ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਅੰਡੇਮਾਨ-ਨਿਕੋਬਾਰ ਟਾਪੂਆਂ ਵਿਚ ਡੇਢ ਕਰੋੜ ਰੁੱਖ ਕੱਟਣ ਦੀ ਯੋਜਨਾ ਤੁਰੰਤ ਰੋਕੀ ਜਾਵੇ - ਸੰਤ ਸੀਚੇਵਾਲ

ਅੰਡੇਮਾਨ-ਨਿਕੋਬਾਰ ਟਾਪੂਆਂ ਵਿਚ ਡੇਢ ਕਰੋੜ ਰੁੱਖ ਕੱਟਣ ਦੀ ਯੋਜਨਾ ਤੁਰੰਤ


ਅੰਡੇਮਾਨ-ਨਿਕੋਬਾਰ ਟਾਪੂਆਂ ਵਿਚ ਡੇਢ ਕਰੋੜ ਰੁੱਖ ਕੱਟਣ ਦੀ ਯੋਜਨਾ ਤੁਰੰਤ ਰੋਕੀ ਜਾਵੇ - ਸੰਤ ਸੀਚੇਵਾਲ

ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੰਡੇਮਾਨ-ਨਿਕੋਬਾਰ ਟਾਪੂ ਸਮੂਹ ਵਿਚ ਲਗਭਗ ਡੇਢ ਕਰੋੜ ਰੁੱਖਾਂ ਦੀ ਕਟਾਈ ਸੰਬੰਧੀ ਪ੍ਰਸਤਾਵਿਤ ਯੋਜਨਾ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਜੰਗਲਾਤ ਮੰਤਰੀ ਅਤੇ ਵਾਤਾਵਰਣ ਮੰਤਰੀ ਨੂੰ ਪੱਤਰ ਲਿਖ ਕੇ ਇਸ ਪ੍ਰੋਜੈਕਟ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਹੈ।ਸਾਲ 2020 ਤੋਂ ਚੱਲ ਰਹੇ ਇਸ ਪ੍ਰੋਜੈਕਟ ਤਹਿਤ ਵੱਡੇ ਪੱਧਰ ‘ਤੇ ਰੁੱਖਾਂ ਦੀ ਕਟਾਈ ਨਾਲ ਟਾਪੂਆਂ ਦਾ ਨਾਜ਼ੁਕ ਵਾਤਾਵਰਣਕ ਸੰਤੁਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿਚ ਪਹਿਲਾਂ ਹੀ ਜੰਗਲਾਂ ਹੇਠਲਾ ਰਕਬਾ ਬਹੁਤ ਘੱਟ ਹੈ, ਜਦਕਿ ਆਲਮੀ ਤਪਸ਼ ਅਤੇ ਜਲਵਾਯੂ ਤਬਦੀਲੀ ਵਰਗੀਆਂ ਚੁਣੌਤੀਆਂ ਦੇ ਮੱਦੇਨਜ਼ਰ ਇਸ ਸਮੇਂ ਰੁੱਖਾਂ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ।ਸੰਤ ਸੀਚਵੇਾਲ ਨੇ ਕਿਹਾ ਕਿ ਪੂਰੀ ਦੁਨੀਆ ਇਸ ਵੇਲੇ ਜਲਵਾਯੂ ਤਬਦੀਲੀ ਅਤੇ ਵਧ ਰਹੇ ਤਾਪਮਾਨ ਦੀ ਸਮੱਸਿਆ ਨਾਲ ਜੂਝ ਰਹੀ ਹੈ। ਅਜਿਹੇ ਸਮੇਂ ਵਿਚ ਡੇਢ ਕਰੋੜ ਰੁੱਖਾਂ ਦੀ ਕਟਾਈ ਦੀ ਯੋਜਨਾ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਹੈ। ਜੰਗਲਾਂ ਵਿਚ ਕਈ ਅਜਿਹੇ ਦੁਰਲੱਭ ਅਤੇ ਵਿਲੱਖਣ ਕਿਸਮ ਦੇ ਰੁੱਖ ਅਤੇ ਜੀਵ-ਜੰਤੂ ਪਾਏ ਜਾਂਦੇ ਹਨ ਜੋ ਦੁਨੀਆ ਦੇ ਹੋਰ ਕਿਸੇ ਖੇਤਰ ਵਿਚ ਨਹੀਂ ਮਿਲਦੇ। ਇੰਨੀ ਵੱਡੀ ਗਿਣਤੀ ਵਿਚ ਰੁੱਖਾਂ ਦੀ ਕਟਾਈ ਵਿਕਾਸ ਨਹੀਂ, ਸਗੋਂ ਵਿਨਾਸ਼ ਵੱਲ ਇਕ ਖਤਰਨਾਕ ਕਦਮ ਸਾਬਤ ਹੋ ਸਕਦੀ ਹੈ।
ਜਾਣਕਾਰੀ ਮੁਤਾਬਕ ਇਕ ਟਾਪੂ ‘ਤੇ ਮੌਜੂਦ ਲਗਭਗ 18.65 ਲੱਖ ਰੁੱਖਾਂ ਵਿਚੋਂ ਕਰੀਬ 7 ਲੱਖ ਰੁੱਖ ਕੱਟਣ ਦੀ ਯੋਜਨਾ ਹੈ। ਇਹ ਗਿਣਤੀ ਆਪਣੇ ਆਪ ਵਿਚ ਬਹੁਤ ਵੱਡੀ ਹੈ। ਇਸ ਤੋਂ ਇਲਾਵਾ 161 ਵਰਗ ਕਿਲੋਮੀਟਰ ਖੇਤਰਫਲ ਵਾਲੇ ਉਸ ਟਾਪੂ ਵਿਚ ਵੀ ਰੁੱਖਾਂ ਦੀ ਕਟਾਈ ਕੀਤੀ ਜਾਣੀ ਹੈ, ਜੋ ਖੇਤਰਫਲ ਦੇ ਹਿਸਾਬ ਨਾਲ ਦਿੱਲੀ ਤੋਂ ਲਗਭਗ ਚਾਰ ਗੁਣਾ ਵੱਡਾ ਹੈ। ਉਨ੍ਹਾਂ ਕਿਹਾ ਕਿ ਅੰਡੇਮਾਨ-ਨਿਕੋਬਾਰ ਦੇ ਜੰਗਲਾਂ ਅਤੇ ਸਮੁੰਦਰੀ ਜੀਵ-ਜੰਤੂਆਂ ਦੀ ਸੁਰੱਖਿਆ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੀ ਗੰਭੀਰ ਹੈ। ਸਾਡਾ ਉਦੇਸ਼ ਧਰਤੀ ਦੇ ਹਰ ਕੋਨੇ ਨੂੰ ਹਰਿਆ-ਭਰਿਆ ਬਣਾਉਣਾ ਹੋਣਾ ਚਾਹੀਦਾ ਹੈ, ਨਾ ਕਿ ਮੌਜੂਦਾ ਜੰਗਲਾਂ ਨੂੰ ਨਸ਼ਟ ਕਰਨਾ। 

Balbir Singh


Sports/Health/Entertainmant

Advertise Here

Reach thousands of visitors daily. High-visibility premium placement.

Get Started
Latest