ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ
June 18, 2026
ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ
ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ
ਕਿ ਭਾਰਤੀ ਜਨਤਾ ਪਾਰਟੀ ਪੰਜਾਬ ’ਚ ਆਪਣੇ ਬਲਬੂਤੇ ’ਤੇ ਸਾਰੀਆਂ ਹੀ ਸੀਟਾਂ ’ਤੇ ਚੋਣ ਲੜੇਗੀ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ.
ਢਿੱਲੋ ਨੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਮਝੌਤੇ ਨੂੰ ਨਕਾਰਦੇ ਹੋਏ ਕਿਹਾ ਕਿ ਪੰਜਾਬ ਦੀਆਂ 117
ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ। ਇਸ ਦੌਰਾਨ ਨਵ ਨਿਯੁਕਤ ਰਾਜ ਸਭਾ
ਮੈਂਬਰ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ
ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦੋਵਾਂ ਭਾਜਪਾ ਆਗੂਆਂ ਨੂੰ
ਸਨਮਾਨਿਤ ਕੀਤਾ ਗਿਆ।
Kewal Dhilo On Akali Dl
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories