ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ


ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

ਇਸ ਮਹੀਨੇ ਦੇ ਅੰਤ ਵਿੱਚ ਮਾਨਸੂਨ ਦੇ ਪੰਜਾਬ ਵਿੱਚ ਦਾਖਲ ਹੋਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਮਾਨਸੂਨ 25 ਤੋਂ 30 ਜੂਨ ਦੇ ਵਿਚਕਾਰ, ਜੂਨ ਦੇ ਆਖਰੀ ਹਫ਼ਤੇ ਦੌਰਾਨ ਕਿਸੇ ਵੀ ਸਮੇਂ ਆ ਸਕਦਾ ਹੈ। ਵੱਡੇ ਸ਼ਹਿਰਾਂ ਵਿੱਚੋਂ, ਮਾਨਸੂਨ ਪਹਿਲਾਂ ਅੰਮ੍ਰਿਤਸਰ ਵਿੱਚ ਅਤੇ ਆਖਰ ‘ਚ ਬਠਿੰਡਾ ਵਿੱਚ ਪਹੁੰਚੇਗਾ। ਇਸ ਦੇ ਨਾਲ ਹੀ ਜੇ ਗੱਲ ਅੱਜ ਦੇ ਦਿਨ ਦੇ ਮਾਯੂਸ ਦੀ ਕਰੀਏ ਤਾਂ ਸੂਬੇ ‘ਚ ਵਿੱਚ ਮੌਸਮ ਬਦਲ ਰਿਹਾ ਹੈ। ਤੇਜ਼ ਹਵਾਵਾਂ ਅਤੇ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ 3.6 ਡਿਗਰੀ ਤੱਕ ਡਿੱਗ ਗਿਆ ਹੈ।
ਮੌਸਮ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਅੱਜ (23 ਜੂਨ) ਗਰਜ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅਸਮਾਨ ਸਾਫ਼ ਰਹੇਗਾ।
ਪੰਜਾਬ ਉੱਤੇ ਪੱਛਮੀ ਗੜਬੜੀ ਅਤੇ ਹਰਿਆਣਾ ਦੇ ਨੇੜੇ ਬਣ ਰਹੇ ਮੌਸਮ ਸਿਸਟਮ ਦੇ ਕਾਰਨ, ਅਗਲੇ ਕੁਝ ਦਿਨਾਂ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਕਈ ਖੇਤਰਾਂ ਵਿੱਚ ਬੱਦਲਵਾਈ ਰਹੇਗੀ, ਕਦੇ-ਕਦੇ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਸੂਬੇ ਵਿੱਚ 26 ਜੂਨ ਤੱਕ ਮੌਸਮ ਅਸਥਿਰ ਰਹੇਗਾ। ਕਈ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਵ ਹੈ। ਤੇਜ਼ ਹਵਾਵਾਂ ਵੀ ਚੱਲਣਗੀਆਂ। ਅਗਲੇ ਪੰਜ ਦਿਨਾਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ।

punjab weather monsoon


Sports/Health/Entertainmant

Advertise Here

Reach thousands of visitors daily. High-visibility premium placement.

Get Started
Latest