ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ

ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼


ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ

ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੀ ਇੱਕ ਧੀ ਨੇ ਇੱਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਜਪਾਨ ‘ਚ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ‘ਚ ਭਾਰਤੀ ਟੀਮ ਦੇ ਹਿੱਸੇ ਵਜੋਂ ਕਾਂਸੀ ਦਾ ਤਗਮਾ ਜਿੱਤਣ ਵਾਲੀ ਰਸ਼ਮੀਨ ਕੌਰ ਹਾਂਡਾ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਬਣ ਗਈ ਹੈ। ਸਿਰਫ਼ 15 ਸਾਲ ਦੀ ਉਮਰ ‘ਚ ਭਾਰਤੀ ਟੀਮ ‘ਚ ਜਗ੍ਹਾ ਬਣਾ ਕੇ, ਰਸ਼ਮੀਨ ਨੇ ਸਾਬਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ ਤੇ ਲਗਨ ਨਾਲ ਕੋਈ ਵੀ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ।
ਜਾਪਾਨ ਦੇ ਕਾਕਾਮਿਗਾਹਾਰਾ ‘ਚ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ‘ਚ ਭਾਰਤ ਦੀ ਨੁਮਾਇੰਦਗੀ ਕਰਦਿਆਂ, ਫਿਰੋਜ਼ਪੁਰ ਦੀ ਪ੍ਰਤਿਭਾਸ਼ਾਲੀ ਖਿਡਾਰਨ ਰਸ਼ਮੀਨ ਕੌਰ ਹਾਂਡਾ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਕਾਂਸੀ ਦਾ ਤਗਮਾ ਹਾਸਲ ਕਰਨ ‘ਚ ਅਹਿਮ ਭੂਮਿਕਾ ਨਿਭਾਈ। ਉਸ ਦੀ ਇਤਿਹਾਸਕ ਪ੍ਰਾਪਤੀ ਨੇ ਉਸ ਦੇ ਪਰਿਵਾਰ, ਕੋਚਾਂ ਤੇ ਪੂਰੇ ਜ਼ਿਲ੍ਹੇ ‘ਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ।
ਫਿਰੋਜ਼ਪੁਰ ਪਹੁੰਚਣ ‘ਤੇ, ਰਸ਼ਮੀਨ ਦਾ ਉਸ ਦੇ ਪਿੰਡ ਤੇ ਹਾਕੀ ਸਟੇਡੀਅਮ ‘ਚ ਨਿੱਘਾ ਸਵਾਗਤ ਕੀਤਾ ਗਿਆ। ਸਾਥੀ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਸਲਾਮੀ ‘ਚ ਆਪਣੀਆਂ ਹਾਕੀ ਸਟਿੱਕਾਂ ਚੁੱਕ ਕੇ ਉਸ ਦਾ ਸਨਮਾਨ ਕੀਤਾ ਤੇ ਆਪਣੀਆਂ ਵਧਾਈਆਂ ਦਿੱਤੀਆਂ। 
ਰਸ਼ਮੀਨ ਕੌਰ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਕਿ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਹਾਕੀ ਖੇਡ ਰਹੀ ਹੈ ਤੇ ਏਸ਼ੀਆ ਕੱਪ ‘ਚ ਦੇਸ਼ ਲਈ ਤਗਮਾ ਜਿੱਤਣ ਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਯਾਦਗਾਰੀ ਪਲ ਦੱਸਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਅਗਲਾ ਟੀਚਾ ਭਾਰਤੀ ਸੀਨੀਅਰ ਟੀਮ ‘ਚ ਜਗ੍ਹਾ ਪੱਕੀ ਕਰਨਾ ਤੇ ਦੇਸ਼ ਲਈ ਓਲੰਪਿਕ ਸੋਨ ਤਗਮਾ ਜਿੱਤਣਾ ਹੈ ਤੇ ਉਹ ਇਸ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਦੀ ਰਹੇਗੀ।
ਰਸ਼ਮੀਨ ਦਾ ਪਰਿਵਾਰ ਵੀ ਇਸ ਪ੍ਰਾਪਤੀ ‘ਤੇ ਬਹੁਤ ਮਾਣ ਕਰਦਾ ਹੈ। ਰਸ਼ਮੀਨ ਦੇ ਪਿਤਾ ਨੇ ਕਿਹਾ ਕਿ ਮਾਪਿਆਂ ਲਈ ਆਪਣੀ ਧੀ ਨੂੰ ਦੇਸ਼ ਤੇ ਪਰਿਵਾਰ ਲਈ ਸਨਮਾਨ ਲਿਆਉਂਦੇ ਦੇਖਣ ਤੋਂ ਵੱਡੀ ਖੁਸ਼ੀ ਹੋਰ ਕੋਈ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਰਸ਼ਮੀਨ ਆਪਣੀ ਮਿਹਨਤ ਤੇ ਲਗਨ ਨਾਲ ਇਸ ਮੁਕਾਮ ‘ਤੇ ਪਹੁੰਚੀ ਤੇ ਉਸ ‘ਤੇ ਆਪਣਾ ਮਾਣ ਪ੍ਰਗਟ ਕੀਤਾ।
 
ਹਾਕੀ ਫਿਰੋਜ਼ਪੁਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਹਾਕੀ ਕੋਚ ਮਨਮੀਤ ਸਿੰਘ ਰੂਬਲ ਨੇ ਕੋਚ ਤਰਨਜੀਤ ਸਿੰਘ ਦੇ ਨਾਲ ਮਿਲ ਕੇ ਦੱਸਿਆ ਕਿ ਰਸ਼ਮੀਨ ਨੇ ਪੂਰੇ ਟੂਰਨਾਮੈਂਟ ਦੌਰਾਨ ਇੱਕ ਮਿਡਫੀਲਡਰ ਵਜੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਉਸ ਦੀ ਸ਼ਾਨਦਾਰ ਗਤੀ, ਚੁਸਤੀ ਤੇ ਸ਼ਾਨਦਾਰ ਖੇਡ ਭਾਵਨਾ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਭਾਰਤੀ ਟੀਮ ਨੇ ਕਾਂਸੀ ਦੇ ਤਗਮੇ ਦੇ ਮੈਚ ‘ਚ ਦੱਖਣੀ ਕੋਰੀਆ ਨੂੰ 3-0 ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ, ਜਿਸ ‘ਚ ਰਸ਼ਮੀਨ ਨੇ ਮਹੱਤਵਪੂਰਨ ਯੋਗਦਾਨ ਪਾਇਆ।
 

Rashmin kaur handa


Sports/Health/Entertainmant

Advertise Here

Reach thousands of visitors daily. High-visibility premium placement.

Get Started
Latest