ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ
June 9, 2026
ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ
ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਸੋਸ਼ਲ ਮੀਡੀਆ 'ਤੇ
ਅਪਮਾਨਜਨਕ ਭਾਸ਼ਾ ਵਰਤਣ ਵਾਲੇ ਇੱਕ ਨੌਜਵਾਨ ਨੂੰ ਨਿਹੰਗ ਸਿੰਘਾਂ ਨੇ ਦਿੱਲੀ ਤੋਂ ਕਾਬੂ ਕਰ ਲਿਆ।
ਨੌਜਵਾਨ ਨੂੰ ਦਿੱਲੀ ਦੇ ਨਰੇਲਾ ਸਥਿਤ ਗੁਰਦੁਆਰਾ ਸਾਹਿਬ ਲਿਜਾਇਆ ਗਿਆ, ਜਿੱਥੇ ਉਸ
ਨੇ ਸੰਗਤ ਸਾਹਮਣੇ ਆਪਣੀ ਗਲਤੀ ਮੰਨਦੇ ਹੋਏ ਮਾਫ਼ੀ ਮੰਗੀ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਆਪਣੇ ਕਾਲਜ ਵਿੱਚ ਪੜ੍ਹਦੇ ਇੱਕ ਸਿੱਖ
ਵਿਦਿਆਰਥੀ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਉਹ ਸਿੱਖ ਵਿਦਿਆਰਥੀ ਨੂੰ
ਤੰਗ ਕਰਦਾ ਸੀ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ਰਾਹੀਂ ਉਸ ਦੇ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕਰਨ
ਲੱਗ ਪਿਆ। ਇਸ ਦੌਰਾਨ ਉਸ ਨੇ ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਵਰਗੀਆਂ ਧਮਕੀਆਂ ਵੀ ਦਿੱਤੀਆਂ।
ਨਿਹੰਗ ਸਿੰਘ ਜਸਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ
'ਤੇ ਵਾਇਰਲ ਹੋਣ ਤੋਂ ਬਾਅਦ ਉਸ ਦੀ ਪਛਾਣ ਕੀਤੀ ਗਈ ਅਤੇ ਉਸ ਤੱਕ ਪਹੁੰਚ ਬਣਾਈ ਗਈ।
ਗੁਰਦੁਆਰਾ ਸਾਹਿਬ ਵਿੱਚ ਨੌਜਵਾਨ ਨੇ ਕਿਹਾ ਕਿ ਉਸ ਦੇ ਮਨ ਵਿੱਚ ਕਿਸੇ ਵੀ ਧਰਮ ਪ੍ਰਤੀ ਕੋਈ ਨਫ਼ਰਤ
ਨਹੀਂ ਹੈ ਅਤੇ ਉਸ ਕੋਲੋਂ ਗੰਭੀਰ ਗਲਤੀ ਹੋਈ ਹੈ, ਜਿਸ ਲਈ ਉਹ ਦਿਲੋਂ ਮਾਫ਼ੀ ਮੰਗਦਾ ਹੈ। ਉਸ ਨੇ
ਭਵਿੱਖ ਵਿੱਚ ਅਜਿਹੀ ਹਰਕਤ ਨਾ ਕਰਨ ਦਾ ਵੀ ਭਰੋਸਾ ਦਿੱਤਾ।
ਨੌਜਵਾਨ ਨੋਇਡਾ ਦੇ ਇੱਕ ਕਾਲਜ ਵਿੱਚ ਪੜ੍ਹਦਾ ਹੈ ਅਤੇ ਉਸ ਦੇ ਖ਼ਿਲਾਫ਼ ਸੋਸ਼ਲ
ਮੀਡੀਆ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ।
ਇਸ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਵੀ ਰੋਸ ਪਾਇਆ ਗਿਆ ਸੀ।
Nihang sikhs catch youth over gurdwara
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories