< ">
ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ    ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 800 ਤੋਂ ਪਾਰ    ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ    ਪੰਜਾਬ ’ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀਆਂ ਮੁੜ ਸ਼ੁਰੂ    ਪੰਜਾਬ ਬੰਦ: ਜਲੰਧਰ 'ਚ ਦੁਕਾਨਾਂ ਦੇ ਸ਼ਟਰ ਡਾਊਨ, ਆਮ ਜਨਜੀਵਨ ਪ੍ਰਭਾਵਿਤ    ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫ਼ਾ, ਮੋਦੀ ਕੈਬਨਿਟ ‘ਚ ਪੰਜਾਬ ਤੋਂ ਸਨ ਇਕਲੌਤੇ ਮੰਤਰੀ   
ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਗੱਲਬਾਤ ਮਗਰੋਂ ਡਿਊਟੀ ‘ਤੇ ਪਰਤੇ ਮੁਲਾਜ਼ਮ
June 10, 2026
-roadways-strike-ends-in-punjab

ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਗੱਲਬਾਤ ਮਗਰੋਂ ਡਿਊਟੀ ‘ਤੇ ਪਰਤੇ ਮੁਲਾਜ਼ਮ

 


ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਵਾਪਸ ਲੈ ਲਈ ਗਈ ਹੈ। ਡਿਊਟੀ ‘ਤੇ ਹੜਤਾਲ ‘ਤੇ ਗਏ ਕੱਚੇ ਕਾਮੇ ਸਰਕਾਰ ਨਾਲ ਮੰਗਾਂ ‘ਤੇ ਸਹਿਮਤੀ ਬਣਨ ਮਗਰੋਂ ਡਿਊਟੀ ‘ਤੇ ਪਰਤ ਗਏ ਹਨ। ਬੁੱਧਵਾਰ ਨੂੰ ਯੂਨੀਅਨ ਦੇ ਨੁਮਾਇੰਦਿਆਂ ਅਤੇ ਪੰਜਾਬ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ ਵਿਚਕਾਰ ਗੱਲਬਾਤ ਹੋਈ, ਜਿਸ ਮਗਰੋਂ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਗਿਆ।
 
ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਕਿਲੋਮੀਟਰ-ਸਕੀਮ ਬੱਸਾਂ ਦਾ ਵਿਰੋਧ, ਆਰਜ਼ੀ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕਰਨਾ ਅਤੇ ਮੁਅੱਤਲ ਜਾਂ ਬਰਖਾਸਤ ਕੀਤੇ ਗਏ ਕਰਮਚਾਰੀਆਂ ਨੂੰ ਬਹਾਲ ਕਰਨਾ ਸ਼ਾਮਲ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ‘ਤੇ ਠੋਸ ਕਾਰਵਾਈ ਨਾ ਹੋਣ ਕਾਰਨ, ਕਰਮਚਾਰੀਆਂ ਨੂੰ ਅੰਤ ਵਿੱਚ 10 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਲਿਆ ਸੀ।
ਇਸ ਅੰਦੋਲਨ ਦੇ ਹੋਰ ਤੇਜ਼ ਹੋਣ ਦੀ ਉਮੀਦ ਸੀ ਕਿਉਂਕਿ ਪੀਆਰਟੀਸੀ ਦੇ ਠੇਕੇ ‘ਤੇ ਕੰਮ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਵੀ ਅੰਦੋਲਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਸੀ। ਇਸ ਵਿਰੋਧ ਪ੍ਰਦਰਸ਼ਨ ਕਰਕੇ ਸੂਬੇ ਦੇ ਕਈ ਹਿੱਸਿਆਂ ਵਿੱਚ ਬੱਸ ਸੇਵਾਵਾਂ ਵਿੱਚ ਵਿਘਨ ਪਾਇਆ ਸੀ, ਜਿਸ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

roadways strike ends in punjab


Recommended Posts