ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ BSF ਦੀ ਵੱਡੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ

ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ BSF ਦੀ ਵੱਡੀ ਕਾਰਵਾਈ, ਹਥਿਆਰਾਂ ਦਾ


ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ BSF ਦੀ ਵੱਡੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ

 
 
 
ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ BSF ਦੀ 117 ਬਟਾਲੀਅਨ ਨੇ ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ 
 
ਬੀਤੀ ਰਾਤ BSF ਨੂੰ ਇੱਕ ਖ਼ਾਸ ਖੁਫੀਆ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ 'ਤੇ 117  ਬਟਾਲੀਅਨ ਦੇ ਜਵਾਨਾਂ ਨੇ ਪਿੰਡ ਹਰੜ ਖੁਰਦ, ਥਾਣਾ ਅਜਨਾਲਾ, ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਕਾਰਵਾਈ ਕਰਦਿਆਂ ਇੱਕ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ।
 
ਬਰਾਮਦਗੀ ਵਿੱਚ ਇੱਕ AK-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ ਅਤੇ ਇੱਕ ਬੁਲੇਟਪਰੂਫ ਜੈਕਟ ਸ਼ਾਮਲ ਹੈ। ਇਸ ਤੋਂ ਇਲਾਵਾ 368 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ
 
BSF ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਇਸ ਵੇਲੇ 117  ਬਟਾਲੀਅਨ ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ।
 
ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। BSF ਵੱਲੋਂ ਸਰਹੱਦੀ ਖੇਤਰ ਵਿੱਚ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ।

Aropi Arrested


Sports/Health/Entertainmant

Advertise Here

Reach thousands of visitors daily. High-visibility premium placement.

Get Started
Latest