨੂੰ ਸੰਵਿਧਾਨ ਦੀ ਧਾਰਾ 21 ਅਤੇ 22(1) ਦੀ ਉਲੰਘਣਾ ਹੋਈ। ਅਦਾਲਤ ਨੇ ਉਨ੍ਹਾਂ ਦੀ ਤੁਰੰਤ ਰਿਹਾਈ ਦਾ ਹੁਕਮ ਦਿੱਤਾ।
ਹਾਲਾਂਕਿ, ਰਾਜ ਸਰਕਾਰ ਨੂੰ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕਰਨ ਦੀ ਆਜ਼ਾਦੀ ਦਿੱਤੀ ਗਈ ਸੀ।
ਦੱਸ ਦੇਈਏ ਕਿ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਮਜੀਠਾ
ਪੁਲਿਸ ਨੇ ਅਕਾਲੀ ਦਲ ਦੇ ਵਰਕਰ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। 31 ਮਈ ਨੂੰ
ਸਵੇਰੇ ਲਗਭਗ 11:30 ਵਜੇ, ਮਜੀਠੀਆ 50-60 ਸਮਰਥਕਾਂ ਨਾਲ ਮਜੀਠਾ ਪੁਲਿਸ ਸਟੇਸ਼ਨ ਪਹੁੰਚੇ। ਪੁਲਿਸ ਨੇ ਦੋਸ਼ ਲਾਇਆ ਸੀ ਕਿ
ਮਜੀਠੀਆ ਨੇ ਜੋਬਨਪ੍ਰੀਤ ਨੂੰ ਜਬਰਦਸਤੀ ਛੁਡਾਉਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਉਨ੍ਹਾਂ ਖਿਲਾਫ ਵੀ
ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਗਰੋਂ ਮਜੀਠੀਆ ਦੇ ਵਕੀਲਾਂ ਨੇ ਇਸ ਮਾਮਲੇ ਵਿਚ ਪੰਜਾਬ ਅਤੇ
ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ
ਅਦਾਲਤ ਨੇ ਜਵਾਬ ਲਈ ਨੋਟਿਸ ਜਾਰੀ ਕੀਤਾ। ਪੁਲਿਸ ਨੇ 2 ਜੂਨ ਨੂੰ
ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ।
jobanpreet singh