ਡਰੱਗ ਤਸਕਰੀ ਮਾਮਲੇ ਵਿੱਚ ਲੋੜੀਂਦੇ ਹਰਮਨਵੀਰ ਸਿੰਘ ਦੀ ਭਾਲ ਕਰ ਰਹੀ ਹੈ FBI    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    ਸੰਭੂ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਕੀਤੀ ਸਖ਼ਤ ਬੈਰੀਕੇਡਿੰਗ, ਆਉਣ ਅਤੇ ਜਾਣ ਦੇ ਦੋਨੋਂ ਰਾਹ ਕੀਤੇ ਬੰਦ    ਵਿਦਿਆਰਥੀਆਂ ਦੀਆਂ ਮੰਗਾਂ ਸੁਣੇ ਪ੍ਰਸ਼ਾਸਨ- ਦਿਲਜੀਤ ਦੋਸਾਂਝ    ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ    ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ    ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ    ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ    ਪਠਾਨਕੋਟ ‘ਚ ED ਦਾ ਵੱਡਾ ਐਕਸ਼ਨ , AAP ਆਗੂ ਵਿਜੈ ਕਟਾਰੂਚੱਕ ਦੇ ਘਰ ਕੀਤੀ ਰੇਡ    ਰਾਤ ਨੂੰ ਸੜਕਾਂ ਦੇ ਘੁੰਮਦਾ ਦੇਖਿਆ ਗਿਆ ਤੇਦੂੰਆ, 6 ਮਹੀਨੇ ਵੱਛੇ ਦਾ ਬਣਾਇਆ ਸ਼ਿਕਾਰ   
ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ
June 9, 2026
Nihang-sikhs-catch-youth-over-gu

ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ


ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਸੋਸ਼ਲ ਮੀਡੀਆ 'ਤੇ ਅਪਮਾਨਜਨਕ ਭਾਸ਼ਾ ਵਰਤਣ ਵਾਲੇ ਇੱਕ ਨੌਜਵਾਨ ਨੂੰ ਨਿਹੰਗ ਸਿੰਘਾਂ ਨੇ ਦਿੱਲੀ ਤੋਂ ਕਾਬੂ ਕਰ ਲਿਆ। ਨੌਜਵਾਨ ਨੂੰ ਦਿੱਲੀ ਦੇ ਨਰੇਲਾ ਸਥਿਤ ਗੁਰਦੁਆਰਾ ਸਾਹਿਬ ਲਿਜਾਇਆ ਗਿਆ, ਜਿੱਥੇ ਉਸ ਨੇ ਸੰਗਤ ਸਾਹਮਣੇ ਆਪਣੀ ਗਲਤੀ ਮੰਨਦੇ ਹੋਏ ਮਾਫ਼ੀ ਮੰਗੀ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਆਪਣੇ ਕਾਲਜ ਵਿੱਚ ਪੜ੍ਹਦੇ ਇੱਕ ਸਿੱਖ ਵਿਦਿਆਰਥੀ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਉਹ ਸਿੱਖ ਵਿਦਿਆਰਥੀ ਨੂੰ ਤੰਗ ਕਰਦਾ ਸੀ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ਰਾਹੀਂ ਉਸ ਦੇ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕਰਨ ਲੱਗ ਪਿਆ। ਇਸ ਦੌਰਾਨ ਉਸ ਨੇ ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਵਰਗੀਆਂ ਧਮਕੀਆਂ ਵੀ ਦਿੱਤੀਆਂ।
ਨਿਹੰਗ ਸਿੰਘ ਜਸਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਉਸ ਦੀ ਪਛਾਣ ਕੀਤੀ ਗਈ ਅਤੇ ਉਸ ਤੱਕ ਪਹੁੰਚ ਬਣਾਈ ਗਈ। ਗੁਰਦੁਆਰਾ ਸਾਹਿਬ ਵਿੱਚ ਨੌਜਵਾਨ ਨੇ ਕਿਹਾ ਕਿ ਉਸ ਦੇ ਮਨ ਵਿੱਚ ਕਿਸੇ ਵੀ ਧਰਮ ਪ੍ਰਤੀ ਕੋਈ ਨਫ਼ਰਤ ਨਹੀਂ ਹੈ ਅਤੇ ਉਸ ਕੋਲੋਂ ਗੰਭੀਰ ਗਲਤੀ ਹੋਈ ਹੈ, ਜਿਸ ਲਈ ਉਹ ਦਿਲੋਂ ਮਾਫ਼ੀ ਮੰਗਦਾ ਹੈ। ਉਸ ਨੇ ਭਵਿੱਖ ਵਿੱਚ ਅਜਿਹੀ ਹਰਕਤ ਨਾ ਕਰਨ ਦਾ ਵੀ ਭਰੋਸਾ ਦਿੱਤਾ।
ਨੌਜਵਾਨ ਨੋਇਡਾ ਦੇ ਇੱਕ ਕਾਲਜ ਵਿੱਚ ਪੜ੍ਹਦਾ ਹੈ ਅਤੇ ਉਸ ਦੇ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਵੀ ਰੋਸ ਪਾਇਆ ਗਿਆ ਸੀ।
 

Nihang sikhs catch youth over gurdwara


Recommended Posts